ਮੋਗਾ : ਜਿਵੇਂ ਜਿਵੇਂ ਲੋਕ ਸਭਾ ਚੋਣਾਂ ਦੇ ਦਿਨ ਨਜ਼ਦੀਕ ਆ ਰਹੇ ਹਨ, ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣਾ ਚੋਰ ਪ੍ਰਚਾਰ ਵੀ ਤੇਜ਼ ਕੀਤਾ ਜਾ ਰਿਹਾ ਹੈ। ਉੱਥੇ ਹੀ ਜੇ ਗੱਲ ਕੀਤੀ ਜਾਵੇ ਤਾਂ ਹਲਕਾ ਫਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਦਾ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਪਰ ਫਿਰ ਵੀ ਭਾਜਪਾ ਦੇ ਉਮੀਦਵਾਰ ਹੰਸਰਾਜ ਹੰਸ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ।
ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦੇ ਵਿਰੋਧ ਦੌਰਾਨ ਮਾਹੌਲ ਬਣਿਆ ਤਣਾਅਪੂਰਨ, ਤਾਇਨਾਤ ਹੋਈ ਭਾਰੀ ਸੁਰੱਖਿਆ ਫੋਰਸ - Farmers protested Hans Raj Hans - FARMERS PROTESTED HANS RAJ HANS
Farmers protested Hans Raj Hans : ਹਲਕਾ ਫਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਦਾ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ, ਫਰੀਦਕੋਟ ਦੇ ਅਧੀਨ ਪੈਂਦੇ ਪਿੰਡਾਂ ਵਿੱਚ ਹੰਸ ਰਾਜ ਹੰਸ ਕਿਸਾਨਾਂ ਨੇ ਵਿਰੋਧ ਕੀਤਾ ਹੈ।

Published : May 16, 2024, 8:04 PM IST
ਅੱਜ ਹਲਕਾ ਫਰੀਦਕੋਟ ਦੇ ਅਧੀਨ ਪੈਂਦੇ ਪਿੰਡਾਂ ਵਿੱਚ ਹੰਸਰਾਜ ਹੰਸ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਉਥੇ ਹੀ ਦੂਜੇ ਪਾਸੇ ਕਿਸਾਨਾਂ ਮਜ਼ਦੂਰਾਂ ਵੱਲੋਂ ਵੀ ਹੰਸ ਰਾਜ ਹੰਸ ਦਾ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਭਾਰੀ ਸੁਰੱਖਿਆ ਫੋਰਸ ਦੇ ਨਾਲ ਹੰਸ ਰਾਜ ਹੰਸ ਪਿੰਡਾਂ ਦੇ ਵਿੱਚ ਭਾਜਪਾ ਦੇ ਲਈ ਵੋਟਾਂ ਮੰਗ ਰਹੇ ਹਨ ਪਰ ਕਿਸਾਨਾਂ ਵੱਲੋਂ ਪਿੰਡਾਂ ਦੇ ਵਿੱਚ ਉਹਨਾਂ ਨੂੰ ਵੜਨ ਨਹੀਂ ਦਿੱਤਾ ਜਾ ਰਿਹਾ। ਭਾਰੀ ਸੁਰੱਖਿਆ ਫੋਰਸ ਦੇ ਨਾਲ ਹੰਸ ਰਾਜ ਹੰਸ ਪਿੰਡਾਂ ਵਿੱਚ ਜਾ ਕੇ ਆਪਣੇ ਅਤੇ ਸੈਂਟਰ ਦੀ ਮੋਦੀ ਸਰਕਾਰ ਲਈ ਵੋਟਾਂ ਮੰਗ ਰਹੇ ਹਨ।
- ਨਹਿਰੀ ਪਾਣੀ ਦੇ ਅਹਿਮ ਮੁੱਦੇ ਨੂੰ ਲੈ ਕੇ ਸੂਬਾ ਸਰਕਾਰ 'ਤੇ ਵਰ੍ਹੇ ਸੁਖਪਾਲ ਖਹਿਰਾ, ਬੋਲੇ- 'ਆਪ' ਸਰਕਾਰ ਨੇ ਕੀਤਾ ਕਿਸਾਨ ਵਿਰੋਧੀ ਰੋਲ ਅਦਾ... - Big statement of Sukhpal Khaira
- ਅਰਵਿੰਦ ਕੇਜਰੀਵਾਲ ਦਾ ਦੋ ਦਿਨਾਂ ਪੰਜਾਬ ਦੌਰਾ; ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਹੋਣਗੇ ਨਤਮਸਤਕ, ਫਿਰ ਕੱਢਣਗੇ ਰੋਡ ਸ਼ੋਅ - Lok Sabha Election 2024
- ਵਪਾਰ-ਕਿਸਾਨ ਯੂਨੀਅਨ ਵਿਵਾਦ ਦਾ ਨਵਾਂ ਅਪਡੇਟ, ਹੱਥੋ ਪਾਈ ਹੋਈਆਂ ਦੋਵੇਂ ਧਿਰਾਂ, ਮਾਮਲਾ ਸੁਲਝਾਉਣ ਪਹੁੰਚੀ ਪੁਲਿਸ - Trade farmers union dispute
ਹੰਸ ਰਾਜ ਹੰਸ ਵਾਪਸ ਜਾਓ' :ਇੱਕ ਪਾਸੇ ਹੰਸਰਾਜ ਹੰਸ ਹੱਥ ਦੇ ਵਿੱਚ ਕਮਲ ਦਾ ਫੁੱਲ ਫੜ ਕੇ ਲੋਕਾਂ ਨੂੰ ਭਾਜਪਾ ਨੂੰ ਵੋਟਾਂ ਪਾਉਣ ਦੀ ਅਪੀਲ ਕਰ ਰਹੇ ਸਨ ਅਤੇ ਦੂਜੇ ਪਾਸੇ ਕਿਸਾਨਾਂ ਵੱਲੋਂ 'ਹੰਸ ਰਾਜ ਹੰਸ ਵਾਪਸ ਜਾਓ' ਦੇ ਨਾਅਰੇ ਲੱਗਦੇ ਰਹੇ। ਭਾਰੀ ਸੁਰੱਖਿਆ ਫੋਰਸ ਹੋਣ ਦੇ ਬਾਵਜੂਦ ਮਾਹੌਲ ਤਨਾਪੂਰਨ ਬਣਿਆ ਰਿਹਾ। ਕਿਸਾਨਾਂ ਵੱਲੋਂ ਵਿਰੋਧ ਦੇ ਨਾਅਰੇ ਲਗਾਏ ਜਾ ਰਹੇ ਹਨ ਪਰ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਆਪਣਾ ਚੋਣ ਪ੍ਰਚਾਰ ਕਰਦੇ ਰਹੇ।