ਬਠਿੰਡਾ:ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਲੇਲੇਆਣਾ ਰੋਡ 'ਤੇ ਕਰੀਬ 35 ਏਕੜ ਕਣਕ ਦੀ ਨਾੜ ਨੂੰ ਭਿਆਨਕ ਅੱਗ ਲੱਗ ਗਈ। ਇਹ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਇਸ ਨੂੰ ਕੰਟਰੋਲ ਕਰਨਾ ਮੁਸ਼ਕਿਲ ਹੋ ਗਿਆ। ਇਸ ਅੱਗ ਕਾਰਨ ਕਈ ਘਰ ਤੱਕ ਲਪੇਟ ਵਿੱਚ ਆ ਜਾਣੇ ਸਨ ਪਰ ਮੌਕੇ 'ਤੇ ਮੌਜੂਦ ਕਿਸਾਨਾਂ ਵੱਲੋਂ ਅੱਗ ਨੂੰ ਤੇਜ਼ੀ ਨਾਲ ਫੈਲਣ ਤੋਂ ਰੋਕਣ ਲਈ ਆਪਣੇ ਪੱਧਰ 'ਤੇ ਅੱਗ ਵਝਾਉਣ ਦੀ ਲਗਾਤਾਰ ਕੋਸ਼ਿਸ਼ ਕੀਤੀ ਗਈ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕਰ ਦਿੱਤਾ ਗਿਆ।
ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਅ:ਉਥੇ ਹੀ ਦੇਰੀ ਨਾਲ ਪਹੁੰਚੀ ਫਾਇਰ ਬ੍ਰਿਗੇਡ ਵੱਲੋਂ ਕੁਝ ਸਮਾਂ ਪਾਣੀ ਅੱਗ 'ਤੇ ਪਾਉਣ ਤੋਂ ਬਾਅਦ ਫਿਰ ਦੁਬਾਰਾ ਗੱਡੀ ਪਾਣੀ ਦੀ ਭਰ ਕੇ ਲਿਆਂਦੀ ਗਈ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਮਾਂ ਰਹਿੰਦਿਆਂ ਅੱਗ 'ਤੇ ਕਾਬੂ ਨਾ ਪਾਇਆ ਜਾਂਦਾ ਤਾਂ ਇਹ ਅੱਗ ਘਰਾਂ ਨੂੰ ਪੈ ਜਾਣੀ ਸੀ ਅਤੇ ਕਈ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਹੋਣਾ ਸੀ।