ਪੰਜਾਬ

punjab

ETV Bharat / state

ਕਿਸਾਨ ਅੰਦੋਲਨ ਦਾ 21ਵਾਂ ਦਿਨ, ਹੁਣ ਨਵੀਂ ਰਣਨੀਤੀ ਤਹਿਤ ਦਿੱਲੀ ਵੱਲ ਵਧਣਗੇ ਕਿਸਾਨ, ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ

Farmers Protest Update: ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 21 ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਉੱਤੇ ਡਟੇ ਹੋਏ ਹਨ। ਹੁਣ ਕਿਸਾਨਾਂ ਨੇ ਮੁੜ 6 ਮਾਰਚ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ 10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਟਰੇਨਾਂ ਨੂੰ ਰੋਕਣ ਦਾ ਵੀ ਐਲਾਨ ਕੀਤਾ ਗਿਆ ਹੈ। (Kisan Andolan Update)

Farmers Protest
Farmers Protest

By ETV Bharat Punjabi Team

Published : Mar 4, 2024, 6:56 AM IST

ਚੰਡੀਗੜ੍ਹ (Farmers Protest Update): ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਸ਼ੰਭੂ, ਖਨੌਰੀ ਤੇ ਡੱਬਵਾਲੀ ਸਰਹੱਦ ਉੱਤੇ ਪੱਕੇ ਮੋਰਚੇ ਲਗਾ ਕੇ ਬੈਠੇ ਕਿਸਾਨ ਅੰਦੋਲਨ ਦਾ ਅੱਜ 22ਵਾਂ ਦਿਨ ਹੈ। ਇਸ ਅੰਦੋਲਨ ਵਿੱਚ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੁਝ ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਤੋਂ ਬਾਅਦ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਇੱਕ ਵਾਰ ਫਿਰ ਟਕਰਾਅ ਦੇਖਣ ਨੂੰ ਮਿਲ ਸਕਦਾ ਹੈ। ਦਰਅਸਲ ਕਿਸਾਨ ਜਥੇਬੰਦੀਆਂ ਨੇ ਇੱਕ ਵਾਰ ਫਿਰ ਦਿੱਲੀ ਵੱਲ ਮਾਰਚ ਕਰਨ ਦਾ ਵੱਡਾ ਐਲਾਨ ਕੀਤਾ ਹੈ।

ਕਿਸਾਨ ਸ਼ੁਭਕਰਨ ਦੀ ਅੰਤਿਮ ਅਰਦਾਸ ਤੋਂ ਬਾਅਦ ਕੀਤਾ ਵੱਡਾ ਐਲਾਨ:ਕਿਸਾਨ ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ਤੋਂ ਬਾਅਦ ਕਿਸਾਨ ਆਗੂਆਂ ਨੇ ਸਟੇਜ ਤੋਂ 6 ਮਾਰਚ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ। ਹਰਿਆਣਾ-ਪੰਜਾਬ ਨੂੰ ਛੱਡ ਕੇ ਦੇਸ਼ ਭਰ ਦੇ ਕਿਸਾਨ ਰੇਲ, ਬੱਸ ਜਾਂ ਪੈਦਲ ਹੀ ਦਿੱਲੀ ਜਾਣਗੇ। ਇਸ ਤੋਂ ਇਲਾਵਾ 10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਟਰੇਨਾਂ ਨੂੰ ਰੋਕਣ ਦਾ ਐਲਾਨ ਕੀਤਾ ਗਿਆ। ਇਸ ਐਲਾਨ ਤੋਂ ਬਾਅਦ ਕਿਸਾਨਾਂ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

6 ਮਾਰਚ ਨੂੰ ਦਿੱਲੀ ਵੱਲ ਮਾਰਚ: ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਹੁਣ 6 ਮਾਰਚ ਨੂੰ ਦਿੱਲੀ ਵੱਲ ਮਾਰਚ ਕਰਨਗੇ। ਪੰਧੇਰ ਨੇ ਕਿਹਾ ਕਿ 6 ਮਾਰਚ ਨੂੰ ਹਰਿਆਣਾ-ਪੰਜਾਬ ਨੂੰ ਛੱਡ ਕੇ ਬਾਕੀ ਸੂਬਿਆਂ ਦੇ ਕਿਸਾਨ ਆਪੋ-ਆਪਣੇ ਢੰਗਾਂ ਨਾਲ ਦਿੱਲੀ ਪੁੱਜਣਗੇ। ਚਾਹੇ ਉਹ ਰੇਲਗੱਡੀ ਰਾਹੀਂ ਆਉਣ ਜਾਂ ਪੈਦਲ। ਸਰਕਾਰ ਦਾ ਕਹਿਣਾ ਹੈ ਕਿ ਕਿਸਾਨ ਰੇਲ ਅਤੇ ਬੱਸ ਰਾਹੀਂ ਦਿੱਲੀ ਪਹੁੰਚ ਸਕਦੇ ਹਨ। ਉਧਰ ਬਿਹਾਰ-ਕਰਨਾਟਕ ਤੋਂ ਦਿੱਲੀ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਰੇਲ ਗੱਡੀ ਵਿੱਚੋਂ ਹੀ ਕਾਬੂ ਕਰ ਲਿਆ। ਉਹਨਾਂ ਨੇ ਕਿਹਾ ਕਿ 6 ਮਾਰਚ ਦਾ ਮਾਰਚ ਸਪੱਸ਼ਟ ਹੋ ਜਾਵੇਗਾ ਕਿ ਸਰਕਾਰ ਕਿਸਾਨਾਂ ਨੂੰ ਟਰੈਕਟਰ ਟਰਾਲੀਆਂ ਤੋਂ ਬਿਨਾਂ ਵੀ ਦਿੱਲੀ ਆਉਣ ਦੀ ਇਜਾਜ਼ਤ ਦੇਣਾ ਚਾਹੁੰਦੀ ਹੈ ਜਾਂ ਨਹੀਂ।

10 ਮਾਰਚ ਨੂੰ ਰੇਲਾਂ ਰੋਕੀਆਂ ਜਾਣਗੀਆਂ: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਕਿਸਾਨ ਰੇਲ ਪਟੜੀਆਂ ’ਤੇ ਬੈਠ ਕੇ ਰੇਲਾਂ ਰੋਕਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਪੰਜਾਬ ਸਰਕਾਰ ਤੋਂ ਮੰਗ ਕਰਨਗੇ ਕਿ ਅੰਦੋਲਨ ਦੌਰਾਨ ਜ਼ਖ਼ਮੀ ਹੋਏ ਲੋਕਾਂ ਦੇ ਕੇਸਾਂ ਵਿੱਚ ਵੱਖਰੀ ਐਫਆਈਆਰ ਦਰਜ ਕੀਤੀ ਜਾਵੇ।

SKM 14 ਮਾਰਚ ਨੂੰ ਦਿੱਲੀ ਜਾਣਗੇ, ਟਰੈਕਟਰ ਨਹੀਂ ਲੈਣਗੇ:ਸੰਯੁਕਤ ਕਿਸਾਨ ਮੋਰਚਾ ਨੇ 14 ਮਾਰਚ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਲੁਧਿਆਣਾ ਵਿੱਚ ਹੋਈ ਮੀਟਿੰਗ ਤੋਂ ਬਾਅਦ ਐਸਕੇਐਮ ਆਗੂਆਂ ਨੇ ਕਿਹਾ ਕਿ ਉਹ ਟਰੈਕਟਰ ਨਹੀਂ ਲੈਣਗੇ। ਕਿਸਾਨ ਬੱਸਾਂ ਅਤੇ ਰੇਲ ਗੱਡੀਆਂ ਰਾਹੀਂ ਦਿੱਲੀ ਪਹੁੰਚਣਗੇ। ਉੱਥੇ ਹੀ ਰਾਮਲੀਲਾ ਮੈਦਾਨ 'ਚ ਕਿਸਾਨ ਮਹਾਪੰਚਾਇਤ ਹੋਵੇਗੀ।

ABOUT THE AUTHOR

...view details