ਪੰਜਾਬ

punjab

ETV Bharat / state

ਦੋ ਬਿੱਲਾਂ ਨੂੰ ਲਾਗੂ ਕਰਨ ਦੇ ਵਿਰੋਧ ’ਚ ਕਿਸਾਨਾਂ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਦਿੱਤਾ ਚੇਤਾਵਨੀ ਪੱਤਰ - Agriculture Bill

Agriculture Bill: ਖੇਤੀਬਾੜੀ ਬਿੱਲ ਰੱਦ ਕਰਾਉਣ ਦੇ ਵਿਰੋਧ ’ਚ ਕਿਸਾਨਾਂ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਦਿੱਤੇ ਚੇਤਾਵਨੀ ਪੱਤਰ ਗਏ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਆਗੂ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀਬਾੜੀ ਬਿੱਲ ਲਿਆਂਦੇ ਗਏ ਸਨ। ਅੱਠ ਅਪ੍ਰੈਲ ਨੂੰ ਪੰਜਾਬ ਕਿਸਾਨਾਂ ਵੱਲੋਂ ਚੰਡੀਗੜ੍ਹ ਵਿਖੇ ਪ੍ਰਦਰਸ਼ਨ ਕੀਤਾ ਜਾਵੇਗਾ। ਪੜ੍ਹੋ ਪੂਰੀ ਖ਼ਬਰ...

Farmers gave warning letter to Aam Aadmi Party MLAs in protest against
ਦੋ ਬਿੱਲਾਂ ਨੂੰ ਲਾਗੂ ਕਰਨ ਦੇ ਵਿਰੋਧ ’ਚ ਕਿਸਾਨਾਂ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਦਿੱਤਾ ਚੇਤਾਵਨੀ ਪੱਤਰ

By ETV Bharat Punjabi Team

Published : Apr 2, 2024, 6:29 PM IST

ਦੋ ਬਿੱਲਾਂ ਨੂੰ ਲਾਗੂ ਕਰਨ ਦੇ ਵਿਰੋਧ ’ਚ ਕਿਸਾਨਾਂ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਦਿੱਤਾ ਚੇਤਾਵਨੀ ਪੱਤਰ

ਬਠਿੰਡਾ: ਕਿਸਾਨ ਅੰਦੋਲਨ ਦੌਰਾਨ ਖੇਤੀਬਾੜੀ ਬਿੱਲ ਰੱਦ ਕਰਾਉਣ ਉਪਰੰਤ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਬਿੱਲਾਂ ਵਿੱਚੋਂ ਦੋ ਬਿੱਲਾਂ ਨੂੰ ਲਾਗੂ ਕਰਨ ਦੇ ਵਿਰੋਧ ’ਚ ਕਿਸਾਨਾਂ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਚੇਤਾਵਨੀ ਪੱਤਰ ਦਿੱਤੇ ਗਏ ਹਨ। ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਕੋਠੀ ਪਹੁੰਚ ਕੇ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਆਗੂ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀਬਾੜੀ ਬਿੱਲ ਲਿਆਂਦੇ ਗਏ ਸਨ।

ਜਿਨ੍ਹਾਂ ਖਿਲਾਫ਼ ਕਿਸਾਨ ਅੰਦੋਲਨ ਕਰਕੇ ਕੇਂਦਰ ਸਰਕਾਰ ਤੋਂ ਵਾਪਸ ਕਰਵਾਏ ਗਏ ਸਨ ਪਰ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਤਿੰਨ ਖੇਤੀਬਾੜੀ ਬਿੱਲਾਂ ਵਿੱਚੋਂ ਦੋ ਨੂੰ ਲਾਗੂ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਦੀਆਂ 26 ਮਾਰਕੀਟ ਕਮੇਟੀਆਂ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।

ਮੰਡੀਆਂ ਨੂੰ ਰੱਦ ਕਰਕੇ ਪੰਜਾਬ ਸਰਕਾਰ ਵੱਲੋਂ ਫਸਲ ਸਿੱਧੀ ਪ੍ਰਾਈਵੇਟ ਘਰਾਣਿਆਂ ਨੂੰ ਚਕਵਾਈ ਜਾਵੇ: ਜਿਸ ਨਾਲ 500 ਦੇ ਕਰੀਬ ਮੰਡੀਆਂ ਵੱਡੀ ਗਿਣਤੀ ਵਿੱਚ ਆੜਤੀਏ ਪੱਲੇਦਾਰ ਅਤੇ ਟਰਸਪੋਰਟਰ ਬੁਰੀ ਤਰ੍ਹਾਂ ਪ੍ਰਭਾਵ ਹੋਣਗੇ ਕਿਉਂਕਿ ਇਨ੍ਹਾਂ ਮੰਡੀਆਂ ਨੂੰ ਰੱਦ ਕਰਕੇ ਪੰਜਾਬ ਸਰਕਾਰ ਵੱਲੋਂ ਫਸਲ ਸਿੱਧੀ ਪ੍ਰਾਈਵੇਟ ਘਰਾਣਿਆਂ ਨੂੰ ਚਕਵਾਈ ਜਾਵੇ। ਜਿਸ ਕਾਰਨ ਜਿੱਥੇ ਲੋਕਾਂ ਨੂੰ ਮਿਲਣ ਵਾਲਾ ਰੋਜ਼ਗਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਉੱਥੇ ਹੀ ਸਰਕਾਰ ਤੇਜ਼ੀ ਨਾਲ ਮੰਡੀਆਂ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਵੱਲ ਵਧੇਗੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਇਹ ਲਾਗੂ ਕੀਤੇ ਗਏ ਦੋ ਕਾਨੂੰਨ ਵਾਪਸ ਨਾ ਲਏ ਤਾਂ ਅੱਠ ਅਪ੍ਰੈਲ ਨੂੰ ਪੰਜਾਬ ਭਰ ਤੋਂ ਕਿਸਾਨ ਚੰਡੀਗੜ੍ਹ ਵਿਖੇ ਪ੍ਰਦਰਸ਼ਨ ਕਰਨਗੇ ਅਤੇ ਜਿਸ ਤਰ੍ਹਾਂ ਭਾਜਪਾ ਦਾ ਸੂਬੇ ਭਰ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ ਉਸ ਤਰਜ ਤੇ ਆਮ ਆਦਮੀ ਪਾਰਟੀ ਦਾ ਵੀ ਵੱਡੀ ਪੱਧਰ ਤੇ ਵਿਰੋਧ ਕੀਤਾ ਜਾਵੇਗਾ।

ABOUT THE AUTHOR

...view details