ਪੰਜਾਬ

punjab

ETV Bharat / state

72 ਘੰਟੇ ਵਿੱਚ ਪੁਲਿਸ ਨੇ ਸੁਲਝਾਈ ਮੱਖੂ ਕਤਲ ਕਾਂਡ ਦੀ ਗੁੱਥੀ, ਇਸ ਤਰ੍ਹਾਂ ਕੀਤਾ ਸੀ ਕਤਲ, ਸੀਸੀਟੀਵੀ 'ਚ ਹੋਇਆ ਖੁਲਾਸਾ - Murderer arrested in 72 hours - MURDERER ARRESTED IN 72 HOURS

Murderer arrested in 72 hours : ਜ਼ੀਰਾ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦਿਨ ਦਿਹਾੜੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਫ਼ਿਰੋਜ਼ਪੁਰ ਪੁਲਿਸ ਨੇ ਹਥਿਆਰਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

Murderer arrested in 72 hours
72 ਘੰਟਿਆਂ ਚ ਕਾਤਲ ਗ੍ਰਿਫਤਾਰ (ETV Bharat Ferozepur)

By ETV Bharat Punjabi Team

Published : Jun 14, 2024, 4:29 PM IST

72 ਘੰਟਿਆਂ ਚ ਕਾਤਲ ਗ੍ਰਿਫਤਾਰ (ETV Bharat Ferozepur)

ਫ਼ਿਰੋਜ਼ਪੁਰ : ਪੰਜਾਬ ਵਿੱਚ ਅਪਰਾਧੀ ਪੂਰੀ ਤਰ੍ਹਾਂ ਨਿਡਰ ਘੁੰਮ ਰਹੇ ਹਨ, ਕੁੱਝ ਦਿਨ ਪਹਿਲਾਂ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਦੋ ਬਾਈਕ ਸਵਾਰ ਕਾਤਲਾਂ ਨੇ ਦਿਨ ਦਿਹਾੜੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਮੁਲਜ਼ਮ ਫ਼ਰਾਰ ਹੋਣ 'ਚ ਕਾਮਯਾਬ ਹੋ ਗਏ ਸਨ। ਕਤਲ ਦੀ ਪੂਰੀ ਘਟਨਾ ਸੀਸੀਟੀਵੀ 'ਚ ਕੈਦ ਹੋ ਗਈ ਸੀ। ਕਤਲ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਅਤੇ ਪੂਰੀ 72 ਘੰਟਿਆਂ ਵਿੱਚ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਦੱਸ ਦਈਏ ਕਿ ਜ਼ੀਰਾ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦਿਨ ਦਿਹਾੜੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਫ਼ਿਰੋਜ਼ਪੁਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਐਸਐਸਪੀ ਫ਼ਿਰੋਜ਼ਪੁਰ ਸੌਮਿਆ ਮਿਸ਼ਰਾ ਨੇ ਇਸ ਮਾਮਲੇ ਸਬੰਧੀ ਦੋ ਟੀਮਾਂ ਬਣਾਈਆਂ ਸਨ। ਜਿਸ ਦੀ ਅਗਵਾਈ ਡੀਐਸਪੀ ਬਲਕਾਰ ਸਿੰਘ ਅਤੇ ਡੀਐਸਪੀ ਗੁਰਦੀਪ ਜ਼ੀਰਾ ਨੇ ਕੀਤੀ। ਜਿਸ ਦੀ ਟੀਮ ਨੇ ਕਾਰਵਾਈ ਕਰਦੇ ਹੋਏ 72 ਘੰਟਿਆਂ ਦੇ ਅੰਦਰ ਮਾਮਲੇ ਨੂੰ ਟਰੇਸ ਕਰ ਲਿਆ। ਟੀਮ ਨੇ ਕਾਰਵਾਈ ਕਰਦੇ ਹੋਏ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਅਦਾਲਤ 'ਚ ਪੇਸ਼ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਮੁਲਜ਼ਮਾਂ ਕੋਲੋਂ 30 ਰੌਂਦਾਂ ਸਮੇਤ ਇੱਕ ਪਿਸਤੌਲ, ਇੱਕ ਬਾਈਕ ਅਤੇ ਇੱਕ ਕਾਰਤੂਸ ਬਰਾਮਦ ਕੀਤਾ ਗਿਆ ਹੈ।

ਨੌਜਵਾਨ ਦੀ 9 ਜੂਨ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ : ਪਿੰਡ ਜ਼ੀਰਾ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦਿਨ ਦਿਹਾੜੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਆਪਣੇ ਦੋਸਤਾਂ ਨਾਲ ਮੋਟਰਸਾਈਕਲ ’ਤੇ ਪਿੰਡ ਮੱਖੂ ਜਾ ਰਿਹਾ ਸੀ। ਇਸੇ ਦੌਰਾਨ ਪੁਰਾਣੀ ਰੰਜੀਠਾਨ ਰੋਡ ’ਤੇ ਮੋਟਰਸਾਈਕਲ ’ਤੇ ਸਵਾਰ ਅਣਪਛਾਤੇ ਨੌਜਵਾਨ ਆਏ ਅਤੇ ਨੌਜਵਾਨਾਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤੋਂ ਬਾਅਦ ਗੋਲੀ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਗਈ ਸੀ।

ABOUT THE AUTHOR

...view details