ਮਾਨਸਾ:ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ 'ਚ ਕਿਸਾਨੀ ਮੰਗਾਂ ਨੂੰ ਲੈ ਕੇ ਮੰਗ ਪੱਤਰ ਦਿੱਤਾ ਗਿਆ। ਕਿਸਾਨਾਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਕਿਸਾਨਾਂ ਦੀਆਂ ਲਟਕ ਰਹੀਆਂ ਮੰਗਾਂ ਨੂੰ ਲਾਗੂ ਕਰਵਾਉਣ ਦੇ ਲਈ ਸਾਂਸਦ ਲੋਕ ਸਭਾ ਦੇ ਵਿੱਚ ਕਿਸਾਨਾਂ ਦੀ ਆਵਾਜ਼ ਉਠਾਉਣ।
ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਾਂਸਦ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ 'ਚ ਜ਼ਿਲ੍ਹਾ ਪ੍ਰਧਾਨ ਨੂੰ ਸੌਂਪਿਆ ਮੰਗ ਪੱਤਰ - farmers demand letter to MP - FARMERS DEMAND LETTER TO MP
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਲੋਕ ਸਭਾ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ। ਇਸ ਦੇ ਚੱਲਦੇ ਅੱਜ ਮਾਨਸਾ 'ਚ ਕਿਸਾਨਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਾਂਸਦ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ 'ਚ ਜ਼ਿਲ੍ਹਾ ਪ੍ਰਧਾਨ ਨੂੰ ਮੰਗ ਪੱਤਰ ਸੌਂਪਿਆ ਹੈ। ਪੜ੍ਹੋ ਪੂਰੀ ਖ਼ਬਰ...
Published : Jul 18, 2024, 3:52 PM IST
ਸਾਂਸਦਾਂ ਨੂੰ ਦੇਸ਼ ਭਰ 'ਚ ਦਿੱਤੇ ਜਾ ਰਹੇ ਮੰਗ ਪੱਤਰ: ਦੱਸ ਦਈਏ ਕਿ ਮਾਨਸਾ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਵਿਖੇ ਕਿਸਾਨੀ ਮੰਗਾਂ ਨੂੰ ਲੈ ਕੇ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ 10 ਤਰੀਕ ਨੂੰ ਦਿੱਲੀ ਦੇ ਵਿੱਚ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਸੀ, ਜਿਸ ਵਿੱਚ ਤੈਅ ਹੋਇਆ ਸੀ ਕਿ ਦੇਸ਼ ਭਰ ਦੇ ਵਿੱਚ ਬੀਜੇਪੀ ਦੇ ਨੇਤਾਵਾਂ ਨੂੰ ਛੱਡ ਕੇ ਦੂਸਰੀਆਂ ਪਾਰਟੀਆਂ ਦੇ ਲੋਕ ਸਭਾ ਮੈਂਬਰ ਅਤੇ ਰਾਜ ਸਭਾ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਜਾਣ, ਜਿਸ ਦੇ ਤਹਿਤ ਮੰਗ ਪੱਤਰ ਦਿੱਤੇ ਗਏ ਹਨ।
ਕਿਸਾਨੀ ਮੰਗਾਂ ਸੰਸਦ 'ਚ ਚੁੱਕਣ ਦੀ ਮੰਗ: ਉਹਨਾਂ ਕਿਹਾ ਕਿ ਇਹ ਸਾਂਸਦ ਆਉਣ ਵਾਲੇ ਸੈਸ਼ਨ ਦੇ ਵਿੱਚ ਐਮਐਸਪੀ ਸਮੇਤ ਕਿਸਾਨੀ ਮੰਗਾਂ ਨੂੰ ਲੈਕੇ ਸਰਕਾਰ 'ਤੇ ਦਬਾਅ ਪਾਉਣ ਅਤੇ ਕਿਸਾਨਾਂ ਦੀਆਂ ਇਹਨਾਂ ਮੰਗਾਂ ਨੂੰ ਲਾਗੂ ਕਰਵਾਉਣ। ਉਹਨਾਂ ਕਿਹਾ ਕਿ ਕਿਸਾਨਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਨੂੰ ਵੀ ਸੰਸਦ ਦੇ ਵਿੱਚ ਉਭਾਰਿਆ ਜਾਵੇ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਕੋਈ ਸਾਂਸਦ ਕਿਸਾਨਾਂ ਦੀਆਂ ਇੰਨਾਂ ਮੰਗਾਂ ਪ੍ਰਤੀ ਮੰਗ ਪੱਤਰ ਲੈਣ ਤੋਂ ਇਨਕਾਰ ਕਰੇਗਾ ਤਾਂ ਉਸ ਦੇ ਖਿਲਾਫ਼ ਆਉਣ ਵਾਲੇ ਸਮੇਂ ਦੇ ਵਿੱਚ ਬਾਈਕਾਟ ਕਰਕੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਦੇ ਦਫਤਰ ਵਿਖੇ ਜ਼ਿਲ ਪ੍ਰਧਾਨ ਗੁਰਮੇਲ ਸਿੰਘ ਫਫੜੇ ਨੂੰ ਮੰਗ ਪੱਤਰ ਸੌਂਪਿਆ ਗਿਆ।
- ਮੁੱਖ ਮੰਤਰੀ ਮਾਨ ਦੇ ਸ਼ਹਿਰ 'ਚ ਨਸ਼ੇ ਨੇ ਪਸਾਰੇ ਪੈਰ, ਇੱਕੋ ਸਮੇਂ ਹੋਈ ਦੋ ਨੌਜਵਾਨਾਂ ਦੀ ਹੋਈ ਮੌਤ - Two youths died of drug overdose
- ਅੰਮ੍ਰਿਤਸਰ ਕੋਰਟ 'ਚ ਪੇਸ਼ ਹੋਏ ਬਿਕ੍ਰਮ ਸਿੰਘ ਮਜੀਠੀਆ, ਕਿਹਾ- ਭਗਵੰਤ ਮਾਨ ਦੀ ਸਾਜਿਸ਼ ਤਹਿਤ ਹੀ SIT ਨੇ ਅੱਜ ਪੇਸ਼ ਹੋਣ ਦੇ ਭੇਜੇ ਸਮੰਣ - Bikram Singh Majithia
- ਕੈਨੇਡਾ ਗਏ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌਤ, ਅੰਤਿਮ ਸਸਕਾਰ 'ਤੇ ਪਹੁੰਚੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ - Punjabi youth dies in Canada