ਪੰਜਾਬ

punjab

ETV Bharat / state

ਬਠਿੰਡਾ 'ਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਹੁਣ ਤੱਕ ਲੱਖਾਂ ਰੁਪਏ ਦਾ ਜ਼ੁਰਮਾਨਾ

ਬਠਿੰਡਾ ਵਿੱਚ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਉੱਤੇ ਲੱਖਾਂ ਰੁਪਏ ਜ਼ੁਰਮਾਨਾ ਪ੍ਰਸ਼ਾਸਨ ਦੇ ਵੱਲੋਂ ਕੀਤਾ ਗਿਆ ਹੈ।

STUBBLE FIRE
ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਹੁਣ ਤੱਕ ਲੱਖਾਂ ਰੁਪਏ ਦਾ ਜ਼ੁਰਮਾਨਾ (ETV BHARAT PUNJAB (ਰਿਪੋਟਰ,ਬਠਿੰਡਾ))

By ETV Bharat Punjabi Team

Published : 5 hours ago

ਬਠਿੰਡਾ: ਵੱਧ ਰਹੇ ਪ੍ਰਦੂਸ਼ਣ ਨੂੰ ਵੇਖਦੇ ਹੋਏ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਜਾਗਰੂਕ ਮੁਹਿਮ ਚਲਾਈ ਗਈ ਉੱਥੇ ਹੀ ਖੇਤਾਂ ਵਿੱਚ ਖੁਦ ਜਾ ਕੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਰਾਹੀਂ ਪਰਾਲੀ ਨੂੰ ਲਗਾਈ ਗਈ ਅੱਗ ਤੱਕ ਬੁਝਾਈ ਗਈ। ਕਿਸਾਨਾਂ ਨੂੰ ਪਰਾਲੀ ਦੀਆਂ ਗੱਠਾਂ ਅਤੇ ਧਰਤੀ ਵਿੱਚ ਦਬਾਉਣ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਜਿੱਥੇ ਮਸ਼ੀਨਰੀ ਉਪਲੱਬਧ ਕਰਾਉਣ ਦੇ ਦਾਅਵੇ ਕੀਤੇ ਗਏ ਉੱਥੇ ਹੀ ਕਈ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਜਾਰੀ ਰੱਖਿਆ ਗਿਆ। ਜਿਸ ਦੇ ਚੱਲਦਿਆਂ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਖਤੀ ਦਿਖਾਉਂਦੇ ਹੋਏ ਅਜਿਹਾ ਕਰਨ ਵਾਲੇ ਕਿਸਾਨਾਂ ਨੂੰ ਜਿੱਥੇ ਲੱਖਾਂ ਰੁਪਏ ਦੇ ਨੋਟਿਸ ਭੇਜੇ ਗਏ ਹਨ ਉੱਥੇ ਹੀ ਉਹਨਾਂ ਦੀਆਂ ਜ਼ਮੀਨਾਂ 'ਤੇ ਰੈੱਡ ਐਂਟਰੀ ਕਰ ਦਿੱਤੀ ਗਈ ਹੈ ਤਾਂ ਜੋ ਕਿਸਾਨ ਜ਼ਮੀਨ ਉੱਤੇ ਕਿਸੇ ਤਰ੍ਹਾਂ ਦਾ ਲੋਨ ਨਾ ਲੈ ਸਕਣ ਅਤੇ ਨਾ ਹੀ ਅੱਗੇ ਵੇਚ ਸਕਣ।

ਸ਼ੌਕਤ ਅਹਿਮਦ ਪਰੇ , ਡੀਸੀ (ETV BHARAT PUNJAB (ਰਿਪੋਟਰ,ਬਠਿੰਡਾ))


10 ਲੱਖ ਰੁਪਏ ਦਾ ਜ਼ੁਰਮਾਨਾ
ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ ਅੱਗ ਲੱਗਣ ਦੀਆਂ 471 ਘਟਨਾਵਾਂ ਸਾਹਮਣੇ ਆਈਆਂ ਸਨ, ਜਿਨ੍ਹਾਂ ਵਿੱਚੋਂ ਪਰਾਲੀ ਨੂੰ ਅੱਗ ਲਗਾਉਣ ਦੇ 253 ਮਾਮਲੇ ਸਾਹਮਣੇ ਆਏ ਸਨ। ਇਹਨਾਂ ਮਾਮਲਿਆਂ ਵਿੱਚੋਂ 248 ਮਾਮਲੇ ਸਹੀ ਪਾਏ ਗਏ ਸਨ, ਮਾਮਲਿਆਂ ਸਬੰਧੀ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਫਰਦ ਵਿੱਚ ਰੈਡ ਐਂਟਰੀ ਕਰ ਦਿੱਤੀ ਗਈ ਹੈ। ਇਹਨਾਂ ਕਿਸਾਨਾਂ ਨੂੰ ਹੁਣ ਤੱਕ 10 ਲੱਖ 2500 ਰੁਪਏ ਦੇ ਜ਼ੁਰਮਾਨੇ ਦੇ ਨੋਟਿਸ ਭੇਜੇ ਗਏ ਹਨ, ਜਿਨ੍ਹਾਂ ਵਿੱਚੋਂ 6 ਲੱਖ 60 ਹਜ਼ਾਰ ਰੁਪਏ ਦੇ ਜੁਰਮਾਨੇ ਵਸੂਲੇ ਜਾ ਚੁੱਕੇ ਹਨ।

ਇਸ ਸਾਲ ਘਟੇ ਮਾਮਲੇ

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਨੋਟਿਸ ਭੇਜਣ ਦੇ ਬਾਵਜੂਦ ਜੇਕਰ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਵੱਲੋਂ ਜੁਰਮਾਨੇ ਦੀ ਰਕਮ ਜਮ੍ਹਾਂ ਨਹੀਂ ਕਰਵਾਈ ਜਾਂਦੀ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਕਿਸਾਨ ਨਾ ਹੀ ਜ਼ਮੀਨ ਵੇਚ ਸਕੇਗਾ ਨਾ ਹੀ ਉਸ ਨੂੰ ਕਿਸੇ ਤਰ੍ਹਾਂ ਦਾ ਲੋਨ ਮਿਲੇਗਾ। ਉਹਨਾਂ ਦੱਸਿਆ ਕਿ ਪਿਛਲੇ ਸਾਲ ਨਾਲੋਂ ਇਸ ਵਾਰ 80% ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਘੱਟ ਸਾਹਮਣੇ ਆਏ ਹਨ ਅਤੇ ਆਉਂਦੇ ਸਾਲ ਉਹਨਾਂ ਵੱਲੋਂ ਇਹ ਅੰਕੜੇ ਹੋਰ ਘੱਟ ਕੀਤੇ ਜਾਣਗੇ ਕਿਉਂਕਿ ਪਰਾਲੀ ਦੇ ਸਾਂਭ ਸੰਭਾਲ ਲਈ ਅਗੇਤੀ ਮਸ਼ੀਨਰੀ ਦਾ ਪ੍ਰਬੰਧ ਕੀਤਾ ਜਾਵੇਗਾ।

ਅੱਗ ਲਾਉਣ ਤੋਂ ਰੋਕਣ ਵਾਲੀ ਪੰਚਾਇਤ ਨੂੰ ਇਨਾਮ

ਇਸ ਤੋਂ ਇਲਾਵਾ ਇਸ ਸਾਲ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਵਾਲੀ ਪੰਚਾਇਤ ਨੂੰ ਵੀ 5 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਵਾਰ ਕਿਸਾਨਾਂ ਵੱਲੋਂ ਵੱਡੇ ਪੱਧਰ ਉੱਤੇ ਪਰਾਲੀ ਨੂੰ ਅੱਗ ਨਾ ਲਗਾ ਕੇ ਪ੍ਰਸ਼ਾਸਨ ਦਾ ਸਾਥ ਦਿੱਤਾ ਗਿਆ ਹੈ। ਜਿਨ੍ਹਾਂ ਲੋਕਾਂ ਵੱਲੋਂ ਅਜਿਹਾ ਨਹੀਂ ਕੀਤਾ ਗਿਆ ਉਹਨਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਪਰਾਲੀ ਦੇ ਪ੍ਰਬੰਧ ਅਤੇ ਝੋਨੇ ਦੀ ਖਰੀਦ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਜ਼ਿਲ੍ਹੇ ਵਿੱਚ ਇਸ ਸਮੇਂ ਲਿਫਟਿੰਗ ਦਾ ਅਤੇ ਖਰੀਦ ਦਾ ਕੰਮ ਜ਼ੋਰਾਂ ਉੱਤੇ ਚੱਲ ਰਿਹਾ ਹੈ

ABOUT THE AUTHOR

...view details