ਪੰਜਾਬ

punjab

ETV Bharat / state

ਭਰੋਸੇ ਵਾਲਾ ਹੀ ਨਿਕਲਿਆ ਚੋਰ, ਮਹੰਤ ਦੇ ਘਰੋਂ ਡਾਇਮੰਡ ਅਤੇ ਸੋਨੇ ਦੇ ਗਹਿਣੇ ਚੋਰੀ ਕਰਨ ਵਾਲੇ ਦੋ ਕਾਬੂ - Breaking news - BREAKING NEWS

Theft diamond and gold jewelry: ਮਹੰਤ ਦੇ ਘਰ ਵਿੱਚੋਂ ਲੱਖਾਂ ਰੁਪਏ ਦੇ ਸੋਨੇ ਅਤੇ ਡਾਇਮੰਡ ਦੇ ਗਹਿਣਿਆਂ ਚੋਰੀ ਕਰਨ ਦੇ ਮਾਮਲੇ ਵਿੱਚ ਥਾਣਾ ਫ਼ਤਿਹਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਚੋਰੀ ਕੀਤੇ ਸਮਾਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

THEFT DIAMOND AND GOLD JEWELRY
THEFT DIAMOND AND GOLD JEWELRY (ETV Bharat)

By ETV Bharat Punjabi Team

Published : Aug 22, 2024, 5:19 PM IST

Updated : Aug 22, 2024, 5:48 PM IST

THEFT DIAMOND AND GOLD JEWELRY (ETV Bharat)

ਫ਼ਤਿਹਗੜ੍ਹ ਸਾਹਿਬ: ਪੁਰਾਣੀ ਸਰਹਿੰਦ ਵਿਖੇ ਇੱਕ ਮਹੰਤ ਦੇ ਘਰ ਵਿੱਚੋਂ ਲੱਖਾਂ ਰੁਪਏ ਦੇ ਸੋਨੇ ਅਤੇ ਡਾਇਮੰਡ ਦੇ ਗਹਿਣਿਆਂ ਚੋਰੀ ਕਰਨ ਦੇ ਮਾਮਲੇ ਵਿੱਚ ਥਾਣਾ ਫ਼ਤਿਹਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਚੋਰੀ ਕੀਤੇ ਸਮਾਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਿਹਨਾਂ ਵੱਲੋਂ ਸੋਨੇ ਅਤੇ ਡਾਇਮੰਡ ਦੇ ਗਹਿਣੇ ਚੋਰੀ ਕੀਤੇ ਗਏ ਸਨ। ਜਿਹਨਾਂ ਦੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ। ਚੋਰੀ ਦੀ ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫ਼ਤਿਹਗੜ੍ਹ ਸਾਹਿਬ ਦੇ ਡੀਐਸਪੀ ਸੁਖਨਾਜ ਸਿੰਘ ਨੇ ਦੱਸਿਆ ਕਿ ਪੁਰਾਣੀ ਸਰਹਿੰਦ ਵਿਖੇ ਸੀਰਤ ਮਹੰਤ ਦੇ ਵੱਲੋਂ ਸ਼ਿਕਾਇਤ ਮਿਲੀ ਸੀ ਕਿ ਉਹਨਾਂ ਦੇ ਘਰ ਚੋਰੀ ਹੋ ਗਈ ਹੈ। ਜਿਸਦੇ ਬਿਆਨਾਂ ਦੇ ਅਧਾਰ 'ਤੇ ਇੱਕ ਵਿਅਕਤੀ ਪ੍ਰਦੀਪ ਕੁਮਾਰ ਦੇ ਖਿਲਾਫ਼ ਮਾਮਲਾ ਦਰਜ ਕੀਤਾ ਸੀ। ਜੋ ਕਿ ਮਹੰਤ ਦੇ ਨਾਲ ਕੰਮ ਵੀ ਕਰਦਾ ਸੀ। ਪੁਲਿਸ ਵਲੋਂ ਪੜਤਾਲ ਕਰਦੇ ਹੋਏ ਮਹੰਤ ਦੇ ਘਰ ਕੰਮ ਕਰਨ ਵਾਲੇ ਪ੍ਰਦੀਪ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਰਿਮਾਂਡ ਦੌਰਾਨ ਪ੍ਰਦੀਪ ਕੁਮਾਰ ਨੇ ਮੰਨਿਆ ਹੈ ਕਿ ਉਸ ਨੇ ਆਪਣੇ ਸਾਥੀ ਨਾਲ ਮਿਲ ਕੇ ਮਹੰਤ ਦੇ ਘਰ ਸੋਨੇ ਅਤੇ ਡਾਇਮੰਡ ਦੇ ਗਹਿਣਿਆਂ ਦੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ ਅਤੇ ਗਹਿਣੇ ਆਪਣੇ ਸਾਥੀ ਗੁਰਦੀਪ ਸਿੰਘ ਵਾਸੀ ਰਾਜਪੁਰਾ ਦੇ ਘਰ ਛੁਪਾ ਦਿੱਤੇ ਸਨ। ਪੁਲਿਸ ਵੱਲੋਂ ਇਸ ਚੋਰੀ ਦੀ ਘਟਨਾ ਦੀ ਤਫਤੀਸ਼ ਨੂੰ ਅੱਗੇ ਵਧਾਉਂਦਿਆਂ ਰਾਜਪੁਰਾ ਤੋਂ ਪ੍ਰਦੀਪ ਕੁਮਾਰ ਦੇ ਸਾਥੀ ਗੁਰਦੀਪ ਸਿੰਘ ਨੂੰ ਸੋਨੇ ਅਤੇ ਡਾਇਮੰਡ ਦੇ ਗਹਿਣਿਆਂ ਸਮੇਤ ਕਾਬੂ ਕਰ ਲਿਆ ਗਿਆ ਹੈ। ਜਿੰਨ੍ਹਾਂ ਦੀ ਕੀਮਤ ਲੱਖਾ ਵਿੱਚ ਹੈ।

Last Updated : Aug 22, 2024, 5:48 PM IST

ABOUT THE AUTHOR

...view details