ਬਠਿੰਡਾ: ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਗੁਰੂ ਕਾਸ਼ੀ ਕਾਲਜ ਅੱਗੇ ਅੱਜ ਦੋ ਧਿਰਾਂ ਵਿਚਕਾਰ ਹੋਈ ਗੋਲੀਬਾਰੀ ਦਰਮਿਆਨ ਪਿੰਡ ਸੀਂਗੋ ਦੇ ਇੱਕ ਨੌਜਵਾਨ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ, ਜਦੋਂਕਿ ਤਲਵੰਡੀ ਸਾਬੋ ਪੁਲਿਸ ਨੇ ਘਟਨਾ ਤੋਂ ਬਾਅਦ ਤੁਰੰਤ ਹਰਕਤ ’ਚ ਆਉਂਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਗੋਲੀਬਾਰੀ ’ਚ ਜ਼ਖ਼ਮੀ ਨੌਜਵਾਨ, ਜਿਸ ਦਾ ਨਾਂਅ ਸੁਖਪ੍ਰੀਤ ਸਿੰਘ ਦੱਸਿਆ ਜਾ ਰਿਹਾ ਹੈ, ਨੂੰ ਬਠਿੰਡਾ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ਼ ਲਈ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੂੰ ਘਟਨਾ ਸਥਾਨ ਤੋਂ ਕੁਝ ਕਾਰਤੂਸ ਵੀ ਬਰਾਮਦ ਹੋਣ ਦੀ ਜਾਣਕਾਰੀ ਮਿਲੀ ਹੈ, ਜਦੋਂਕਿ ਘਟਨਾ ਦੌਰਾਨ ਕੁਝ ਗੱਡੀਆਂ ਵੀ ਭੰਨੀਆਂ ਗਈਆਂ ਹਨ।
ਤਲਵੰਡੀ ਸਾਬੋ ਵਿਖੇ ਕਾਲਜ ਦੇ ਸਾਹਮਣੇ ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ , ਇੱਕ ਜ਼ਖ਼ਮੀ - Firing on youth in Talwandi Sabo
ਤਲਵੰਡੀ ਸਾਬੋ ਵਿੱਚ ਦੋ ਧਿਰਾਂ ਵਿਚਾਲੇ ਹੋਈ ਤਕਰਾਰ ਦੌਰਾਨ ਨੌਜਵਾਨ ਨੂੰ ਗੋਲੀਆਂ ਮਾਰੀਆਂ ਗਈਆਂ। ਇਸ ਦੌਰਾਨ ਬੁਰੀ ਤਰ੍ਹਾਂ ਜ਼ਖਮੀ ਹੋਏ ਨੌਜਵਾਨ ਨੂੰ ਇਲਾਜ ਲਈ ਬਠਿੰਡਾ ਦੇ ਪ੍ਰਾਈਵੇਟ ਹਸਪਤਾਲ ਭਰਤੀ ਕਰਵਾਇਆ ਗਿਆ, ਜਿਸ ਤੋਂ ਬਾਅਦ ਉਸ ਨੂੰ ਆਦੇਸ਼ ਮੈਡੀਕਲ ਯੂਨੀਵਰਸਿਟੀ ਰੈਫਰ ਕਰ ਦਿੱਤਾ ਗਿਆ।
Published : Jun 14, 2024, 5:04 PM IST
ਹਮਲੇ ਦੇ ਕਾਰਨਾਂ ਦੀ ਪੜਤਾਲ ਸ਼ੁਰੂ :ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਹਰਜੀਤ ਸਿੰਘ ਮਾਨ ਨੇ ਦੱਸਿਆ ਕਿ ਸਾਨੂੰ ਇਤਲਾਹ ਮਿਲੀ ਸੀ ਕਿ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਨਜ਼ਦੀਕ ਇੱਕ ਵਿਅਕਤੀ ਦੇ ਗੋਲੀਆਂ ਮਾਰ ਦਿੱਤੀਆਂ ਗਈਆਂ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦਾ ਜਾਇਜ਼ਾ ਲਿਆ ਅਤੇ ਸਾਰੇ ਗਵਾਹਾਂ ਦੇ ਬਿਆਨਾਂ ਅਤੇ ਸਬੂਤਾਂ ਦੇ ਅਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਰਜੀਤ ਸਿੰਘ ਮਾਨ ਨੇ ਕਿਹਾ ਕਿ ਹਲੇ ਤੱਕ ਗੋਲੀ ਚੱਲਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ ਕਿ ਕਿਸ ਵਿਅਕਤੀ ਨੇ ਗੋਲੀ ਚਲਾਈ ਹੈ ਅਤੇ ਕਿਉਂ ਚਲਾਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਾਰਨ ਕੋਈ ਵੀ ਹੋਵੇ ਪਰ ਕਾਨੂੰਨ ਨੂੰ ਹੱਥ ਵਿੱਚ ਲੈਣਾ ਬਿਲਕੁਲ ਗਲਤ ਹੈ ਅਤੇ ਦੋਸ਼ੀਆਂ ਖਿਲਾਫ ਬਣਦੀਆਂ ਧਰਾਵਾਂ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ।
- ਫਰੀਦਕੋਟ ਪੁਲਿਸ ਨੂੰ ਮਿਲੀ ਸਫਲਤਾ, ਨਾਕੇਬੰਦੀ ਦੌਰਾਨ ਚੋਰੀ ਦੇ ਵਾਹਨਾਂ ਸਣੇ ਕਾਬੂ ਕੀਤੇ ਚੋਰ - Faridkot police arrest thieves
- ਕੁਵੈਤ 'ਚ ਬਿਲਡਿੰਗ ਨੂੰ ਲੱਗੀ ਅੱਗ ਦਾ ਮਾਮਲਾ, ਮਰਨ ਵਾਲਿਆਂ 'ਚ ਹੁਸ਼ਿਆਰਪੁਰ ਦੇ 63 ਸਾਲਾਂ ਹਿੰਮਤ ਰਾਏ ਦੀ ਹੋਈ ਮੌਤ - Death of Punjabi in Kuwait
- ਗੜਸ਼ੰਕਰ ਦੇ ਪਿੰਡ ਦੇਨੋਵਾਲ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਘਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਹਮਲਾ - Assault with sharp weapons
ਉੱਧਰ ਡੀਐਸਪੀ ਰਜੇਸ਼ ਸਨੇਹੀ ਨੇ ਕਿਹਾ ਕਿ ਇਹ ਦੋ ਪਾਰਟੀਆਂ ਦਾ ਆਪਸ ਵਿੱਚ ਝਗੜਾ ਹੈ। ਪੁਰਾਣੀ ਰੰਜਿਸ਼ ਤਹਿਤ ਹੀ ਇਹ ਹਮਲਾ ਕੀਤਾ ਗਿਆ ਹੈ। ਇੱਕ ਸੁਖਪ੍ਰੀਤ ਸਿੰਘ ਉਰਫ ਬਾਬਾ ਸਿੰਗੋ ਦਾ ਅਤੇ ਦੂਸਰੀ ਪਾਰਟੀ ਜੱਸੀ ਮਾਨ ਪਿੰਡ ਸੇਖਪੁਰਾ ਦਾ ਕਿਹਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਸੁਖਪ੍ਰੀਤ ਸਿੰਘ ਉਰਫ ਬਾਬਾ ਜਖਮੀ ਹੋਇਆ ਹੈ। ਜਿਸ ਨੂੰ ਪੁਲਿਸ ਵੱਲੋਂ ਬਠਿੰਡਾ ਦੇ ਨਿੱੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।