ਮਾਨਸਾ:ਤਹਿਸੀਲ ਮਾਨਸਾ ਦੇ ਵਿੱਚ ਕਈ ਦਿਨਾਂ ਤੋਂ ਰਜਿਸਟਰੀਆਂ ਦਾ ਕੰਮ ਨਾ ਹੋਣ ਦੇ ਚਲਦਿਆਂ ਲੋਕਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਦੇ ਚੱਲਦਿਆਂ ਕਿਸਾਨਾਂ ਵੱਲੋਂ ਤਹਿਸੀਲ ਦਫਤਰ ਦੇ ਵਿੱਚ ਜਾ ਕੇ ਐਸਡੀਐਮ ਨਾਲ ਰਜਿਸਟਰੀਆਂ ਸ਼ੁਰੂ ਕਰਨ ਸਬੰਧੀ ਗੱਲਬਾਤ ਕੀਤੀ ਗਈ ਤਾਂ ਕਿਸਾਨ ਆਗੂਆਂ ਨੇ ਇਲਜ਼ਾਮ ਲਗਾਇਆ ਕਿ ਐਸਡੀਐਮ ਵੱਲੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੀ ਬਜਾਏ ਮਾੜਾ ਵਿਵਹਾਰ ਕੀਤਾ ਗਿਆ।
ਐਸਡੀਐਮ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ
ਇਸ ਮਾੜਾ ਵਤੀਰੇ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿੱਚ ਐਸਡੀਐਮ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਐਸਡੀਐਮ ਮਾਨਸਾ ਦਾ ਜਲਦ ਤੋਂ ਜਲਦ ਤਬਾਦਲਾ ਕੀਤਾ ਜਾਵੇ ਕਿਉਂਕਿ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਦੀ ਬਜਾਏ ਲੋਕਾਂ ਨਾਲ ਦੁਰਵਿਵਹਾਰ ਕੀਤਾ ਜਾ ਰਿਹਾ। ਉੱਥੇ ਉਹਨਾਂ ਕਿਹਾ ਕਿ ਖਾਲੀ ਪਈਆਂ ਤਹਿਸੀਲਦਾਰਾਂ ਦੀਆਂ ਅਸਾਮੀਆਂ ਨੂੰ ਸਰਕਾਰ ਜਲਦ ਭਰੇ ਤਾਂ ਕਿ ਲੋਕਾਂ ਨੂੰ ਰਜਿਸਟਰੀਆਂ ਕਰਾਉਣ ਦੇ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।