ਪੰਜਾਬ

punjab

ETV Bharat / state

ਫਾਜ਼ਿਲਕਾ ਪੁਲਿਸ ਤੇ ਬੀ.ਐਸ.ਐਫ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਸਮੱਗਲਿੰਗ ਮਾਡਿਊਲ ਦਾ ਕੀਤਾ ਪਰਦਾਫਾਸ਼, 7 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ - Fazilka Police arrest 7 smuggler

ਫਾਜ਼ਿਲਕਾ ਪੁਲਿਸ ਅਤੇ ਬੀਐਸਐਫ ਦੇ ਜਵਾਨਾਂ ਨੇ ਨਸ਼ਾ ਤਸਕਰਾਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਅਤੇ 7 ਤਸਕਰਾਂ ਨੂੰ ਮੌਕੇ ਤੋਂ ਕਾਬੂ ਕਰਕੇ ਭਾਰੀ ਮਾਤਰਾ 'ਚ ਹੈਰੋਇਨ ਬਰਾਮਦ ਕੀਤੀ ਹੈ।

Fazilka Police & BSF ,in a joint operation have busted an International Narco smuggling module and arrested 7 drug smugglers
ਫਾਜ਼ਿਲਕਾ ਪੁਲਿਸ ਤੇ ਬੀ.ਐਸ.ਐਫ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਸਮੱਗਲਿੰਗ ਮਾਡਿਊਲ ਦਾ ਕੀਤਾ ਪਰਦਾਫਾਸ਼, 7 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ (X ANI)

By ETV Bharat Punjabi Team

Published : May 26, 2024, 1:19 PM IST

ਫਾਜ਼ਿਲਕਾ : ਸੂਬਾ ਸਰਕਾਰ ਵੱਲੋਂ ਦਿੱਤੀਆਂ ਹਿਦਾਇਤਾਂ ਮੁਤਾਬਿਕ ਨਸ਼ੇ ਦੇ ਸੌਦਾਗਰਾਂ ਉੱਤੇ ਸਖ਼ਤੀ ਕਰਦਿਆਂ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਬੀਤੇ ਦਿਨੀਂ ਪੰਜਾਬ ਦੀ ਫਾਜ਼ਿਲਕਾ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਵੱਲੋਂ ਵੱਡੀ ਕਾਰਵਾਈ ਕੀਤੀ ਗਈ । ਪੁਲਿਸ ਤੇ BSF ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਨਾਰਕੋ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਜਿਸ ਵਿੱਚ 7 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇਹਨਾਂ ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਹੈਰੋਇਨ, ਕਾਰਤੂਸ ਅਤੇ ਡਰੱਗ ਮਨੀ ਬਰਾਮਦ ਹੋਈ ਹੈ। ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਭਾਰੀ ਮਾਤਰਾ ਚ ਬਰਾਮਦ ਡਰੱਗ ਮਨੀ :ਮਾਮਲੇ ਸਬੰਧੀ ਜਾਣਕਾਰੀ ਪੰਜਾਬ ਦੇ DGP ਗੌਰਵ ਯਾਦਵ ਨੇ ਸੋਸ਼ਲ ਮੀਡੀਆ ਉੱਤੇ ਸਾਂਝੀ ਕਰਦਿਆਂ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੇ ਸਬੰਧ ਪਾਕਿਸਤਾਨ ਸਥਿਤ ਸਮੱਗਲਰਾਂ ਦੇ ਨਾਲ ਸਨ ਅਤੇ ਇਹਨਾਂ ਵੱਲੋਂ ਬਾਰਡਰ ਜ਼ਰੀਏ ਪੰਜਾਬ ਵਿੱਚ ਨਸ਼ੇ ਦੀ ਤਸਕਰੀ ਕੀਤੀ ਜਾਂਦੀ ਸੀ। ਪੁਲਿਸ ਨੇ ਮੁਲਜ਼ਮਾਂ ਕੋਲੋਂ 5.47 ਕਿਲੋਗ੍ਰਾਮ ਸ਼ੁੱਧ ਗ੍ਰੇਡ ਹੈਰੋਇਨ, 1.7 ਲੱਖ ਰੁਪਏ ਦੀ ਡਰੱਗ ਮਨੀ, 40 ਕਾਰਤੂਸ ਬਰਾਮਦ ਹੋਏ ਹਨ। ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਵਿੱਚ ਹੈ। ਫੜੇ ਗਏ ਨਸ਼ਾ ਤਸਕਰਾਂ ਖਿਲਾਫ NDPS ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪੁੱਛਗਿੱਛ ‘ਚ ਖੁਲਾਸੇ ਹੋਣ ਦੀ ਉਮੀਦ ਹੈ।

ਤਾਰਨ ਤਾਰਨ ਵਿੱਚ ਵੀ ਹੈਰੋਇਨ ਬਰਾਮਦ :ਜ਼ਿਕਰਯੋਗ ਹੈ ਕਿ ਬੀਤੀ ਰਾਤ ਸਰਹੱਦੀ ਚੌਕੀ ਚੰਦੂ ਵਡਾਲਾ ਵਿਖੇ ਬੀ.ਐਸ.ਐਫ ਦੇ ਜਵਾਨਾਂ ਨੇ ਗੁਰਦਾਸਪੁਰ ਦੇ ਤਲਵੰਡੀ ਵਿਕਰਾਂ ਦੇ ਖੇਤਾਂ ਵਿੱਚੋਂ ਪਾਕਿਸਤਾਨੀ ਡਰੋਨ ਬਰਾਮਦ ਕਰਕੇ 11 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਹਰ ਰੋਜ਼ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭਾਰਤੀ ਖੇਤਰ ਵਿਚ ਨਸ਼ੀਲੇ ਪਦਾਰਥ ਭੇਜਣ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਨ੍ਹਾਂ ਦੇ ਨਾਪਾਕ ਮਨਸੂਬਿਆਂ ਨੂੰ ਸਰਹੱਦ 'ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਨਾਕਾਮ ਕਰ ਦਿੱਤਾ ਹੈ। ਹੁਣ ਇਕ ਵਾਰ ਫਿਰ ਗੁਰਦਾਸਪੁਰ ਦੇ ਤਲਵੰਡੀ ਵਿਰਕ ਦੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਬਰਾਮਦ ਕਰਨ 'ਚ ਸਫ਼ਲਤਾ ਮਿਲੀ ਹੈ।

ABOUT THE AUTHOR

...view details