ਬਰਨਾਲਾ:ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਪਰ ਅੱਜ ਬਰਨਾਲਾ ਦੀ ਦਾਣਾ ਮੰਡੀ ਵਿੱਚ ਕਿਸਾਨ ਜੱਥੇਬੰਦੀਆਂ ਵਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਕਿਸਾਨਾਂ ਵਲੋਂ ਵਰ੍ਹਦੇ ਮੀਂਹ ਵਿੱਚ ਹੀ ਆਪਣੀ ਭੜਾਸ ਕੱਢੀ ਗਈ। ਇਸ ਪ੍ਰਦਰਸ਼ਨ ਦੌਰਾਨ ਵਿਸ਼ੇਸ਼ ਤੌਰ 'ਤੇ ਵੱਡੇ ਕਿਸਾਨ ਨੇਤਾ ਜੋਗਿੰਦਰ ਸਿੰਘ ਉਗਰਾਹਾਂ ਅਤੇ ਮਨਜੀਤ ਸਿੰਘ ਧਨੇਰ ਪਹੁੰਚੇ, ਜਿਨ੍ਹਾਂ ਕੇਂਦਰ ਸਰਕਾਰ 'ਤੇ ਜੰਮ ਕੇ ਨਿਸ਼ਾਨੇ ਲਾਏ ਗਏ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦੇਸ਼ ਭਰ ਦੇ ਡੀਸੀ ਦਫਤਰਾਂ ਉੱਪਰ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਧਰਨੇ ਲਗਾਏ ਗਏ ਹਨ ਅਤੇ ਮੰਗ ਪੱਤਰ ਦਿੱਤੇ ਜਾ ਰਹੇ ਹਨ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ (ETV Bharat (ਬਰਨਾਲਾ, ਪੱਤਰਕਾਰ)) ਕਿਸਾਨੀ ਮੰਗਾਂ ਨੂੰ ਲੈ ਕੇ ਸੰਘਰਸ਼
ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਦੇ ਇਸ ਪ੍ਰਦਰਸ਼ਨ ਦਾ ਮੁੱਖ ਕਾਰਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਮੰਡੀਕਰ ਸਬੰਧੀ ਨਵੇਂ ਡਰਾਫਟ ਦੇ ਵਿਰੋਧ ਵਿੱਚ ਹੈ। ਇਹ ਮੰਡੀਕਰਨ ਡਰਾਫਟ ਰੱਦ ਕਰਵਾਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਟੇਢੇ ਤਰੀਕੇ ਨਾਲ ਲਾਗੂ ਕਰਨ ਦੀ ਇੱਕ ਸਾਜਿਸ਼ ਹੈ। ਜਿਸ ਨੂੰ ਕਿਸਾਨ ਜਥੇਬੰਦੀਆਂ ਬਰਦਾਸ਼ਤ ਨਹੀਂ ਕਰਨਗੀਆਂ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਸ਼ੰਭੂ ਬਾਰਡਰ ਉੱਪਰ ਲਗਾਤਾਰ ਕਿਸਾਨੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਉੱਪਰ ਕੇਂਦਰ ਅਤੇ ਹਰਿਆਣਾ ਸਰਕਾਰ ਜਬਰ ਕਰ ਰਹੀ ਹੈ। ਜਿਸ ਦੇ ਵਿਰੋਧ ਵਜੋਂ ਅੱਜ ਦੋਵੇਂ ਸਰਕਾਰਾਂ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ (ETV Bharat (ਬਰਨਾਲਾ, ਪੱਤਰਕਾਰ)) ਸੰਯੁਕਤ ਮੋਰਚਾ ਲਗਾਤਾਰ ਸੰਘਰਸ਼ ਕਰਦਾ ਰਹੇਗਾ
ਇਸ ਤੋਂ ਇਲਾਵਾ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਉਨ੍ਹਾਂ ਦੇ ਸਾਥੀਆਂ ਦੀਆਂ ਮੰਗਾਂ ਵੱਲ ਸਰਕਾਰ ਧਿਆਨ ਨਹੀਂ ਦੇ ਰਹੀ। ਇਸ ਸਬੰਧੀ ਵੀ ਅੱਜ ਦੇ ਧਰਨੇ ਵਿੱਚ ਦੋਵੇਂ ਸਰਕਾਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ ਸੰਯੁਕਤ ਮੋਰਚਾ ਲਗਾਤਾਰ ਸੰਘਰਸ਼ ਕਰਦਾ ਰਹੇਗਾ ਭਲ ਕੇ ਸੰਯੁਕਤ ਕਿਸਾਨ ਮੋਰਚਾ ਨਾਲ ਸੰਬੰਧਿਤ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੈ ਜਿਸ ਤੋਂ ਬਾਅਦ ਅਗਲੇ ਸੰਘਰਸ਼ ਦੀ ਰੂਪ ਰੇਖਾ ਐਲਾਨ ਜਾਵੇਗੀ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ (ETV Bharat (ਬਰਨਾਲਾ, ਪੱਤਰਕਾਰ))