ਤਰਨ ਤਾਰਨ :ਜ਼ਿਲ੍ਹੇ ਦੇ ਅਧੀਨ ਆਉਂਦੇ ਚੌਧਰੀਆਂ ਵਾਲਾ ਪਿੰਡ ਨੌਸ਼ਹਿਰਾ ਪਨੂੰਆਂ ਵਿਖੇ ਘਰ ਵਿੱਚ ਬਣੀ ਪਟਾਕਿਆਂ ਦੀ ਗੈਰ-ਕਾਨੂੰਨੀ ਫੈਕਟਰੀ ਵਿੱਚ ਅੱਗ ਲੱਗ ਗਈ। ਇਹ ਅੱਗ ਇੰਨੀ ਭਿਆਨਕ ਸੀ ਕਿ ਦੋ ਜਣੇ ਝੁਲਸ ਗਏ ਅਤੇ ਇੱਕ ਔਰਤ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਉੱਧਰ ਇਸ ਅੱਗ ਦਾ ਪਤਾ ਲੱਗਦਿਆਂ ਹੀ ਪੰਜਾਬ ਪੁਲਿਸ ਦੀਆਂ ਟੀਮਾਂ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ਉੱਤੇ ਪਹੁੰਚ ਗਈਆਂ ਅਤੇ ਅੱਗ ਉੱਤੇ ਕਾਬੂ ਪਾ ਲਿਆ ਗਿਆ। ਫਿਲਹਾਲ ਮੌਕੇ 'ਤੇ ਪਹੁੰਚੀ ਪੁਲਿਸ ਪਾਰਟੀ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਅਣ-ਅਧਿਕਾਰਤ ਪਟਾਕਾ ਫੈਕਟਰੀ ਨੂੰ ਲੱਗੀ ਅੱਗ ... (ETV Bharat) ਗੁਆਂਢੀਆਂ ਦਾ ਵੀ ਹੋਇਆ ਨੁਕਸਾਨ
ਉੱਥੇ ਹੀ ਇਸ ਮਾਮਲੇ ਸੰਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪਿੰਡ ਦੇ ਹੀ ਵਸਨੀਕ ਮੇਜਰ ਸਿੰਘ ਨੇ ਦੱਸਿਆ ਕਿ,'ਪਿਛਲੇ ਕਾਫੀ ਸਾਲਾਂ ਤੋਂ ਘਰ ਵਾਲੇ ਬਿਨਾਂ ਲਾਇਸੰਸ ਤੋਂ ਪਟਾਕੇ ਬਣਾ ਰਹੇ ਸੀ ਅਤੇ ਅੱਜ ਘਰ ਵਿੱਚ ਹੀ ਪਟਾਕਾ ਬਣਾਉਣ ਵਾਲੀ ਫੈਕਟਰੀ ਨੂੰ ਅੱਗ ਲੱਗ ਗਈ ਜਿਸ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਹੈ ਅਤੇ ਦੋ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ, "ਬਹੁਤ ਮੁਸ਼ਕਲ ਨਾਲ ਪਸ਼ੂ ਬਚਾਏ ਅਤੇ ਸਾਡੇ ਘਰ ਵੱਲ ਵੀ ਪਟਾਕੇ ਆ ਕੇ ਡਿੱਗੇ ਹਨ। ਮੇਰੀ ਪਰਾਲੀ ਵੀ ਸੜ ਚੁੱਕੀ ਹੈ,।"
ਪੁਲਿਸ ਨੇ ਮਾਮਲਾ ਕੀਤਾ ਦਰਜ
ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਪਰ ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।