ਫਰੀਦਕੋਟ:ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਦੀ ਵੋਟਿੰਗ ਦੇ ਦਿਨ ਨਜ਼ਦੀਕ ਹਨ ਅਤੇ ਉਮੀਦਵਾਰ ਆਪਣੀ ਜਿੱਤ ਯਕੀਨੀ ਬਣਾਉਣ ਲਈ ਪ੍ਰਚਾਰ 'ਚ ਪੂਰੀ ਤਰ੍ਹਾਂ ਡਟੇ ਹੋਏ ਹਨ। ਉਥੇ ਹੀ ਭਾਜਪਾ ਉਮੀਦਵਾਰਾਂ ਦਾ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੂੰ ਲਗਾਤਾਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਦੇ ਚੱਲਦੇ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਕਿਸਾਨ ਜਥੇਬੰਦੀਆਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।
ਪਿੰਡਾਂ ਤੋਂ ਬਾਅਦ ਹੁਣ ਸ਼ਹਿਰਾਂ 'ਚ ਵੀ ਕਿਸਾਨਾਂ ਵਲੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ - Lok Sabha Elections - LOK SABHA ELECTIONS
ਲੋਕ ਸਭਾ ਚੋਣਾਂ ਨੂੰ ਲੈਕੇ ਜਿਥੇ ਉਮੀਦਵਾਰ ਪ੍ਰਚਾਰ 'ਚ ਡਟੇ ਹੋਏ ਹਨ ਤਾਂ ਉਥੇ ਹੀ ਭਾਜਪਾ ਉਮੀਦਵਾਰਾਂ ਨੂੰ ਲਗਾਤਾਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਦੇ ਚੱਲਦੇ ਫਰੀਦਕੋਟ 'ਚ ਕਿਸਾਨਾਂ ਵਲੋਂ ਪਿੰਡਾਂ ਤੋਂ ਬਾਅਦ ਹੁਣ ਸ਼ਹਿਰਾਂ 'ਚ ਵੀ ਹੰਸ ਰਾਜ ਹੰਸ ਦਾ ਵਿਰੋਧ ਕੀਤਾ ਜਾ ਰਿਹਾ ਹੈ।
Published : May 22, 2024, 7:04 AM IST
ਹੰਸ ਰਾਜ ਹੰਸ ਦਾ ਵਿਰੋਧ: ਉਥੇ ਹੀ ਹੁਣ ਪਿੰਡਾਂ ਤੋਂ ਬਾਅਦ ਸ਼ਹਿਰਾਂ 'ਚ ਵੀ ਕਿਸਾਨ ਜਥੇਬੰਦੀਆਂ ਵਲੋਂ ਹੰਸ ਰਾਜ ਹੰਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨ ਵੀ ਜਦੋਂ ਕੋਟਕਪੂਰਾ ਦੇ ਜੈਤੋ ਰੋਡ 'ਤੇ ਚੋਣ ਪ੍ਰਚਾਰ ਅਤੇ ਰੋਡ ਸ਼ੋ ਵਾਸਤੇ ਹੰਸ ਰਾਜ ਹੰਸ ਪੁੱਜੇ ਤਾਂ ਕਿਸਾਨ ਜਥੇਬੰਦੀਆਂ ਵਲੋਂ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਜਿਥੇ ਵੀ ਹੰਸ ਰਾਜ ਹੰਸ ਪ੍ਰਚਾਰ ਲਈ ਜਾਂਦੇ ਹਨ ਤਾਂ ਕਿਸਾਨ ਉਥੇ ਹੀ ਪਹੁੰਚ ਜਾਂਦੇ ਹਨ ਅਤੇ ਉਮੀਦਵਾਰ ਵਿਰੋਧ ਕਰਨ ਦੇ ਨਾਲ-ਨਾਲ ਨਾਅਰੇਬਾਜ਼ੀ ਕੀਤੀ ਜਾਂਦੀ ਹੈ। ਇਥੋਂ ਤੱਕ ਕਿ ਉਹਨਾਂ ਦਾ ਵਿਰੋਧ ਹੁਣ ਪਿੰਡਾਂ ਤੱਕ ਹੀ ਸੀਮਿਤ ਨਹੀਂ ਰਿਹਾ ਬਲਕਿ ਕਿਸਾਨ ਜਥੇਬੰਦੀਆਂ ਸ਼ਹਿਰਾਂ ਵਿੱਚ ਆ ਕੇ ਵੀ ਉਹਨਾਂ ਦਾ ਵਿਰੋਧ ਕਰਨ ਲੱਗੀਆਂ ਹਨ।
'ਕਿਸਾਨ ਤਾਂ ਇੱਥੇ ਰਹਿਣਗੇ ਪਰ ਹੰਸ ਰਾਜ ਹੰਸ ਨਹੀਂ ਦਿਖਣਗੇ': ਇਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੀਨੀਅਰ ਆਗੂ ਛਿੰਦਾ ਸਿੰਘ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਦੇ ਮੁਤਾਬਿਕ ਬੀਜੇਪੀ ਅਤੇ ਉਨਾਂ ਦੇ ਉਮੀਦਵਾਰਾਂ ਦਾ ਵਿਰੋਧ ਜਾਰੀ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਦਿੱਲੀ ਦੇ ਕਿਸਾਨ ਅੰਦੋਲਨ ਨੂੰ ਖਤਮ ਕਰਾਉਣ ਮੌਕੇ ਕੀਤੇ ਗਏ ਕਿਸੇ ਵੀ ਵਾਅਦੇ ਨੂੰ ਮੋਦੀ ਸਰਕਾਰ ਨੇ ਪੂਰਾ ਨਹੀਂ ਕੀਤਾ। ਬਲਕਿ ਲਖੀਮਪੁਰ ਖੀਰੀ ਵਰਗੇ ਦਰਦਨਾਕ ਹਾਦਸੇ ਨੂੰ ਅੰਜਾਮ ਦੇਣ ਵਾਲੇ ਆਪਣੀ ਪਾਰਟੀ ਦੇ ਆਗੂਆਂ ਨੂੰ ਮੁੜ ਤੋਂ ਟਿਕਟਾਂ ਦੇ ਕੇ ਨਿਵਾਜਿਆ ਗਿਆ ਹੈ। ਹੰਸ ਰਾਜ ਹੰਸ ਵੱਲੋਂ ਕਿਸਾਨਾਂ ਦੇ ਖਿਲਾਫ ਦਿੱਤੇ ਗਏ ਬਿਆਨ 'ਤੇ ਟਿੱਪਣੀ ਕਰਦੇ ਹੋਏ ਕਿਸਾਨ ਆਗੂ ਨੇ ਕਿਹਾ ਕਿ ਇਕ ਤਰੀਕ ਤੋਂ ਬਾਅਦ ਵੀ ਉਹ ਇੱਥੇ ਹੀ ਰਹਿਣਗੇ ਜਦਕਿ ਵੋਟਾਂ ਪੈਣ ਤੋਂ ਬਾਅਦ ਹੰਸ ਰਾਜ ਹੰਸ ਨਜ਼ਰ ਨਹੀਂ ਆਉਣਗੇ।