ਬਠਿੰਡਾ: ਇਨੀ ਦਿਨੀਂ ਪੰਜਾਬ ਦਾ ਕਿਸਾਨ ਅਤੇ ਖੇਤੀ ਲਗਾਤਾਰ ਨਿਘਾਰ ਵੱਲ ਜਾ ਰਹੀ ਹੈ। ਜਿਸ ਕਰਕੇ ਹਰ ਵਰਗ ਚਿੰਤਾ ਵਿੱਚ ਹੈ ਅਤੇ ਬੁੱਧੀਜੀਵੀਆਂ ਵੱਲੋਂ ਪੰਜਾਬ ਦੀ ਰੀਡ ਦੀ ਹੱਡੀ ਮੰਨੀ ਜਾਂਦੀ ਕਿਸਾਨੀ ਅਤੇਖੇਤੀ ਨੂੰ ਮੁੜ ਲਾਹੇਵੰਦ ਧੰਦਾ ਬਣਾਉਣ ਲਈ ਆਪਣੇ-ਆਪਣੇ ਵਿਚਾਰ ਰੱਖੇ ਜਾ ਰਹੇ ਹਨ। ਇਸ ਬਾਬਤ ਗੱਲ ਕਰਦਿਆਂ ਪੰਜਾਬ ਦੇ ਖੇਤੀ ਅਤੇ ਖੁਰਾਕ ਨੀਤੀ ਦੇ ਮਾਹਿਰ ਡਾਕਟਰ ਦਵਿੰਦਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਦੀ ਕਿਸਾਨੀ ਅਤੇ ਖੇਤੀ ਨੂੰ ਇਨ੍ਹਾਂ ਹਾਲਾਤਾਂ ਵਿੱਚ ਲੈ ਕੇ ਜਾਣ ਲਈ ਇਕੱਲਾ ਕਿਸਾਨ ਜਿੰਮੇਵਾਰ ਨਹੀਂ ਹੈ। ਦੇਸ਼ 'ਚ ਅੰਨ ਦੀ ਲੋੜ ਨੂੰ ਪੂਰਾ ਕਰਨ ਲਈ ਸਾਇੰਸਦਾਨਾਂ ਵੱਲੋਂ ਕਿਸਾਨਾਂ ਨੂੰ ਅਜਿਹੇ ਮਾਡਲ ਦਿੱਤੇ ਗਏ ਹਨ ਜਿਸ ਨਾਲ ਬੰਪਰ ਪੈਦਾਵਾਰ ਹੋ ਸਕੇ ਅਤੇ ਕਣਕ ਤੇ ਝੋਨਾ ਲਾਉਣ ਲਈ ਪ੍ਰੇਰਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਕਣਕ ਅਤੇ ਝੋਨੇ ਦੀ ਫਸਲ ਨੂੰ ਪ੍ਰਫੁੱਲਿਤ ਕੀਤਾ ਗਿਆ, ਜਿਸ ਕਾਰਨ ਅੱਜ ਇਹ ਹਾਲਾਤ ਪੈਦਾ ਹੋ ਗਏ ਹਨ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗਦਾ ਜਾ ਰਿਹਾ ਹੈ। ਜਿਸ ਲਈ ਕਿਸਾਨਾਂ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ, ਜੋ ਕਿ ਸਰਾਸਰ ਗਲਤ ਹੈ। ਡਾਕਟਰ ਦਵਿੰਦਰ ਸ਼ਰਮਾ ਨੇ ਕਿਹਾ ਅਜਿਹਾ ਮਾਹੌਲ ਸਿਰਜਿਆ ਜਾ ਰਿਹਾ ਹੈ ਕਿ ਡਿੱਗ ਰਹੇ ਪਾਣੀ ਦੇ ਪੱਧਰ ਅਤੇ ਵਾਤਾਵਰਨ ਵਿੱਚ ਆਈ ਤਬਦੀਲੀ ਲਈ ਸਿਰਫ ਕਿਸਾਨ ਨੂੰ ਜਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਅਤੇ ਬੁੱਧੀਜੀਵੀ ਲੋਕਾਂ ਨੂੰ ਅਜਿਹੇ ਲੋਕਾਂ ਦਾ ਵਿਰੋਧ ਕਰਨਾ ਚਾਹੀਦਾ ਹੈ, ਜੋ ਇਨ੍ਹਾਂ ਸਭ ਗੱਲਾਂ ਲਈ ਕਿਸਾਨਾਂ ਨੂੰ ਜਿੰਮੇਵਾਰ ਦੱਸਦੇ ਹਨ।
23 ਫਸਲਾਂ ‘ਤੇ ਐਮਐਸਪੀ ਮਿਲਣੀ ਚਾਹੀਦੀ