ਬਠਿੰਡਾ:ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਭਾਜਪਾ ਵੱਲੋਂ ਲਗਾਤਾਰ ਚੋਣ ਸਰਗਰਮੀਆਂ ਆਰੰਭੀਆਂ ਹੋਈਆਂ ਹਨ। ਉੱਥੇ ਹੀ ਕਿਸਾਨਾਂ ਵੱਲੋਂ ਭਾਜਪਾ ਦੇ ਸਮਾਗਮਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਿੰਡ ਮਹਿਰਾਜ ਵਿਖੇ ਅੱਜ ਭਾਜਪਾ ਵੱਲੋਂ ਇੱਕ ਚੋਣ ਰੈਲੀ ਰੱਖੀ ਗਈ ਸੀ ਜਿਸ ਵਿੱਚ ਫਰੀਦਕੋਟ ਤੋਂ ਉਮੀਦਵਾਰ ਹੰਸ ਰਾਜ ਹੰਸ ਦੇ ਹੱਕ ਵਿੱਚ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਵੱਲੋਂ ਸ਼ਿਰਕਤ ਕੀਤੀ ਗਈ।
ਕੈਪਟਨ ਅਮਰਿੰਦਰ ਸਿੰਘ ਦੇ ਪਿੰਡ ਮਹਿਰਾਜ 'ਚ ਭਾਜਪਾ ਵੱਲੋਂ ਕੀਤੀ ਜਾ ਰਹੀ ਰੈਲੀ ਦੌਰਾਨ ਪਹੁੰਚੇ ਕਿਸਾਨ - Lok Sabha Elections - LOK SABHA ELECTIONS
ਲੋਕ ਸਭਾ ਚੋਣਾਂ 'ਚ ਜਿਥੇ ਲੀਡਰ ਪ੍ਰਚਾਰ 'ਚ ਜੁਟੇ ਹੋਏ ਹਨ ਤਾਂ ਉਥੇ ਹੀ ਭਾਜਪਾ ਉਮੀਦਵਾਰਾਂ ਤੇ ਆਗੂਆਂ ਨੂੰ ਲਗਾਤਾਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਚੱਲਦੇ ਕੈਪਟਨ ਅਮਰਿੰਦਰ ਸਿੰਘ ਦੇ ਪਿੰਡ ਮਹਿਰਾਜ 'ਚ ਭਾਜਪਾ ਵੱਲੋਂ ਕੀਤੀ ਜਾ ਰਹੀ ਰੈਲੀ ਦੌਰਾਨ ਕਿਸਾਨ ਵਿਰੋਧ ਕਰਨ ਪਹੁੰਚ ਗਏ।

Published : May 25, 2024, 5:23 PM IST
ਭਾਜਪਾ ਰੈਲੀ ਦਾ ਕਿਸਾਨਾਂ ਵਲੋਂ ਵਿਰੋਧ: ਇਸ ਰੈਲੀ ਦੇ ਸ਼ੁਰੂ ਹੋਣ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਕਿਸਾਨ ਪਹੁੰਚ ਗਏ, ਜਿਨਾਂ ਵੱਲੋਂ ਭਾਜਪਾ ਦੀ ਇਸ ਰੈਲੀ ਦਾ ਵਿਰੋਧ ਕੀਤਾ ਗਿਆ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਧੱਕਾ ਮੁੱਕੀ ਹੋਈ ਅਤੇ ਰੈਲੀ ਵੱਲ ਵੱਧ ਰਹੇ ਕਿਸਾਨਾਂ ਨੂੰ ਪੁਲਿਸ ਵੱਲੋਂ ਰੋਕਿਆ ਗਿਆ। ਇਸ ਦੌਰਾਨ ਕਾਫਲੇ ਦੇ ਰੂਪ ਵਿੱਚ ਪਹੁੰਚੇ ਹੰਸ ਰਾਜ ਹੰਸ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ।
'BJP ਨੇ ਪੂਰੀਆਂ ਨਹੀਂ ਕੀਤੀਆਂ ਕਿਸਾਨਾਂ ਦੀਆਂ ਮੰਗਾਂ': ਕਿਸਾਨਾਂ ਦਾ ਕਹਿਣਾ ਸੀ ਕਿ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਹੋਈਆਂ ਮੰਗਾਂ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਲਾਗੂ ਨਹੀਂ ਕੀਤਾ ਗਿਆ। ਕਿਸਾਨ ਅੰਦੋਲਨ ਦੌਰਾਨ 750 ਤੋਂ ਉੱਪਰ ਕਿਸਾਨ ਸ਼ਹੀਦ ਹੋ ਗਏ ਪਰ ਕੇਂਦਰ ਸਰਕਾਰ ਵੱਲੋਂ ਇਹਨਾਂ ਸ਼ਹੀਦਾਂ ਦੇ ਪਰਿਵਾਰਾਂ ਦੀ ਬਾਂਹ ਨਹੀਂ ਫੜੀ ਗਈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਹੁਣ ਭਾਜਪਾ ਦੇ ਉਮੀਦਵਾਰਾਂ ਦਾ ਲਗਾਤਾਰ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸੇ ਲੜੀ ਤਹਿਤ ਅੱਜ ਉਹਨਾਂ ਵੱਲੋਂ ਭਾਜਪਾ ਦੀ ਪਿੰਡ ਮਹਿਰਾਜ ਵਿਖੇ ਹੋਣ ਵਾਲੀ ਰੈਲੀ ਦਾ ਜ਼ਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਅੱਗੇ ਵੀ ਭਾਜਪਾ ਦੇ ਉਮੀਦਵਾਰਾਂ ਦਾ ਇਸੇ ਤਰ੍ਹਾਂ ਵਿਰੋਧ ਜਾਰੀ ਰਹੇਗਾ।
- ਬਾਜ਼ਾਰਾਂ ਵਿੱਚ ਪਸਰੀ ਸੁੰਨ: ਵੱਧਦੀ ਗਰਮੀ ਤੇ ਚੋਣਾਂ ਨੇ ਕੀਤਾ ਕੰਮ ਠੱਪ, ਦੁਕਾਨਦਾਰ ਗੇਮ ਖੇਡ ਕੇ ਕਰ ਰਹੇ ਨੇ ਟਾਈਮ ਪਾਸ - Ludhiana Hosiery Trade
- ਕੀਰਤਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਮਝੇੜ ਵਿੱਚ ਪੀਣ ਵਾਲੇ ਪਾਣੀ ਨੂੰ ਤਰਸੇ ਪਿੰਡ ਵਾਸੀ - Water Problem in Village
- PM ਮੋਦੀ ਦੀ ਰੈਲੀ ਨਾਲ ਮਾਝੇ 'ਚ ਚੱਲੀ ਹਨੇਰੀ 'ਚ ਉਡੇ ਵਿਰੋਧੀ ਦਲ : ਜਾਖੜ - Lok Sabha Elections