ਪੰਜਾਬ

punjab

ETV Bharat / state

ਕਿਸਾਨ ਅੰਦੋਲਨ ਦਾ 18ਵਾਂ ਦਿਨ: ਦਿੱਲੀ ਵੱਲ ਮਾਰਚ ਦਾ ਐਲਾਨ ਮੁਲਤਵੀ, ਪੰਧੇਰ ਤੇ ਡੱਲੇਵਾਲ ਨੇ ਕਿਹਾ- ਅੰਦੋਲਨ ਨਹੀਂ ਹੋਵੇਗਾ ਖਤਮ

Farmers protest: ਕਿਸਾਨ ਅੰਦੋਲਨ ਦਾ ਅੱਜ 18ਵਾਂ ਦਿਨ ਹੈ। ਦੱਸ ਦਈਏ ਕਿ ਸਥਿਤੀ ਵਿਗੜਦੀ ਦੇਖ ਫਿਲਹਾਲ ਕਿਸਾਨਾਂ ਨੇ ਦਿੱਲੀ ਕੂਚ ਦਾ ਫੈਸਲਾ ਮੁਲਤਵੀ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ 3 ਮਾਰਚ ਨੂੰ ਕਿਸਾਨ ਸ਼ੁਭਕਰਮ ਸਿੰਘ ਦੇ ਭੋਗ ਤੋਂ ਬਾਅਦ ਅੰਦੋਲਨ ਦੀ ਰੂਪ ਰੇਖਾ ਲੋਕਾਂ ਸਾਹਮਣੇ ਪੇਸ਼ ਕੀਤੀ ਜਾਵੇਗੀ।

Farmers Protest
Farmers Protest

By ETV Bharat Punjabi Team

Published : Mar 1, 2024, 7:23 AM IST

ਚੰਡੀਗੜ੍ਹ: ਅੱਜ ਕਿਸਾਨ ਅੰਦੋਲਨ ਦਾ 18ਵਾਂ ਦਿਨ ਹੈ। ਪਿਛਲੇ 17 ਦਿਨਾਂ ਤੋਂ ਕਿਸਾਨ ਪੰਜਾਬ-ਹਰਿਆਣਾ ਦੀ ਸਰਹੱਦਾਂ ਉੱਤੇ ਡਟੇ ਹੋਏ ਹਨ। ਦੱਸ ਦਈਏ ਕਿ ਕਿਸਾਨਾਂ ਨੇ ਸ਼ੁਭਕਰਮ ਸਿੰਘ ਦੀ ਮੌਤ ਤੋਂ ਬਾਅਦ ਦਿੱਲੀ ਕੂਚ ਦਾ ਫੈਸਲਾ 29 ਫਰਵਰੀ ਤਕ ਮੁਲਤਵੀ ਕਰ ਦਿੱਤਾ ਸੀ, ਪਰ 17ਵੇਂ ਦਿਨ ਯਾਨੀ 29 ਫਰਵਰੀ ਨੂੰ ਵੀ ਦਿੱਲੀ ਵੱਲ ਕਿਸਾਨ ਮਾਰਚ ਨੂੰ ਲੈ ਕੇ ਕੋਈ ਨਵਾਂ ਐਲਾਨ ਨਹੀਂ ਹੋਇਆ। ਫਿਲਹਾਲ ਕਿਸਾਨਾਂ ਨੇ ਇਹ ਫੈਸਲਾ ਮੁਲਤਵੀ ਕਰ ਦਿੱਤਾ ਹੈ, ਜਿਸ ਉੱਤੇ ਹੁਣ ਕਿਸਾਨ ਸ਼ੁਭਕਰਮ ਦੇ ਭੋਗ ਤੋਂ ਬਾਅਦ ਹੀ ਫੈਸਲਾ ਲਿਆ ਜਾਵੇਗਾ।

3 ਫਰਵਰੀ ਨੂੰ ਪਵੇਗਾ ਕਿਸਾਨ ਸ਼ੁਭਕਰਨ ਸਿੰਘ ਦਾ ਭੋਗ:ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਕਤਲ ਦੀ ਐਫਆਈਆਰ ਦਰਜ ਕਰਨ ਤੋਂ ਬਾਅਦ ਬੀਤੇ ਦਿਨ ਕਿਸਾਨ ਸ਼ੁਭਕਰਮ ਸਿੰਘ ਦਾ ਅੰਤਮ ਸਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਕਿਸਾਨ ਸ਼ੁਭਕਰਮ ਸਿੰਘ ਦੀ 21 ਫਰਵਰੀ ਨੂੰ ਖਨੌਰੀ ਸਰਹੱਦ 'ਤੇ ਮੌਤ ਹੋ ਗਈ ਸੀ। ਅੰਤਿਮ ਸੰਸਕਾਰ 'ਚ ਪਹੁੰਚੇ ਕਿਸਾਨ ਆਗੂ ਸਰਵਨ ਪੰਧੇਰ ਅਤੇ ਜਗਜੀਤ ਡੱਲੇਵਾਲ ਨੇ ਦੱਸਿਆ ਕਿ ਸ਼ੁਭਕਰਨ ਦੀ ਆਤਮਿਕ ਸ਼ਾਂਤੀ ਲਈ 3 ਮਾਰਚ ਨੂੰ ਅੰਤਮ ਅਰਦਾਸ ਕੀਤੀ ਜਾਵੇਗੀ।

ਦਿੱਲੀ ਕੂਚ ਦਾ ਐਲਾਨ ਮੁਲਤਵੀ:ਫਿਲਹਾਲ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ਉੱਤੇ ਕਿਸਾਨ ਡਟੇ ਰਹਿਣਗੇ ਤੇ ਅੰਦੋਲਨ ਅਜੇ ਖਤਮ ਨਹੀਂ ਹੋਵੇਗਾ। ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦ ਦੀ ਗਾਰੰਟੀ, ਡਾ. ਸਵਾਮੀਨਾਥਨ ਕਮਿਸ਼ਨ ਦੇ ਫੈਸਲੇ ਅਨੁਸਾਰ ਫਸਲਾਂ ਦੇ ਭਾਅ ਅਤੇ ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਤੱਕ ਇਹ ਅੰਦੋਲਨ ਜਾਰੀ ਰਹੇਗਾ।

ਫਿਰ ਤੋਂ ਅੰਦੋਲਨ ਸ਼ੁਰੂ, ਸਰਕਾਰ ਨੂੰ ਸਬਕ ਸਿਖਾਵਾਂਗੇ:ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਸ਼ੁਭਕਰਨ ਨੇ ਸਰਕਾਰ ਦੇ ਅੱਤਿਆਚਾਰਾਂ ਦਾ ਸਬਰ ਨਾਲ ਲੜਨ ਲਈ ਕੁਰਬਾਨੀ ਦਿੱਤੀ ਹੈ। ਅਸੀਂ ਸਰਕਾਰ ਨੂੰ ਸਬਕ ਸਿਖਾਵਾਂਗੇ। ਉਹਨਾਂ ਨੇ ਕਿਹਾ ਕਿ ਕਿਸਾਨਾਂ ਦੇ ਦਬਾਅ ਹੇਠ ਸਰਕਾਰ ਨੇ ਸ਼ੁਭਕਰਨ ਨੂੰ ਸ਼ਹੀਦ ਐਲਾਨ ਦਿੱਤਾ। ਬੰਦ ਸੀਜ਼ਨ ਵਿੱਚ ਗੰਨੇ ਦੀ ਕੀਮਤ ਵਿੱਚ ਵਾਧਾ ਕਰਨਾ ਪਿਆ। ਹਰਿਆਣਾ ਵਿੱਚ ਸਰਕਾਰ ਨੂੰ ਕਰਜ਼ਿਆਂ 'ਤੇ ਵਿਆਜ ਅਤੇ ਜੁਰਮਾਨਾ ਮੁਆਫ ਕਰਨਾ ਪਿਆ। ਡੱਲੇਵਾਲ ਨੇ ਸਮੂਹ ਕਿਸਾਨ ਜਥੇਬੰਦੀਆਂ ਨੂੰ 3 ਮਾਰਚ ਨੂੰ ਸ਼ੁਭਕਰਨ ਦੀ ਅੰਤਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਮੰਗਾਂ ਪੂਰੀਆਂ ਹੋਣ ਤੱਕ ਅੰਦੋਲਨ ਰਹੇਗਾ ਜਾਰੀ:ਕਿਸਾਨ ਆਗੂ ਸਰਵਨ ਪੰਧੇਰ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਜਾਰੀ ਹੈ। ਉਨ੍ਹਾਂ ਦੱਸਿਆ ਕਿ 3 ਮਾਰਚ ਨੂੰ ਪਿੰਡ ਬੱਲੋ ਦੀ ਦਾਣਾ ਮੰਡੀ ਵਿੱਚ ਭੋਗ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਅੰਦੋਲਨ ਨੂੰ ਪਿਆਰ ਕਰਨ ਵਾਲੇ ਲੋਕਾਂ ਨੂੰ ਇੱਥੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਨੀਮ ਫੌਜੀ ਬਲਾਂ ਨੇ ਕਿਸਾਨ ਨੂੰ ਸ਼ਹੀਦ ਕੀਤਾ ਹੈ। ਦੇਸ਼ ਦੇ 140 ਕਰੋੜ ਲੋਕ ਮੋਦੀ ਸਰਕਾਰ ਨੂੰ ਇਸ ਦਾ ਜਵਾਬ ਦੇਣਗੇ। ਉਹਨਾਂ ਨੇ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਅੰਦੋਲਨ ਜਾਰੀ ਰਹੇਗਾ। ਆਉਣ ਵਾਲੇ ਸਮੇਂ ਵਿੱਚ ਅੰਦੋਲਨ ਦੀ ਰੂਪ ਰੇਖਾ ਲੋਕਾਂ ਸਾਹਮਣੇ ਪੇਸ਼ ਕੀਤੀ ਜਾਵੇਗੀ।

ABOUT THE AUTHOR

...view details