ਬਠਿੰਡਾ: ਬਠਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਆਈ.ਟੀ.ਆਈ ਪੁੱਲ 'ਤੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਧਰਨੇ ਕਾਰਨ ਬਠਿੰਡਾ ਦਿੱਲੀ ਸੜਕੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।
'ਆਪ' ਵਿਧਾਇਕ ਖਿਲਾਫ਼ ਸੜਕਾਂ 'ਤੇ ਕਿਸਾਨ
Published : Sep 26, 2024, 10:36 PM IST
ਬਠਿੰਡਾ: ਬਠਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਆਈ.ਟੀ.ਆਈ ਪੁੱਲ 'ਤੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਧਰਨੇ ਕਾਰਨ ਬਠਿੰਡਾ ਦਿੱਲੀ ਸੜਕੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।
'ਆਪ' ਵਿਧਾਇਕ ਖਿਲਾਫ਼ ਸੜਕਾਂ 'ਤੇ ਕਿਸਾਨ
ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਰੇਸ਼ਮ ਸਿੰਘ ਯਾਤਰੀ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਫਿਰੋਜ਼ਪੁਰ ਤੋਂ ਵਿਧਾਇਕ ਵੱਲੋਂ ਕਿਸਾਨਾਂ ਦੀ ਜ਼ਮੀਨ ਉੱਪਰ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦੇ ਵਿਧਾਇਕ ਵੱਲੋਂ ਜ਼ਮੀਨ 'ਤੇ ਧਾਰਾ 45 ਲਗਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਈ ਵਾਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਮਿਲ ਚੁੱਕੇ ਹਨ, ਪਰ ਕੋਈ ਸੁਣਵਾਈ ਨਾ ਹੁੰਦੀ ਵੇਖ ਕੇ ਆ ਸੂਬੇ ਭਰ ਵਿੱਚ ਕਿਸਾਨ ਸੜਕਾਂ 'ਤੇ ਉਤਰੇ ਹਨ ਅਤੇ ਅਣਮਿੱਥੇ ਸਮੇਂ ਲਈ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਕਿਸਾਨਾਂ ਦੀਆਂ ਜ਼ਮੀਨਾਂ 'ਤੇ ਕਬਜ਼ੇ ਦੇ ਦੋਸ਼
ਉਹਨਾਂ ਨੇ ਕਿਹਾ ਕਿ ਰਾਜਨੀਤਿਕ ਸ਼ਹਿ 'ਤੇ ਹੋ ਰਹੀ ਇਸ ਗੁੰਡਾਗਰਦੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਦੇ ਕਿਸਾਨ ਫਿਰੋਜ਼ਪੁਰ ਦੇ ਉਨ੍ਹਾਂ ਕਿਸਾਨਾਂ ਨਾਲ ਖੜੇ ਹਨ, ਜਿਨਾਂ ਦੀਆਂ ਜ਼ਮੀਨਾਂ ਉੱਪਰ ਆਮ ਆਦਮੀ ਪਾਰਟੀ ਦੇ ਵਿਧਾਇਕ ਵੱਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਰਕਾਰੀ ਤੰਤਰ ਰਾਹੀਂ ਕਿਸਾਨਾਂ ਦੇ ਕਬਜ਼ੇ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਜਿੰਨਾ ਸਮਾਂ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਇਹ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।
- ਬਰਿੰਦਰ ਕੁਮਾਰ ਗੋਇਲ ਨੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਵਜੋਂ ਅਹੁਦਾ ਸੰਭਾਲਿਆ - charge as Mining Minister
- ਕਿਸਾਨਾਂ ਨੂੰ ਖੇਤੀਬਾੜੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਉਣ ਲਈ "ਉੱਨਤ ਕਿਸਾਨ" ਮੋਬਾਈਲ ਐਪ ਲਾਂਚ - Unnat Kisan mobile app
- ਨਹਿਰੀ ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਮਾਨਸਾ ਸਿਰਸਾ ਰੋਡ ਕੀਤਾ ਜਾਮ - canal water problem