ਬਠਿੰਡਾ: ਲੋਕ ਸਭਾ ਚੋਣਾਂ ਲਈ ਸੂਬੇ 'ਚ 1 ਜੂਨ ਨੂੰ ਵੋਟਾਂ ਹੋਣ ਜਾ ਰਹੀਆਂ ਹਨ, ਜਿਸ ਦੇ ਚੱਲਦੇ ਨਾਮਜ਼ਦਗੀਆਂ ਦਾ ਦੌਰ ਪੂਰਾ ਹੋਣ ਤੋਂ ਬਾਅਦ ਸਿਆਸੀ ਲੀਡਰ ਆਪਣੇ ਪ੍ਰਚਾਰ 'ਚ ਡਟੇ ਹੋਏ ਹਨ। ਇਸ ਦੌਰਾਨ ਭਾਜਪਾ ਉਮੀਦਵਾਰਾਂ ਲਈ ਸੂਬੇ 'ਚ ਇਹ ਚੋਣਾਂ ਸਿਰਦਰਦੀ ਬਣਦੀਆਂ ਜਾ ਰਹੀਆਂ ਹਨ। ਕਿਸਾਨਾਂ ਵਲੋਂ ਵੱਡੇ ਪੱਧਰ 'ਤੇ ਭਾਜਪਾ ਉਮੀਦਵਾਰਾਂ ਅਤੇ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦੇ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਦਾ ਬਠਿੰਡਾ ਦੇ ਪਿੰਡ ਫੁੱਲੋ ਮਿੱਠੀ 'ਚ ਕਿਸਾਨਾਂ ਵਲੋਂ ਜਬਰਦਸਤ ਵਿਰੋਧ ਕੀਤਾ ਗਿਆ।
ਜਨਸਭਾ ਨੂੰ ਸੰਬੋਧਨ ਦੌਰਾਨ ਵਿਰੋਧ:ਦੱਸ ਦਈਏ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਲੀਡਰਾਂ ਵੱਲੋਂ ਪਿੰਡ-ਪਿੰਡ ਤੇ ਸ਼ਹਿਰ-ਸ਼ਹਿਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਉੱਥੇ ਹੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਜਪਾ ਦੇ ਉਮੀਦਵਾਰਾਂ ਦਾ ਲਗਾਤਾਰ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਬਠਿੰਡਾ ਦੇ ਪਿੰਡ ਫੁੱਲੋ ਮਿੱਠੀ ਵਿਖੇ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਜਦੋਂ ਚੋਣ ਪ੍ਰਚਾਰ ਕਰਨ ਲਈ ਇੱਕ ਜਨਸਭਾ ਨੂੰ ਸੰਬੋਧਨ ਕਰਨ ਪਹੁੰਚੇ ਤਾਂ ਇਸ ਦੌਰਾਨ ਕਿਸਾਨਾਂ ਵੱਲੋਂ ਉਨਾਂ ਦੀ ਇਸ ਜਨਸਭਾ ਵਿੱਚ ਜਾ ਕੇ ਜ਼ਬਰਦਸਤ ਵਿਰੋਧ ਕੀਤਾ ਗਿਆ।