ਫਿਰੋਜ਼ਪੁਰ :ਪੰਜਾਬ ਵਿੱਚ ਮਾੜੇ ਅਨਸਰਾਂ ਉੱਤੇ ਠੱਲ ਪਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਸਖਤੀ ਕੀਤੀ ਜਾ ਰਹੀ ਹੈ, ਜਗ੍ਹਾ-ਜਗ੍ਹਾ ਨਾਨਬੰਦੀ ਅਤੇ ਛਾਪੇਮਾਰੀ ਕਰਕੇ ਪੁਲਿਸ ਵੱਲੋਂ ਬਦਮਾਸ਼ਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਫਿਰੋਜ਼ਪੁਰ ਤੋਂ ਜਿਥੇ ਪੁਲਿਸ ਨੇ ਕਾਰਵਾਈ ਕਰਦਿਆਂ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਇਹ ਤਸਕਰ ਹੌਂਡਾ ਕਾਰ ਦੇ ਅੰਦਰ ਲੁਕੋ ਕੇ ਹੈਰੋਇਨ ਲੈ ਕੇ ਜਾ ਰਹੇ ਸਨ ਕਿ ਪੁਲਿਸ ਦੇ ਅੜਿਕੇ ਆ ਗਏ।
ਫਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ,ਹੈਰੋਇਨ ਸਣੇ 3 ਤਸਕਰ ਕੀਤੇ ਕਾਬੂ - Ferozepur police arrest 3 smuggler - FEROZEPUR POLICE ARREST 3 SMUGGLER
police arrest 3 smugllers: ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਇਸੇ ਤਹਿਤ ਫ਼ਿਰੋਜ਼ਪੁਰ ਪੁਲਿਸ ਨੇ ਵਿਸ਼ੇਸ਼ ਨਾਕਾਬੰਦੀ ਦੌਰਾਨ ਤਿੰਨ ਨਸ਼ਾ ਤਸਕਰਾਂ ਨੂੰ ਇੱਕ ਕਾਰ ਵਿੱਚੋਂ ਇੱਕ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ।
![ਫਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ,ਹੈਰੋਇਨ ਸਣੇ 3 ਤਸਕਰ ਕੀਤੇ ਕਾਬੂ - Ferozepur police arrest 3 smuggler Ferozepur police got a big success, 3 smugglers with heroin arrested](https://etvbharatimages.akamaized.net/etvbharat/prod-images/02-05-2024/1200-675-21367084-406-21367084-1714644286858.jpg)
Published : May 2, 2024, 5:36 PM IST
ਹੈਰੋਇਨ ਸਣੇ ਕਾਬੂ ਕੀਤੇ ਤਿੰਨ ਤਸਕਰ :ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਫਿਰੋਜ਼ਪੁਰ ਦੇ ਐਸ ਐਸ ਪੀ ਸੋਮਿਆਂ ਮਿਸ਼ਰਾ ਨੇ ਦੱਸਿਆ ਕਿ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਫਿਰੋਜ਼ਪੁਰ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕੇ ਲਾਏ ਜਾ ਰਹੇ ਹਨ, ਇਸ ਦੌਰਾਨ 602 ਵਾਹਨਾਂ ਦੀ ਚੈਕਿੰਗ ਕੀਤੀ ਗਈ। ਜਿਸ ਦੌਰਾਨ ਤਲਵੰਡੀ ਭਾਈ ਦੇ ਪਿੰਡ ਹਰਾਜ ਨੇੜੇ ਪੁਲਿਸ ਚੌਕੀ ਦੀ ਤਲਾਸ਼ੀ ਦੌਰਾਨ ਸਾਹਮਣੇ ਵਾਲੀ ਜਗ੍ਹਾ ਉੱਤੇ ਜਾ ਰਹੀ ਹੌਂਡਾ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਇਸ ਦੌਰਾਨ ਕਾਰ 'ਚੋਂ ਇਕ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਹੈਰੋਇਨ ਮਿਲਦੇ ਹੀ ਮੌਕੇ 'ਤੇ ਹੀ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਕਾਬੂ ਕਰ ਲਿਆ ਅਤੇ ਇਹਨਾਂ 'ਚ ਤਿੰਨੇ ਹੀ ਨਸ਼ਾ ਤਸਕਰਾਂ ਨੂੰ ਪੁਲਿਸ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਇਹ ਖੇਪ ਕਿੱਥੋਂ ਲੈ ਕੇ ਆਏ ਸਨ ਅਤੇ ਹੈਰੋਇਨ ਅੱਗੇ ਕਿਥੇ ਸਪਲਾਈ ਕਰਨ ਜਾ ਰਹੇ ਸਨ।
ਪੰਜਾਬ ਦਾ ਮਾਹੌਲ ਖਰਾਬ ਕੁਰਬਾਨ ਵਾਲੇ ਬਖਸ਼ੇ ਨਹੀਂ ਜਾਣਗੇ :ਪੁਲਿਸ ਅਧਿਕਾਰੀਆਂ ਦੱਸਿਆ ਕਿ ਉਹਨਾਂ ਦੀ ਟੀਮ ਨੇ ਬਹੁਤ ਵਧੀਆ ਕੰਮ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਹੀ ਕੰਮ ਕਰਦੇ ਹੋਏ ਮਾੜੇ ਅਨਸਰਾਂ ਉੱਤੇ ਕਾਬੂ ਪਾਇਆ ਜਾਵੇਗਾ। ਐਸ ਐਸਪੀ ਨੇ ਕਿਹਾ ਕਿ ਪੰਜਾਬ ਦਾ ਹਾਲ ਕਿਸੇ ਨੂੰ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ। ਜੋ ਵੀ ਕੋਈ ਨਸ਼ਾ ਤਸਕਰੀ ਅਤੇ ਅਪਰਾਧ ਨੂੰ ਵਧਾਵਾ ਦੇਵੇਗਾ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।