ਅੰਮ੍ਰਿਤਸਰ:ਐੱਸਕੇਐੱਮ ਵੱਲੋਂ ਅੱਜ ਮੋਗਾ ਵਿੱਚ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ, ਇਸ ਮਹਾਂ ਪੰਚਾਇਤ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਪਹੁੰਚਣ ਦੀ ਉਮੀਦ ਹੈ। ਮਹਾਂ ਪੰਚਾਇਤ ਵਿੱਚ ਸ਼ਾਮਲ ਹੋਣ ਲਈ ਅਜਨਾਲਾ ਤੋਂ ਸੰਯੁਕਤ ਕਿਸਾਨ ਭਲਾਈ ਸੰਸਥਾ ਦਾ ਇੱਕ ਕਾਫਲਾ ਮੋਗਾ ਲਈ ਰਵਾਨਾ ਹੋਇਆ।
ਅਜਨਾਲਾ ਤੋਂ ਕਾਫ਼ਲਾ ਹੋਇਆ ਰਵਾਨਾ (Etv Bharat) ਜਗਜੀਤ ਸਿੰਘ ਡੱਲੇਵਾਲ ਦੇ ਹੱਕ ’ਚ ਕਿਸਾਨ
ਇਸ ਮੌਕੇ ਸੰਯੁਕਤ ਭਲਾਈ ਸੰਸਥਾ ਦੇ ਸਰਪਰਤ ਮਨਦੀਪ ਸਿੰਘ ਬਾਠ ਅਤੇ ਕਾਬਲ ਸਿੰਘ ਸ਼ਾਹਪੁਰ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਜਗਜੀਤ ਸਿੰਘ ਡੱਲੇਵਾਲ ਖਨੌਰੀ ਬਾਰਡਰ ਉੱਤੇ ਮਰਨ ਵਰਤਣ ਉੱਤੇ ਬੈਠੇ ਹੋਏ ਹਨ ਪਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਉੱਤੇ ਗੌਰ ਨਹੀਂ ਕੀਤੀ ਜਾ ਰਹੀ ਹੈ, ਜਿਸ ਕਰਕੇ ਅੱਜ ਮੋਗਾ ਵਿਖੇ ਐੱਸਕੇਐੱਮ ਵੱਲੋਂ ਇੱਕ ਰੈਲੀ ਰੱਖੀ ਗਈ ਹੈ ਜਿਸ ਵਿੱਚ ਵੱਡੇ ਤੌਰ ਉੱਤੇ ਸਮੂਹ ਜਥੇਬੰਦੀਆਂ ਪਹੁੰਚ ਰਹੀਆਂ ਹਨ ਅਤੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਅਹਿਮ ਫੈਸਲੇ ਲਏ ਜਾਣਗੇ।
40 ਤੋਂ 50 ਹਜ਼ਾਰ ਕਿਸਾਨ ਲੈਣਗੇ ਭਾਗ
ਦੱਸ ਦਈਏ ਕਿ ਅੱਜ ਮੋਗਾ ਵਿੱਚ ਕਿਸਾਨ ਮਹਾਂ ਪੰਚਾਇਤ ਹੈ। ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ 40 ਤੋਂ 50 ਹਜ਼ਾਰ ਕਿਸਾਨ ਭਾਗ ਲੈਣਗੇ। ਰਾਕੇਸ਼ ਟਿਕੈਤ ਵੀ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਹਮੇਸ਼ਾ ਸੰਘਰਸ਼ ਕਰਦੇ ਆਏ ਹਾਂ ਅਤੇ ਭਵਿੱਖ ਵਿੱਚ ਵੀ ਕਰਦੇ ਰਹਾਂਗੇ। ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਥਾਵਾਂ 'ਤੇ ਮਹਾਂ ਪੰਚਾਇਤਾਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਹਾਂ ਪੰਚਾਇਤਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ ਵਿੱਚ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂ ਪਹੁੰਚ ਰਹੇ ਹਨ।