ਪੰਜਾਬ

punjab

ਅੱਜ ਤੋਂ ਚੰਡੀਗੜ੍ਹ 'ਚ ਕਿਸਾਨਾਂ ਦਾ ਪੱਕਾ ਮੋਰਚਾ, ਕਿਸਾਨ ਨੀਤੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਦੀ ਅਗਵਾਈ 'ਚ ਕਿਸਾਨ ਹੋਣਗੇ ਇਕੱਠੇ - Farmer protest at chandigarh

By ETV Bharat Punjabi Team

Published : Sep 1, 2024, 12:30 PM IST

Farmers in Chandigarh today : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਆਪਣੀਆਂ 8 ਮੰਗਾਂ ਨੂੰ ਲੈ ਕੇ ਅੱਜ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ। ਪੜ੍ਹੋ ਪੂਰੀ ਖਬਰ...

Farmers in Chandigarh today, Farmers will gather under the leadership of BKU, will raise 8 issues including farming policy
ਅੱਜ ਤੋਂ ਚੰਡੀਗੜ੍ਹ 'ਚ ਕਿਸਾਨਾਂ ਦਾ ਪੱਕਾ ਮੋਰਚਾ (CANVA ETV BHARAT)

ਮੋਹਾਲੀ:ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇਂ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਅੱਜ ਤੋਂ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਵੱਖ- ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਕਿਸਾਨ ਪੰਜਾਬ ਭਰ ਵਿੱਚੋਂ ਚੰਡੀਗੜ੍ਹ ਵੱਲ ਨੁੰ ਕੂਚ ਕਰ ਰਹੇ ਹਨ। ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ 17 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਧਾਨ ਸਭਾ ਸਪੀਕਰ ਅਤੇ ਡਿਪਟੀ ਸਪੀਕਰ ਦੀਆਂ ਰਿਹਾਇਸ਼ਾਂ ਅਤੇ ਦਫ਼ਤਰਾਂ ਅੱਗੇ ਤਿੰਨ ਘੰਟੇ ਦਾ ਧਰਨਾ ਦਿੱਤਾ ਸੀ। ਇਸ ਤੋਂ ਬਾਅਦ ਵੀ ਕੋਈ ਨਤੀਜਾ ਨਾ ਨਿਕਲਣ 'ਤੇ ਕਿਸਾਨਾਂ ਨੇ ਐਤਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।

ਇਹ ਪ੍ਰਦਰਸ਼ਨ 5 ਸਤੰਬਰ ਤੱਕ ਜਾਰੀ ਰਹੇਗਾ। ਕਿਸਾਨ ਦੁਪਹਿਰ 12 ਵਜੇ ਤੱਕ ਉੱਥੇ ਪਹੁੰਚ ਜਾਣਗੇ। ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਇਹ ਵੱਡਾ ਪ੍ਰਦਰਸ਼ਨ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਸੈਕਟਰ 34 ਦੁਸਹਿਰਾ ਗਰਾਊਂਡ ਵਿੱਚ ਧਰਨਾ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਹੁਣ ਪਿੱਛੇ ਹਟਣ ਵਾਲੇ ਨਹੀਂ ਹਨ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਵੱਲੋਂ 2 ਸਤੰਬਰ ਨੂੰ ਕਿਸਾਨ ਪੰਚਾਇਤ ਦਾ ਆਯੋਜਨ ਕੀਤਾ ਗਿਆ ਹੈ।

5 ਸਤੰਬਰ ਨੂੰ ਮੀਟਿੰਗ ਕਰਕੇ ਰਣਨੀਤੀ ਤੈਅ ਕੀਤੀ ਜਾਵੇਗੀ:ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਨੂੰ ਸ਼ੁਰੂ ਹੋਵੇਗਾ। ਅਜਿਹੇ ਵਿੱਚ ਯੂਨੀਅਨ ਵੱਲੋਂ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਤੋਂ ਬਾਅਦ ਸੈਸ਼ਨ ਦੌਰਾਨ ਦੇਖਣਾ ਹੋਵੇਗਾ ਕਿ ਸਰਕਾਰ ਵੱਲੋਂ ਕੀ ਫੈਸਲਾ ਲਿਆ ਜਾਂਦਾ ਹੈ। ਸੈਸ਼ਨ 4 ਸਤੰਬਰ ਨੂੰ ਸਮਾਪਤ ਹੋਵੇਗਾ। ਇਸ ਤੋਂ ਬਾਅਦ 5 ਸਤੰਬਰ ਨੂੰ ਯੂਨੀਅਨ ਦੀ ਮੀਟਿੰਗ ਕੀਤੀ ਜਾਵੇਗੀ। ਇਸ ਵਿੱਚ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ। ਪ੍ਰਦਰਸ਼ਨ ਵਿੱਚ ਕਿਸਾਨ ਆਪਣੇ ਪਰਿਵਾਰਾਂ ਸਮੇਤ ਸ਼ਾਮਲ ਹੋਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਪਿਛਲੇ ਡੇਢ ਸਾਲ ਤੋਂ ਲਗਾਤਾਰ ਖੇਤੀ ਨੀਤੀ ਬਣਾਉਣ ਦੀ ਮੰਗ ਕਰ ਰਹੇ ਹਨ।

ਪਰ ਸਰਕਾਰ ਵੱਲੋਂ ਕੋਈ ਪਹਿਲਕਦਮੀ ਨਹੀਂ ਕੀਤੀ ਜਾ ਰਹੀ। ਪਿਛਲੇ ਸਾਲ ਅਕਤੂਬਰ ਵਿੱਚ ਖੇਤੀ ਨੀਤੀ ਬਣਾਉਣ ਲਈ ਬਣਾਈ ਕਮੇਟੀ ਵੱਲੋਂ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਸੌਂਪੀ ਗਈ ਸੀ। ਪਰ ਸਰਕਾਰ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ। ਇਹ ਸਰਕਾਰਾਂ ਦੀਆਂ ਕਿਸਾਨ ਮਜ਼ਦੂਰ ਵਿਰੋਧੀ ਨੀਅਤਾਂ ਅਤੇ ਕਾਰਪੋਰੇਟ ਘਰਾਣਿਆਂ, ਜਗੀਰਦਾਰਾਂ ਅਤੇ ਪ੍ਰਭਾਵਸ਼ਾਲੀ ਲੋਕਾਂ ਦੇ ਹੱਕ ਵਿੱਚ ਭੁਗਤਣ ਵਾਲੀਆਂ ਨੀਤੀਆਂ ਦਾ ਨਤੀਜਾ ਹੈ।

ਸੈਕਟਰ-34 ਵਿੱਚ ਲੱਗਣਗੇ ਡੇਰੇ :ਜ਼ਿਕਰਯੋਗ ਹੈ ਕਿ ਅੱਜ ਕਿਸਾਨ ਚੰਡੀਗੜ੍ਹ ਪਹੁੰਚ ਰਹੇ ਹਨ ਅਤੇ ਭਲਕੇ ਯਾਨੀ ਕਿ 2 ਸਤੰਬਰ ਤੋਂ ਸੈਕਟਰ 34 ਵਿੱਚ ਡੇਰੇ ਲਾਏ ਜਾਣਗੇ। ਦੱਸਣਯੋਗ ਹੈ ਕਿ ਕਿਸਾਨਾਂ ਨੂੰ ਲੰਬੇ ਸਮੇਂ ਬਾਅਦ ਚੰਡੀਗੜ੍ਹ 'ਚ ਮਨਜ਼ੂਰੀ ਮਿਲੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਐਤਵਾਰ ਨੂੰ ਹੋਣ ਵਾਲੀ ਮਹਾਂ ਪੰਚਾਇਤ ਤੋਂ ਬਾਅਦ ਸਾਰੇ ਕਿਸਾਨਾਂ ਨੂੰ ਉੱਥੇ ਪਹੁੰਚਣਾ ਚਾਹੀਦਾ ਹੈ।

ABOUT THE AUTHOR

...view details