ਬਰਨਾਲਾ: ਪਤਨੀ ਅਤੇ ਸਹੁਰਿਆਂ ਤੋਂ ਤੰਗ ਆ ਕੇ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕਰ ਲਈ ਗਈ। ਇਹ ਮਾਮਲਾ ਬਰਨਾਲਾ ਦੇ ਕਸਬਾ ਧਨੌਲਾ ਦੇ ਜਬੰਧਾ ਪਿੰਡੀ ਦਾ ਹੈ। ਮ੍ਰਿਤਕ ਗੁਰਪ੍ਰੀਤ ਸਿੰਘ ਦਾ ਵਿਆਹ 7 ਸਾਲ ਪਹਿਲਾਂ ਰਵਨੀਤ ਕੌਰ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਤੋਂ ਹੀ ਪਤਨੀ ਨਾਲ ਚੱਲ ਵਿਵਾਦ ਚੱਲਦਾ ਆ ਰਿਹਾ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪਤਨੀ ਤੇ ਉਸਦੇ ਸਹੁਰਾ ਪਰਿਵਾਰ ਉਪਰ ਪੈਸਿਆਂ ਲਈ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ। ਮਰਨ ਤੋਂ ਪਹਿਲਾਂ ਮ੍ਰਿਤਕ ਨੇ ਆਪਣੀ ਇਕ ਵੀਡੀਓ ਬਣਾ ਕੇ ਆਪਣੇ ਮੋਬਾਈਲ ਫੋਨ 'ਤੇ ਛੱਡ ਦਿੱਤੀ ਸੀ, ਜਿਸ ਵਿਚ ਉਸ ਨੇ ਆਪਣੀ ਮੌਤ ਲਈ ਆਪਣੀ ਪਤਨੀ ਅਤੇ ਸਹੁਰੇ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲੀਸ ਨੇ ਮ੍ਰਿਤਕ ਦੀ ਪਤਨੀ, ਦਾਦੀ ਅਤੇ ਸੱਸ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਦੇ ਪਿਤਾ ਰਾਜ ਸਿੰਘ ਨੇ ਦੱਸਿਆ ਕਿ ਉਸ ਦੇ ਲੜਕੇ ਗੁਰਪ੍ਰੀਤ ਸਿੰਘ ਦੇ ਵਿਆਹ ਨੂੰ 7 ਸਾਲ ਹੋ ਗਏ ਸਨ। ਸਭ ਕੁਝ ਠੀਕ ਚੱਲ ਰਿਹਾ ਸੀ। ਉਹਨਾਂ ਨੇ ਪੈਸੇ ਖਰਚ ਕੇ ਆਪਣੀ ਨੂੰਹ ਨੂੰ ਆਈਲੈਟਸ ਕਰਾਇਆ ਅਤੇ ਉਸ ਦੀ ਵਿਦੇਸ਼ ਭੇਜਣ ਦਾ ਖਰਚਾ ਵੀ ਅਦਾ ਕਰ ਰਿਹਾ ਸੀ। ਜਿਸ ਲਈ ਉਹਨਾਂ ਨੇ 2 ਏਕੜ ਤੱਕ ਜ਼ਮੀਨ ਵੇਚ ਦਿੱਤੀ। ਹਾਲ ਹੀ ਵਿੱਚ ਉਹਨਾਂ ਨੇ ਆਪਣੀ ਨੂੰਹ ਨੂੰ ਵਿਦੇਸ਼ ਭੇਜਣ ਲਈ ਵੀ 8 ਲੱਖ ਰੁਪਏ ਖਰਚ ਕੀਤੇ ਸਨ ਪਰ ਲੜਕੇ ਦੀ ਪਤਨੀ ਅਤੇ ਉਸ ਦੇ ਪਰਿਵਾਰਕ ਮੈਂਬਰ ਸਾਡੇ ਤੋਂ ਹੋਰ ਪੈਸਿਆਂ ਦੀ ਮੰਗ ਕਰ ਰਹੇ ਸਨ। ਸਾਡੇ ਲੜਕੇ ਦੇ ਸਹੁਰੇ ਪਰਿਵਾਰ ਨੇ ਕੰਬਾਈਨ ਖਰੀਦੀ ਹੈ, ਜਿਸ ਲਈ ਸਾਡੇ ਤੋਂ ਪੈਸੇ ਦੀ ਵੀ ਮੰਗ ਕੀਤੀ ਜਾ ਰਹੀ ਸੀ। ਜਦੋਂ ਅਸੀਂ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਨੂੰਹ ਦੇ ਪਰਿਵਾਰਕ ਮੈਂਬਰ ਉਸ ਨੂੰ ਆਪਣੇ ਘਰ ਲੈ ਗਏ। ਮੇਰੇ ਬੇਟੇ ਨੂੰ ਵੀ ਕੁਝ ਖਾ ਕੇ ਮਰਨ ਲਈ ਕਿਹਾ ਗਿਆ।
ਘਰਵਾਲੀ ਅਤੇ ਸਹੁਰਿਆਂ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਪਰਚਾ ਦਰਜ਼ - young man committed suicide
ਬਰਨਾਲਾ ਦੇ ਪਿੰਡ ਜਬੰਧਾ ਵਿਖੇ ਇੱਕ 24 ਸਾਲ ਦੇ ਨੌਜਵਾਨ ਪਤਨੀ ਅਤੇ ਸਹੁਰਿਆਂ ਤੋਂ ਤੰਗ ਆਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪੁਲਿਸ ਮੁਤਾਬਿਕ ਮ੍ਰਿਤਕ ਦੇ ਸਹੁਰਾ ਪਰਿਵਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
Published : Mar 13, 2024, 3:07 PM IST
ਇਸ ਗੱਲ ਤੋਂ ਉਸ ਦਾ ਲੜਕਾ ਪ੍ਰੇਸ਼ਾਨ ਹੋ ਗਿਆ ਅਤੇ ਉਸ ਨੇ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਤੋਂ ਪਹਿਲਾਂ ਲੜਕੇ ਨੇ ਆਪਣੇ ਮੋਬਾਈਲ 'ਤੇ ਵੀਡੀਓ ਬਣਾਈ ਅਤੇ ਮੌਤ ਲਈ ਆਪਣੀ ਪਤਨੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਜ਼ਿੰਮੇਵਾਰ ਠਹਿਰਾਇਆ। ਜੋ ਲੜਕੇ ਦੇ ਮੋਬਾਈਲ ਤੋਂ ਮਿਲਿਆ ਹੈ। ਬੇਟੇ ਦੀ ਵੀਡੀਓ ਅਤੇ ਮੋਬਾਈਲ ਫੋਨ ਪੁਲਿਸ ਨੂੰ ਸੌਂਪ ਦਿੱਤਾ ਹੈ, ਜਿਸ ਦੇ ਆਧਾਰ 'ਤੇ ਪੁਲਿਸ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੇਰੇ ਪੁੱਤਰ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
- ਅੱਜ ਸ਼ੰਭੁ ਬਾਰਡਰ 'ਤੇ ਕਿਸਾਨ ਕਰਨ ਜਾ ਰਹੇ ਵੱਡਾ ਐਲਾਨ, ਪੰਧੇਰ ਨੇ ਕਿਹਾ- ਪੰਜਾਬ ਤੇ ਕੇਂਦਰ ਦੀ ਸਿਆਸਤ 'ਚ ਆ ਜਾਣਾ ਭੂਚਾਲ
- ਲੁਧਿਆਣਾ ਦੇ ਸਰਕਾਰੀ ਕਾਲਜ ਦੀ ਮਹਿਲਾ ਪ੍ਰੋਫੈਸਰ ਨੇ ਕਲਰਕ 'ਤੇ ਲਾਏ ਗੰਭੀਰ ਇਲਜ਼ਾਮ, ਕਿਹਾ- ਮੇਰੇ ਵਰਗੇ ਕਈ ਪੀੜਤ
- CAA ਨੂੰ ਲੈਕੇ ਦਿੱਲੀ CM ਅਰਵਿੰਦ ਕੇਜਰੀਵਾਲ ਦਾ ਭਾਜਪਾ 'ਤੇ ਨਿਸ਼ਾਨਾ, ਕਿਹਾ-ਵੋਟ ਬੈਂਕ ਲਈ ਕਰ ਰਹੇ ਗੰਦੀ ਰਾਜਨੀਤੀ
ਇਸ ਸਬੰਧੀ ਥਾਣਾ ਧਨੌਲਾ ਦੇ ਐਸਐਚਓ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਦੀ ਪਤਨੀ, ਨਾਨੀ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਹਨਾਂ ਦੱਸਿਆ ਕਿ ਮਰਨ ਤੋਂ ਪਹਿਲਾਂ ਮ੍ਰਿਤਕ ਨੇ ਵੀਡੀਓ ਬਣਾ ਕੇ ਆਪਣੇ ਮੋਬਾਈਲ 'ਤੇ ਛੱਡ ਦਿੱਤੀ ਸੀ, ਜਿਸ 'ਚ ਉਸ ਨੇ ਇਨ੍ਹਾਂ ਮੁਲਜ਼ਮਾਂ ਦੇ ਨਾਂ ਲਏ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।