ਸ਼ੰਭੂ ਬਾਰਡਰ ਤੋਂ ਕਿਸਾਨਾਂ ਦੀ ਪ੍ਰੈਸ ਕਾਨਫਰੰਸ:ਸਵੇਰੇ ਤੋਂ ਹੀ ਕਿਸਾਨ ਅਤੇ ਪੁਲਿਸ ਵਿਚਾਲੇ ਟਕਰਾਅ ਜਾਰੀ ਹੈ। ਇਸੇ ਨੂੰ ਲੈ ਕੇ ਕਿਸਾਨਾਂ ਵੱਲੋਂ ਸ਼ੰਭੂ ਬਾਰਡਰ 'ਤੇ ਹੀ ਪ੍ਰੈਸ ਕਾਨਰਫੰਸ ਕੀਤੀ ਗਈ। ਇਸ ਦੌਰਾਨ ਕਿਸਾਨ ਆਗੂਆਂ ਨੇ ਆਖਿਆ ਕਿ ਅੱਜ ਇਤਿਹਾਸ ਦਾ ਕਾਲਾ ਦਿਨ ਹੈ।ਕਿਸਾਨ ਆਗੂ ਸਰਵਣ ਸਿੰਘ ਪੰਧਰੇ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਆਖਿਆ ਕਿ ਸਰਕਾਰ ਦੀ ਨੀਅਤ ਸਾਡੀਆਂ ਮੰਗਾਂ ਮੰਨਣ ਦੀ ਨਹੀਂ ਹੈ। ਇਸੇ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ 'ਤੇ ਅਜਿਹੇ ਤਰੀਕੇ ਨਾਲ ਜਬਰ ਕੀਤਾ ਜਾ ਰਿਹਾ। ਉਨ੍ਹਾਂ ਆਖਿਆ ਕਿ ਰਾਤ ਨੂੰ ਕਿਸਾਨ ਸ਼ੰਭੂ ਬਾਰਡਰ 'ਤੇ ਹੀ ਡੇਰੇ ਲਗਾਉਣਗੇ ਅਤੇ ਸਵੇਰ ਨੂੰ ਅੱਗੇ ਕੂਚ ਕਰਨਗੇ। ਇਸ ਟਕਰਾਅ ਦੌਰਾਨ 100 ਕਿਸਾਨਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਮਿਲ ਰਹੀ ਹੈ।
ਕਿਸਾਨਾਂ ਨਾਲ ਡੱਟਕੇ ਖੜੀ ਮਾਨ ਸਰਕਾਰ: ਪੰਜਾਬ ਸਰਕਾਰ ਵੱਲੋਂ ਵੀ ਹੁਣ ਦਾ ਸਮਰਥਨ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਸਰਕਾਰ ਕਿਸਾਨਾਂ ਨਾਲ ਡੱਟਕੇ ਖੜ ਗਈ ਹੈ। ਇਸੇ ਕਾਰਨ ਜਿੱਥੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਉੱਥੇ ਹੀ ਪੰਜਾਬ ਸਰਕਾਰ ਨੇ ਹਰਿਆਣਾ ਬਾਰਡਰ ਨਾਲ ਲੱਗਦੇ ਹਸਪਤਾਲਾਂ ਨੂੰ ਅਲਰਟ 'ਤੇ ਰਹਿਣ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਬਾਰਡਰ 'ਤੇ ਐਂਬੂਲੈਂਸਾਂ ਦੀ ਤਾਇਨਾਤੀ ਵੀ ਵਧਾਈ ਗਈ ਹੈ। ਇਸ ਦੇ ਨਾਲ ਡਾਕਟਰਾਂ ਅਤੇ ਸਟਾਫ ਨੂੰ ਵੀ ਹਸਪਤਾਲਾਂ 'ਚ ਹੀ ਰਹਿਣ ਨੂੰ ਕਿਹਾ ਗਿਆ ਹੈ।ਕਾਬਲੇਜ਼ਿਕਰ ਹੈ ਕਿ ਸੰਗਰੂਰ, ਪਟਿਆਲਾ, ਡੇਰਾਬੱਸੀ, ਮਾਨਸਾ ਤੇ ਬਠਿੰਡਾ ਦੇ ਹਸਪਤਾਲ ਅਲਰਟ 'ਤੇ ਰੱਖੇ ਗਏ ਹਨ ਕਿਉਂਕਿ ਪੁਲਿਸ ਵੱਲੋਂ ਜੋ ਕਾਰਵਾਈ ਕਿਸਾਨਾਂ 'ਤੇ ਕੀਤੀ ਜਾ ਰਹੀ ਹੈ ਉਸ 'ਚ ਕਈ ਕਿਸਾਨਾਂ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ
ਕੇਂਦਰ ਸਰਕਾਰ ਦਾ ਪ੍ਰਸਤਾਵ ਨੂੰ ਰੱਦ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਵਾਨਾ ਸਟੇਡੀਅਮ ਨੂੰ ਅਸਥਾਈ ਜੇਲ੍ਹ ਵਿੱਚ ਬਦਲਣ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਦਿੱਲੀ ਸਰਕਾਰ ਦਾ ਕਹਿਣਾ ਹੈ ਕਿ ਕਿਸਾਨਾਂ ਦੀ ਮੰਗ ਜਾਇਜ਼ ਹੈ। ਸੰਵਿਧਾਨ ਦੇ ਤਹਿਤ ਹਰ ਨਾਗਰਿਕ ਨੂੰ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ। ਕਿਸਾਨ ਇਸ ਦੇਸ਼ ਦੇ ਅੰਨਦਾਤਾ ਹਨ। ਅੰਨਦਾਤਾ ਨੂੰ ਜੇਲ੍ਹ ਵਿੱਚ ਬੰਦ ਕਰਨਾ ਗਲਤ ਹੈ। ਅਸੀਂ ਬਵਾਨਾ ਸਟੇਡੀਅਮ ਨੂੰ ਆਰਜ਼ੀ ਜੇਲ੍ਹ ਬਣਾਉਣ ਦੀ ਇਜਾਜ਼ਤ ਨਹੀਂ ਦੇਵਾਂਗੇ।
ਹਰਿਆਣਾ:ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਜ਼ਖ਼ਮੀ ਹੋਏ ਰੈਪਿਡ ਐਕਸ਼ਨ ਫੋਰਸ ਦੇ ਜਵਾਨ, ਅੰਬਾਲਾ ਦੇ ਸਿਵਲ ਹਸਪਤਾਲ ਵਿੱਚ ਲਿਆਂਦੇ ਗਏ। "ਸਾਡੇ ਕੋਲ ਹੁਣ ਤੱਕ ਸੱਤ ਕੇਸ ਹਨ- ਚਾਰ ਹਰਿਆਣਾ ਪੁਲਿਸ ਅਧਿਕਾਰੀ ਅਤੇ ਅਧਿਕਾਰੀ ਅਤੇ ਤਿੰਨ ਰੈਪਿਡ ਐਕਸ਼ਨ ਫੋਰਸ ਦੇ। ਹਰ ਕੋਈ ਠੀਕ ਹੈ, ਉਹ ਹੋਸ਼ ਵਿਚ ਹਨ ਅਤੇ ਉਨ੍ਹਾਂ ਦੇ ਜ਼ਰੂਰੀ ਕੰਮ ਵੀ ਠੀਕ ਹਨ। ਡਾਕਟਰਾਂ ਦੀ ਸਾਡੀ ਟੀਮ 24 ਘੰਟੇ ਉੱਥੇ ਮੌਜੂਦ ਹੈ...," ਕਹਿੰਦਾ ਹੈ। ਸੰਗੀਤਾ ਗੋਇਲ, ਪ੍ਰਿੰਸੀਪਲ ਮੈਡੀਕਲ ਅਫਸਰ, ਅੰਬਾਲਾ।
ਕਿਸਾਨ ਆਪਣੀ ਕਾਲ ਵਾਪਸ ਲੈਣ:ਕਿਸਾਨਾਂ ਦੇ ਵਿਰੋਧ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ, "ਉਹ ਕੇਂਦਰ ਸਰਕਾਰ ਨਾਲ ਗੱਲ ਕਰਨਾ ਚਾਹੁੰਦੇ ਸਨ, ਪਰ ਕੇਂਦਰ ਸਰਕਾਰ (ਅਧਿਕਾਰੀ) ਇੱਥੇ ਗੱਲਬਾਤ ਕਰਨ ਲਈ ਆਈ ਹੈ। ਦੋ ਵਾਰ ਗੱਲਬਾਤ ਹੋ ਚੁੱਕੀ ਹੈ ਅਤੇ ਉਹ ਉਨ੍ਹਾਂ ਨਾਲ ਹੋਰ ਗੱਲਬਾਤ ਕਰਨ ਤੋਂ ਇਨਕਾਰ ਨਹੀਂ ਕਰ ਰਹੇ ਹਨ। ਫਿਰ ਵੀ ਉਹ ਦਿੱਲੀ ਜਾਣ 'ਤੇ ਅੜੇ ਹੋਏ ਹਨ...ਉਹ ਦਿੱਲੀ ਕਿਉਂ ਜਾਣਾ ਚਾਹੁੰਦੇ ਹਨ? ਇੰਝ ਲੱਗਦਾ ਹੈ ਕਿ ਉਨ੍ਹਾਂ ਦਾ ਕੋਈ ਹੋਰ ਇਰਾਦਾ ਹੈ...ਅਸੀਂ ਸ਼ਾਂਤੀ ਭੰਗ ਨਹੀਂ ਹੋਣ ਦੇਵਾਂਗੇ। ਉਨ੍ਹਾਂ ਨੂੰ ਆਪਣਾ ਕਾਲ ਵਾਪਸ ਲੈਣਾ ਚਾਹੀਦਾ ਹੈ..."
ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਕਿਸਾਨਾਂ ਦੀ ਹਮਾਇਤ: ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੀ ਹਮਾਇਤ ਕੀਤੀ ਹੈ ਅਤੇ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਉਹ ਆਪਣੇ ਵਾਅਦੇ ਪੂਰੇ ਕਰੇ। ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਕਰ ਰਹੇ ਕਿਸਾਨਾਂ ਨੂੰ ਰਸਤੇ ਵਿਚ ਰੋਕੇ ਜਾਣ ਤੋਂ ਬਾਅਦ ਬਣੇ ਹਾਲਾਤਾਂ ਉਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।
UPDATE: 17:57 PM, 13 Feb 2024
ਬਾਰਡਰਾਂ ਉਤੇ ਹਾਲਾਤ ਵਿਗੜ: ਸ਼ੰਭੂ ਅਤੇ ਖਨੌਰੀ ਬਾਰਡਰਾਂ ਉਤੇ ਹਾਲਾਤ ਵਿਗੜ ਗਏ ਹਨ। ਸ਼ੰਭੂ ਬਾਰਡਰ ਉਤੇ ਕਿਸਾਨਾਂ ਨੇ ਬੈਰੀਕੇਡ ਤੋੜ ਦਿੱਤੇ ਹਨ ਅਤੇ ਸੀਮਿੰਟ ਦੀਆਂ ਸਲੈਬਾਂ ਧੂਹ ਕੇ ਪਰ੍ਹਾਂ ਸੁੱਟ ਦਿੱਤੀਆਂ ਹਨ। ਨੌਜਵਾਨਾਂ ਨੇ ਪਹਿਲਾਂ ਬੈਰੀਕੇਡ ਤੋੜਨੇ ਸ਼ੁਰੂ ਕਰ ਦਿੱਤੇ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ। ਪੁਲਿਸ ਵੱਲੋਂ ਡਰੋਨਾਂ ਰਾਹੀਂ ਕਿਸਾਨਾਂ ਉਤੇ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਹਰਿਆਣੇ ਵੱਲ ਵਧਦੇ ਕਿਸਾਨਾਂ ਉਤੇ ਪਾਣੀ ਦੀਆਂ ਬੁਛਾੜਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਪਰ ਕਿਸਾਨ ਲਗਾਤਾਰ ਅੱਗੇ ਵਧ ਰਹੇ ਹਨ।
UPDATE: 17:15 PM, 13 Feb 2024
ਇੱਕ ਪਾਸੇ ਹਰਿਆਣਾ ਸਰਕਾਰ ਨੇ ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਪੰਜਾਬ ਨਾਲ ਲੱਗਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਇਸ ਦੇ ਨਾਲ ਹੀ, ਪਿਛਲੀ ਵਾਰ ਵਾਂਗ, ਇਸ ਸਮੇਂ ਵੀ ਪੰਜਾਬ ਦੀ ਆਪ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। ਪਿੰਡ ਛੱਡ ਕੇ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਕਿਤੇ ਵੀ ਨਹੀਂ ਰੋਕਿਆ ਜਾ ਰਿਹਾ। ਇਸ ਦੇ ਨਾਲ ਹੀ, ਪੰਜਾਬ ਦੀਆਂ ਹੋਰ ਸਿਆਸੀ ਪਾਰਟੀਆਂ ਵੀ ਕਿਸਾਨਾਂ ਦੇ ਹੱਕ ਵਿੱਚ ਡਟੀਆਂ ਹੋਈਆਂ ਹਨ।
UPDATE: 13:30 PM, 13 Feb 2024
*ਕਾਂਗਰਸ ਦਾ ਕਿਸਾਨ ਅੰਦੋਲਨ ਨੂੰ ਸਮਰਥਨ
ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ। ਕੇਂਦਰ ਸਰਕਾਰ ਨੂੰ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੋ ਹਰਿਆਣਾ ਸਰਕਾਰ ਕਿਸਾਨਾਂ ਨਾਲ ਵਤੀਰਾ ਕਰ ਰਹੀ ਹੈ, ਇਹ ਨਿੰਦਣਯੋਗ ਹੈ। ਪੰਜਾਬ ਨੂੰ ਪਾਕਿਸਤਾਨ ਬਾਰਡਰ ਨਾ ਬਣਾਓ। ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਇੱਕ ਨੰਬਰ ਜਾਰੀ ਕੀਤਾ ਹੈ, ਜਿਸ ਉੱਤੇ ਖਬਰ ਮਿਲਣ ਉੱਤੇ, ਜੋ ਕਿਸਾਨਾਂ ਨੂੰ ਲੀਗਲ ਸਹਾਇਤਾ ਦਿੱਤੀ ਜਾਵੇਗੀ। ਕਿਸਾਨਾਂ ਨਾਲ ਅੱਤਵਾਦੀਆਂ ਵਾਂਗ ਵਰਤਾਓ ਕੀਤਾ ਜਾ ਰਿਹਾ ਹੈ।
UPDATE: 12:15 PM, 13 Feb 2024
*ਸ਼ੰਭੂ ਸਰਹੱਦ 'ਤੇ ਕਿਸਾਨ-ਪੁਲਿਸ ਆਹਮੋ-ਸਾਹਮਣੇ
ਪੰਜਾਬ-ਹਰਿਆਣਾ ਸ਼ੰਭੂ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਖਿੰਡਾਉਣ ਲਈ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ।
UPDATE: 11:41 AM, 13 Feb 2024
*ਕੇਜਰੀਵਾਲ ਸਰਕਾਰ ਦਾ ਕਿਸਾਨ ਅੰਦੋਲਨ ਨੂੰ ਸਮਰਥਨ !
ਕੇਜਰੀਵਾਲ ਸਰਕਾਰ ਨੇ ਕੇਂਦਰ ਸਰਕਾਰ ਵਲੋਂ ਭੇਜੇ ਪ੍ਰਸਤਾਵ ਨੂੰ ਖਾਰਿਜ ਕਰ ਦਿੱਤਾ ਹੈ। ਕੇਂਦਰ ਸਰਕਾਰ ਦਾ ਇਹ ਪ੍ਰਸਤਾਵ ਕਿਸਾਨ ਅੰਦੋਲਨ ਨੂੰ ਲੈ ਕੇ ਬਵਾਨਾ ਸਟੇਡੀਅਮ ਨੂੰ ਅਸਥਾਈ ਜੇਲ੍ਹ ਬਣਾਉਣ ਦੀ ਮੰਗ ਕੀਤੀ ਸੀ ਜਿਸ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਠੁਕਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ। ਸ਼ਾਂਤਮਈ ਢੰਗ ਨਾਲ ਕੀਤੇ ਜਾਣ ਵਾਲੇ ਪ੍ਰਦਰਸ਼ਨ ਤੋਂ ਕੋਈ ਇਤਰਾਜ ਨਹੀਂ ਅਤੇ ਇਹ ਉਨ੍ਹਾਂ ਦਾ ਹੱਕ ਹੈ। ਕਿਸਾਨ ਸਾਡੇ ਅੰਨਦਾਤਾ ਹਨ। ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੱਢਣਾ ਚਾਹੀਦਾ ਹੈ।
UPDATE: 11:10 AM, 13 Feb 2024
*ਕਿਸਾਨ ਯੂਨੀਅਨ ਨੂੰ ਇਹ ਸਮਝਣ ਦੀ ਲੋੜ
ਕਿਸਾਨਾਂ ਦੇ ਮਾਰਚ 'ਤੇ ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ, "ਇਸ 'ਤੇ ਸਲਾਹ-ਮਸ਼ਵਰੇ ਦੀ ਲੋੜ ਹੋਵੇਗੀ। ਸਾਨੂੰ ਰਾਜਾਂ ਨਾਲ ਇਸ 'ਤੇ ਚਰਚਾ ਕਰਨ ਦੀ ਲੋੜ ਹੈ। ਸਾਨੂੰ ਵਿਚਾਰ-ਵਟਾਂਦਰੇ ਲਈ ਇੱਕ ਮੰਚ ਤਿਆਰ ਕਰਨ ਅਤੇ ਹੱਲ ਕੱਢਣ ਦੀ ਲੋੜ ਹੈ। ਭਾਰਤ ਸਰਕਾਰ ਪਾਬੰਦ ਹੈ। ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਜਨਤਾ ਨੂੰ ਅਸੁਵਿਧਾ ਨਹੀਂ ਹੋਣੀ ਚਾਹੀਦੀ। ਕਿਸਾਨ ਯੂਨੀਅਨ ਨੂੰ ਇਹ ਸਮਝਣ ਦੀ ਲੋੜ ਹੈ।"