ਨਸ਼ਾ ਤਸਕਰੀ ਕਰਨ ਵਾਲੇ ਗਰੋਹ ਕੀਤਾ ਕਾਬੂ (Etv Bharat Fazilka) ਫਾਜ਼ਿਲਕਾ:ਫਾਜ਼ਿਲਕਾ ਪੁਲਿਸ ਨੇ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਗਿਰੋਹ ਦੇ ਦੋ ਮੈਂਬਰਾਂ ਤੋਂ 66 ਕਿਲੋ ਅਫੀਮ, ਇੱਕ ਸਵਿਫਟ ਕਾਰ , ਇੱਕ ਟਰੈਕਟਰ , 400 ਗ੍ਰਾਮ ਸੋਨਾ , 40 ਹਜਾਰ ਰੁਪਏ ਨਗਦੀ ਬਰਾਮਦ ਕੀਤੇ ਹਨ। ਨਸ਼ਾ ਤਸਕਰੀ ਤੋਂ ਕਮਾਏ 42 ਬੈਂਕ ਖਾਤਿਆਂ ਵਿੱਚ ਰੱਖੇ ਇੱਕ ਕਰੋੜ 86 ਲੱਖ ਰੁਪਏ ਬਰਾਮਦ ਕੀਤੇ ਸੀ। ਇਹਨਾਂ ਨਸ਼ਾ ਤਸਕਰਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਨਸ਼ੇ ਦੀ ਤਸਕਰੀ ਕੀਤੀ ਜਾ ਰਹੀ ਸੀ।
ਪਿਛਲੇ ਦੋ ਮਹੀਨਿਆਂ ਤੋਂ ਨਜ਼ਰ ਰੱਖੀ ਜਾ ਰਹੀ:ਫਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਅਹਿਮ ਕਾਮਯਾਬੀ ਹਾਸਿਲ ਕੀਤੀ ਹੈ ਜਿੱਥੇ ਕਿ ਪੁਲਿਸ ਵੱਲੋਂ ਕੀਤੀ ਗਈ ਹੈ। ਇਸ ਬਰਾਮਦਗੀ ਸਬੰਧੀ ਜਾਣਕਾਰੀ ਦਿੰਦਿਆਂ ਫਿਰੋਜਪੁਰ ਰੇਂਜ ਦੇ ਡੀ.ਆਈ.ਜੀ. ਅਜੇ ਮਲੂਜਾ ਅਤੇ ਐਸ.ਐਸ.ਪੀ. ਫਾਜ਼ਿਲਕਾ ਮੈਡਮ ਡਾਕਟਰ ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਨਸ਼ਾ ਤਸਕਰ ਗਰੋਹ 'ਤੇ ਪਿਛਲੇ ਦੋ ਮਹੀਨਿਆਂ ਤੋਂ ਨਜ਼ਰ ਰੱਖੀ ਜਾ ਰਹੀ ਸੀ।
ਸੱਪਾਂਵਾਲੀ ਵਿਖੇ ਨਾਕਾਬੰਦੀ:ਜਿਸ 'ਤੇ ਪੁਲਿਸ ਨੂੰ ਪੁਖਤਾ ਜਾਣਕਾਰੀ ਮਿਲਣ ਤੋਂ ਬਾਅਦ ਫਾਜ਼ਿਲਕਾ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਅਤੇ ਪੰਜਾਬ ਰਾਜਸਥਾਨ ਸਰਹੱਦ 'ਤੇ ਪੈਂਦੇ ਪਿੰਡ ਸੱਪਾਂਵਾਲੀ ਵਿਖੇ ਨਾਕਾਬੰਦੀ ਕੀਤੀ ਗਈ। ਜਿੱਥੇ ਸਵਿਫਟ ਕਾਰ ਨੂੰ ਰੋਕਿਆ ਗਿਆ ਤਾਂ ਵਿੱਚ ਬੈਠੇ ਦੋ ਲੋਕਾਂ ਵੱਲੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ। ਜਿਨ੍ਹਾਂ ਨੂੰ ਮੌਕੇ ਤੇ ਕਾਬੂ ਕੀਤਾ ਗਿਆ ਅਤੇ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਛੁਪਾ ਕੇ ਰੱਖੇ ਹੋਏ ਬਾਈ ਪੈਕਟ ਜਿਨ੍ਹਾਂ ਦਾ ਵਜ਼ਨ ਤਿੰਨ-ਤਿੰਨ ਕਿਲੋ ਸੀ ਅਤੇ ਕੁੱਲ 66 ਕਿਲੋ ਵਜ਼ਨ ਅਫੀਮ ਬਰਾਮਦ ਕੀਤੀ।
ਕਾਬੂ ਕੀਤੇ ਗਏ ਵਿਅਕਤੀਆਂ ਦਾ ਰਿਮਾਂਡ: ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਹਿਚਾਨ ਸੁੱਖਯਾਦ ਸਿੰਘ ਉਰਫ ਯਾਦ ਪੁੱਤਰ ਬਲਜੀਤ ਸਿੰਘ ਨਿਵਾਸੀ ਦਲਮੀਰ ਖੇੜਾ ਖਾਣਾ ਖੋਈਆ ਸਰਵਰ ਅਤੇ ਜੁਗਰਾਜ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਪੱਲਾ ਮੇਗਾ ਫਿਰੋਜ਼ਪੁਰ ਦੇ ਤੌਰ 'ਤੇ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਕਾਬੂ ਕੀਤੇ ਗਏ ਵਿਅਕਤੀਆਂ ਦਾ ਰਿਮਾਂਡ ਹਾਸਿਲ ਕਰਕੇ ਪੁੱਛ ਗਿੱਛ ਕੀਤੀ ਜਾਏਗੀ ਅਤੇ ਜਲਦ ਹੀ ਇਸ ਗਰੋਹ ਵਿੱਚ ਸ਼ਾਮਿਲ ਬਾਕੀ ਲੋਕਾਂ ਨੂੰ ਵੀ ਕਾਬੂ ਕੀਤਾ ਜਾਏਗਾ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਪਿਛਲੇ 10 ਸਾਲਾਂ ਦੌਰਾਨ ਪੰਜਾਬ ਭਰ ਵਿੱਚ ਸਭ ਤੋਂ ਵੱਡੀ ਅਫੀਮ ਦੀ ਖੇਪ ਬਰਾਮਦ ਕੀਤੀ ਗਈ ਹੈ।