ਪੰਜਾਬ

punjab

ETV Bharat / state

ਗੜੇਮਾਰੀ ਦਾ ਦੋ ਪਿੰਡਾਂ ਦੇ ਕਿਸਾਨਾਂ ਨੂੰ ਮੁਆਵਜ਼ਾ ਨਾ ਮਿਲਣ ਦੇ ਰੋਸ ‘ਚ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ, ਪ੍ਰਸ਼ਾਸਨ ਨੇ ਦਿੱਤਾ ਇਹ ਭਰੋਸਾ - PROTEST AGAINST PUNJAB GOVERNMENT

ਅੱਜ ਰੇਲਵੇ ਲਾਈਨਾਂ 'ਤੇ ਧਰਨਾ ਦੇਣ ਦਾ ਐਲਾਨ ਕੀਤਾ ਸੀ ਪਰ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਇੱਕ ਹਫ਼ਤੇ ਵਿੱਚ ਮੁਆਵਜ਼ਾ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ।

PROTEST AGAINST PUNJAB GOVERNMENT
ਕਿਸਾਨਾਂ ਨੂੰ ਮੁਆਵਜ਼ਾ ਨਾ ਮਿਲਣ 'ਤੇ ਕਿਸਾਨਾਂ ਨੇ ਜਤਾਇਆ ਰੋਸ (ETV Bharat)

By ETV Bharat Punjabi Team

Published : Feb 25, 2025, 4:00 PM IST

ਮਾਨਸਾ :ਸਾਲ 2023 ਵਿੱਚ ਮਾਨਸਾ ਜ਼ਿਲ੍ਹੇ ਦੇ ਹਲਕਾ ਸਰਦੂਲਗੜ੍ਹ ਦੇ 19 ਪਿੰਡਾਂ ਵਿੱਚ ਗੜੇਮਾਰੀ ਨਾਲ ਕਣਕ ਦੀ ਬਰਬਾਦ ਹੋਈ ਫ਼ਸਲ ਦੇ ਮੁਆਵਜ਼ੇ ਲਈ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ। ਜਿਸ ਤੋਂ ਬਾਅਦ 17 ਪਿੰਡਾਂ ਦਾ ਸਰਕਾਰ ਵੱਲੋਂ ਮੁਆਵਜ਼ਾ ਦੇ ਦਿੱਤਾ ਗਿਆ ਸੀ ਪਰ ਦੋ ਪਿੰਡਾਂ ਨੂੰ ਮੁਆਵਜ਼ਾ ਨਾ ਦਿੱਤੇ ਜਾਣ ਦੇ ਰੋਸ ਵਜੋਂ ਅੱਜ ਕਿਸਾਨਾਂ ਵੱਲੋਂ ਮਾਨਸਾ ਦੇ ਰੇਲਵੇ ਲਾਈਨਾਂ ਨਜ਼ਦੀਕ ਪੰਜਾਬ ਸਰਕਾਰ ਦੇ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ।

ਕਿਸਾਨਾਂ ਨੂੰ ਮੁਆਵਜ਼ਾ ਨਾ ਮਿਲਣ 'ਤੇ ਕਿਸਾਨਾਂ ਨੇ ਜਤਾਇਆ ਰੋਸ (ETV Bharat)

ਮਾਨਸਾ ਰੇਲਵੇ ਲਾਈਨਾਂ 'ਤੇ ਧਰਨਾ ਪ੍ਰਦਰਸ਼ਨ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦੋ ਪਿੰਡਾਂ ਦੇ ਕਿਸਾਨਾਂ ਨੂੰ ਨਾ ਦਿੱਤੇ ਜਾਣ ਦੇ ਰੋਸ ਵਜੋਂ ਅੱਜ ਮਾਨਸਾ ਰੇਲਵੇ ਲਾਈਨਾਂ 'ਤੇ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਮਾਨਸਾ ਦੇ ਡਿਪਟੀ ਕਮਿਸ਼ਨਰ ਐਸਡੀਐਮ ਸਰਦੂਲਗੜ੍ਹ ਤੇ ਐਸਐਸਪੀ ਵੱਲੋਂ ਕਿਸਾਨਾਂ ਨੂੰ ਇੱਕ ਹਫ਼ਤੇ ਵਿੱਚ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਰੇਲਵੇ ਲਾਈਨਾਂ ਦੇ ਨਜ਼ਦੀਕ ਧਰਨਾ ਪ੍ਰਦਰਸ਼ਨ ਕੀਤਾ ਗਿਆ।

ਕਿਸਾਨਾਂ ਨੂੰ ਮੁਆਵਜ਼ਾ ਨਾ ਮਿਲਣ 'ਤੇ ਕਿਸਾਨਾਂ ਨੇ ਜਤਾਇਆ ਰੋਸ (ETV Bharat)

ਦੋ ਪਿੰਡਾਂ ਦੇ ਕਿਸਾਨਾਂ ਨੂੰ ਗੜੇਮਾਰੀ ਦਾ ਮੁਆਵਜ਼ਾ

ਇਸ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਸਾਲ 2023 ਦੇ ਵਿੱਚ ਹਲਕਾ ਸਰਦੂਲਗੜ੍ਹ ਵਿੱਚ 19 ਪਿੰਡਾਂ 'ਚੋਂ ਗੜੇਮਾਰੀ ਦੇ ਨਾਲ ਕਣਕ ਦੀ ਫਸਲ ਬਰਬਾਦ ਹੋਈ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ 6800 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ। ਕਿਸਾਨ ਆਗੂਆਂ ਨੇ ਦੱਸਿਆ ਕਿ 17 ਪਿੰਡਾਂ ਦੇ ਕਿਸਾਨਾਂ ਨੂੰ ਮੁਆਵਜ਼ਾ ਮਿਲ ਚੁੱਕਿਆ ਹੈ ਜਦੋਂ ਕਿ ਜਟਾਣਾ ਕਲਾਂ ਅਤੇ ਮੀਰਪੁਰ ਕਲਾ ਦੇ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ। ਜਿਸ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਅੱਜ ਰੇਲਵੇ ਲਾਈਨਾਂ 'ਤੇ ਧਰਨਾ ਦੇਣ ਦਾ ਐਲਾਨ ਕੀਤਾ ਸੀ ਪਰ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਇੱਕ ਹਫ਼ਤੇ ਵਿੱਚ ਮੁਆਵਜ਼ਾ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਇਨ੍ਹਾਂ ਦੋ ਪਿੰਡਾਂ ਦੇ ਕਿਸਾਨਾਂ ਨੂੰ ਗੜੇਮਾਰੀ ਦਾ ਮੁਆਵਜ਼ਾ ਇੱਕ ਹਫਤੇ ਦੇ ਵਿੱਚ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਫਿਰ ਤੋਂ ਕਿਸਾਨਾਂ ਵੱਲੋਂ ਰੇਲਵੇ ਲਾਈਨਾਂ 'ਤੇ ਹੀ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਦੀ ਹੋਵੇਗੀ।

ABOUT THE AUTHOR

...view details