ਬਠਿੰਡਾ: 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਉਮੀਦਵਾਰਾਂ ਵੱਲੋਂ ਜੰਗੀ ਪੱਧਰ ਉੱਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਉੱਥੇ ਹੀ ਉਹਨਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਵੀ ਚੋਣ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ। ਬਠਿੰਡਾ ਦੇ ਪਿੰਡ ਮੈਸਰਖਾਨਾ ਵਿਖੇ ਚੋਣ ਪ੍ਰਚਾਰ ਲਈ ਪਹੁੰਚੇ ਭਾਜਪਾ ਉਮੀਦਵਾਰ ਪਰਮਪਾਲ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ ਕੀਤਾ ਗਿਆ।
ਗੁਰਪ੍ਰੀਤ ਸਿੰਘ ਮਲੂਕਾ ਦਾ ਕਿਸਾਨਾਂ ਵੱਲੋਂ ਵਿਰੋਧ, ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈ ਧੱਕਾ-ਮੁੱਕੀ - Farmers protest against BJP - FARMERS PROTEST AGAINST BJP
Farmers Protest Against Maluka: ਬਠਿੰਡਾ ਵਿਖੇ ਭਾਜਪਾ ਉਮੀਦਵਾਰ ਪਰਮਪਾਲ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਨੂੰ ਕਿਸਾਨਾਂ ਦੇ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਝੜਪ ਵੀ ਹੋਈ।

Published : May 24, 2024, 7:52 PM IST
ਚੋਣ ਪ੍ਰਚਾਰ ਦੌਰਾਨ ਜ਼ਬਰਦਸਤ ਵਿਰੋਧ:ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਕਿਸਾਨਾਂ ਵੱਲੋਂ ਲਗਾਤਾਰ ਭਾਜਪਾ ਦੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਕਿਉਂਕਿ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕੀਤੇ ਜਾਣ ਕਾਰਨ ਭਾਜਪਾ ਖਿਲਾਫ ਲਗਾਤਾਰ ਕਿਸਾਨਾਂ ਦਾ ਰੋਹ ਵੱਧਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਬਠਿੰਡਾ ਲੋਕ ਸਭਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਦਾ ਚੋਣ ਪ੍ਰਚਾਰ ਦੌਰਾਨ ਜ਼ਬਰਦਸਤ ਵਿਰੋਧ ਕੀਤਾ ਗਿਆ।
- ਅਕਾਲੀ ਉਮੀਦਵਾਰ ਐੱਨਕੇ ਸ਼ਰਮਾ ਨੇ ਵਿਰੋਧੀ ਉਮੀਦਵਾਰਾਂ ਤੋਂ ਪੁੱਛੇ ਪੰਜ-ਪੰਜ ਸਵਾਲ, ਕਿਹਾ-ਲੋਕਾਂ ਦੀ ਕਚਹਿਰੀ 'ਚ ਕਰਨ ਸਟੈਂਡ ਸਪੱਸ਼ਟ - NK Sharma question rival candidate
- ਇਸ ਦਿਨ ਪੰਜਾਬ ਆਉਣਗੇ ਰਾਹੁਲ ਗਾਂਧੀ; ਉਮੀਦਵਾਰਾਂ ਦੇ ਹੱਕ 'ਚ ਕਰਨਗੇ ਪ੍ਰਚਾਰ, ਜਾਣੋ ਪੂਰਾ ਪ੍ਰੋਗਰਾਮ - Rahul Gandhi Will Visit Punjab
- ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ, ਕਿਹਾ- ਪੰਜਾਬ 'ਚ ਕਰਵਾਈ ਜਾਵੇ ਸੁਤੰਤਰ ਅਤੇ ਨਿਰਪੱਖ ਚੋਣ - Sunil jakhars letter to CEO
ਪੁਲਿਸ ਵੱਲੋਂ ਕਿਸਾਨਾਂ ਉੱਤੇ ਲਾਠੀ ਚਾਰਜ:ਇਸ ਦੌਰਾਨ ਜਦੋਂ ਕਿਸਾਨਾਂ ਵੱਲੋਂ ਭਾਜਪਾ ਦੇ ਸਮਾਗਮ ਵੱਲ ਵਧਣ ਦੀ ਕੋਸ਼ਿਸ਼ ਕੀਤੀ ਗਈ ਤਾਂ ਮੌਕੇ ਉੱਤੇ ਮੌਜੂਦ ਪੁਲਿਸ ਵੱਲੋਂ ਕਿਸਾਨਾਂ ਉੱਤੇ ਲਾਠੀ ਚਾਰਜ ਕੀਤਾ ਗਿਆ। ਇਸ ਲਾਠੀ ਚਾਰ ਦੌਰਾਨ ਕਈ ਕਿਸਾਨ ਗੰਭੀਰ ਜਖਮੀ ਹੋ ਗਏ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਰੇਸ਼ਮ ਸਿੰਘ ਯਾਤਰੀ ਨੇ ਕਿਹਾ ਕਿ ਜਦੋਂ ਪੰਜਾਬ ਦੇ ਕਿਸਾਨਾਂ ਨੂੰ ਭਾਜਪਾ ਸਰਕਾਰ ਵੱਲੋਂ ਦਿੱਲੀ ਨਹੀਂ ਜਾਣ ਦਿੱਤਾ ਜਾ ਰਿਹਾ ਤਾਂ ਉਹ ਭਾਜਪਾ ਦੇ ਉਮੀਦਵਾਰਾਂ ਨੂੰ ਪਿੰਡਾਂ ਵਿੱਚ ਕਿਸ ਆਧਾਰ ਉੱਤੇ ਚੋਣ ਪ੍ਰਚਾਰ ਕਰਨ ਦੇਣ, ਉਹਨਾਂ ਕਿਹਾ ਕਿ ਕਿਸਾਨਾਂ ਵੱਲੋਂ ਭਾਜਪਾ ਦੇ ਉਮੀਦਵਾਰਾਂ ਦਾ ਇਸੇ ਤਰ੍ਹਾਂ ਵਿਰੋਧ ਜਾਰੀ ਰਹੇਗਾ, ਜਿੰਨਾ ਸਮਾਂ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ। ਕਿਸਾਨਾਂ ਦਾ ਕਹਿਣਾ ਹੈ ਕਿ ਲਾਠੀਚਾਰਜ ਤੋਂ ਉਹ ਡਰਨ ਵਾਲੇ ਨਹੀਂ ਹਨ ਅਤੇ ਭਾਜਪਾ ਨੂੰ ਆਪਣੀ ਕੀਤੀ ਭੁਗਤਣੀ ਹੀ ਪਵੇਗੀ।