ਮਾਨਸਾ: ਹੱਕੀ ਮੰਗਾਂ ਨੂੰ ਲੈਕੇ ਬੀਤੇ ਦਿਨ ਤੋਂ ਸ਼ੁਰੂ ਹੋਇਆ ਕਿਸਾਨਾਂ ਦਾ ਧਰਨਾ ਅੱਜ ਦੂਸਰੇ ਦਿਨ ਵੀ ਮਾਨਸਾ ਦੇ ਡੀਸੀ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਵਜੋਂ ਜਾਰੀ ਹੈ। ਪੰਜਾਬ ਭਰ ਦੇ ਵਿੱਚ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਨੇ। ਕਿਸਾਨ ਨੇਤਾਵਾਂ ਨੇ ਕਿਹਾ ਕਿ ਉਹਨਾਂ ਦੀ ਮੰਗ ਹੈ ਕਿ ਕਿਸਾਨ ਪੱਖੀ ਖੇਤੀ ਨੀਤੀ ਬਣਾਈ ਜਾਵੇ ਕਿਉਂਕਿ ਕਰਜ਼ੇ ਦੇ ਕਾਰਨ ਹਜ਼ਾਰਾਂ ਕਿਸਾਨ ਵੀ ਖੁਦਕੁਸ਼ੀਆਂ ਕਰ ਚੁੱਕੇ ਹਨ। ਕਿਸਾਨਾਂ ਦੇ ਪਰਿਵਾਰਾਂ ਦਾ ਕਰਜ਼ੇ ਮੁਆਫ ਕੀਤਾ ਜਾਣੇ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰ ਮੁਆਵਜ਼ਾ ਦੇਵੇ।
ਮਾਨਸਾ ਵਿਖੇ ਡੀਸੀ ਦਫਤਰ ਬਾਹਰ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ, ਮੰਗਾਂ ਨਾ ਮੰਨਣ ਤੱਕ ਡਟੇ ਰਹਿਣ ਦੀ ਕਿਸਾਨਾਂ ਨੇ ਦਿੱਤੀ ਚਿਤਾਵਨੀ
ਮਾਨਸਾ ਵਿਖੇ ਡੀਸੀ ਦਫਤਰ ਦੇ ਬਾਹਰ ਦੂਸਰੇ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਫਸਲ ਦੇ ਮੁਆਵਜ਼ੇ ਸਮੇਤ ਬਾਕੀ ਰਹਿੰਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਪੂਰਾ ਨਹੀਂ ਕਰਦੀ ਉਦੋਂ ਤੱਕ ਉਹ ਧਰਨੇ ਉੱਤੇ ਇਸ ਤਰ੍ਹਾਂ ਹੀ ਡਟੇ ਰਹਿਣਗੇ।
Published : Feb 7, 2024, 5:07 PM IST
ਮੁਆਵਜ਼ੇ ਦੀ ਮੰਗ:ਇਸ ਦੇ ਨਾਲ ਹੀ ਕਿਸਾਨਾਂ ਨੇ ਮੰਗ ਕੀਤੀ ਕਿ ਪਿਛਲੇ ਸਾਲ ਹੜ੍ਹਾਂ ਅਤੇ ਗੜ੍ਹੇਮਾਰੀ ਨਾਲ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਸੀ ਪਰ ਪੰਜਾਬ ਸਰਕਾਰ ਨੇ ਹੁਣ ਤੱਕ ਕਿਸਾਨਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ। ਪਿਛਲੇ ਸਮੇਂ ਦੇ ਦੌਰਾਨ ਕਿਸਾਨਾਂ ਦੀਆਂ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਦਿੱਤੇ ਜਾਣ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਦਾ ਕਰਨ ਦੀ ਮੰਗ ਵੀ ਰੱਖੀ ਗਈ ਹੈ।
ਵਾਅਦਿਆਂ ਤੋਂ ਮੁਕਰ ਹੋਈ ਸਰਕਾਰ:ਇਸ ਤੋਂ ਇਲਾਵਾ ਪੰਜਾਬ ਸਰਕਾਰ ਨਾਲ ਸੰਬੰਧਿਤ ਹੋਰ ਕਿਸਾਨੀ ਮੰਗਾਂ ਨੂੰ ਪੂਰਾ ਕਰਵਾਉਣ ਲਈ ਵੀ ਸੂਬੇ ਭਰ ਦੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ। ਕਿਸਾਨ ਆਗੂਆਂ ਨੇ ਕਿਹਾ ਕਿ ਸੂਬਾ ਕਮੇਟੀ ਦੇ ਸੱਦੇ ਉੱਤੇ ਅਜੇ ਤੱਕ ਪੰਜ ਦਿਨਾਂ ਦੇ ਧਰਨੇ ਦਾ ਐਲਾਨ ਕੀਤਾ ਗਿਆ ਹੈ ਅਤੇ ਇਹ ਧਰਨਾ ਰਾਤ ਦਿਨ ਜਾਰੀ ਰਹੇਗਾ। ਜੇਕਰ ਸਰਕਾਰ ਵੱਲੋਂ ਜਲਦ ਹੀ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸੂਬਾ ਕਮੇਟੀ ਦੇ ਸੱਦੇ ਉੱਤੇ ਰੋਸ ਪ੍ਰਦਰਸ਼ਨ ਪੰਜਾਬ ਭਰ ਵਿੱਚ ਹੋਰ ਵੀ ਤੇਜ਼ ਕੀਤੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਸਮੇਤ ਸੂਬਾ ਸਰਕਾਰ ਦੇ ਮੌਜੂਦਾ ਮੰਤਰੀ ਉਨ੍ਹਾਂ ਦੇ ਧਰਨਿਆਂ ਵਿੱਚ ਖੁੱਦ ਪਹੁੰਚਦੇ ਸਨ। ਸਾਰੇ ਮੌਜੂਦਾ ਲੀਡਰ ਉਸ ਸਮੇਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੀਆਂ ਗੱਲਾਂ ਕਰਦੇ ਸਨ ਪਰ ਅੱਜ ਸਰਕਾਰ ਕਿਸਾਨਾਂ ਦਾ ਹਾਲ ਤੱਕ ਨਹੀਂ ਪੁੱਛ ਰਹੀ।