ਪੰਜਾਬ

punjab

ETV Bharat / state

ਫਿਰੋਜ਼ਪੁਰ 'ਚ ਗੈਂਗਵਾਰ ਦੌਰਾਨ ਨੌਜਵਾਨ ਦੀ ਮੌਤ, ਮ੍ਰਿਤਕ ਦਾ ਕੁੱਝ ਦਿਨ ਪਹਿਲਾਂ ਹੋਇਆ ਸੀ ਵਿਆਹ, 5 ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ - FIRING IN Firozpur

Firing in Firozepur: ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ‘ਤੇ ਗੈਂਗਵਾਰ ਹੋਈ ਹੈ। ਇਸ ਗੈਂਗਵਾਰ ਦੌਰਾਨ ਕਾਰ ਸਵਾਰ ਅਕਾਸ਼ ਸਿੰਘ ਅਤੇ ਉਸ ਦੇ ਸਾਥੀਆਂ ਉੱਤੇ ਅਣਪਛਾਤੇ ਕਾਰ ਸਵਾਰਾਂ ਨੇ ਅੰਨ੍ਹੇਵਾਹ ਗੋਲੀਆਂ ਦਾਗ ਦਿੱਤੀਆਂ। ਗੋਲੀਆਂ ਲੱਗਣ ਕਾਰਣ ਅਕਾਸ਼ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਜੋ ਕਿ ਪੰਜ ਭੈਣਾਂ ਦਾ ਇੱਕਲੋਤਾ ਭਰਾ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਕੁੱਝ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ।

FIRING IN Firozpur
5 ਭੈਣਾਂ ਦੇ ਇਕਲੌਤੇ ਭਰਾ ਦਾ ਬੇਰਹਿਮੀ ਨਾਲ ਕਤਲ (ETV Bharat Firozpur)

By ETV Bharat Punjabi Team

Published : Jul 31, 2024, 8:53 PM IST

Updated : Jul 31, 2024, 9:02 PM IST

5 ਭੈਣਾਂ ਦੇ ਇਕਲੌਤੇ ਭਰਾ ਦਾ ਬੇਰਹਿਮੀ ਨਾਲ ਕਤਲ (ETV Bharat Firozpur)

ਫਿਰੋਜ਼ਪੁਰ:ਪੰਜਾਬ ਵਿੱਚ ਗੋਲੀਬਾਰੀ ਦੇ ਮਾਮਲੇ ਦਿਨੋਂ ਦਿਨ ਵੱਧਦੇ ਜਾ ਰਹੇ ਹਨ। ਕਈ ਵਾਰ ਅਜਿਹਾ ਹੁੰਦਾ ਹੈ ਕਿ ਨਵਵਿਆਹੀ ਦੇ ਹੱਥਾਂ ਦੀ ਮਹਿੰਦੀ ਦਾ ਰੰਗ ਵੀ ਨਹੀਂ ਉੱਤਰਿਆ ਹੁੰਦਾ ਕਿ ਉਹ ਵਿਧਵਾ ਹੋ ਜਾਂਦੀ ਹੈ। ਅਜਿਹਾ ਹੀ ਇੱਕ ਮਾਮਲਾ ਫ਼ਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਫ਼ਿਰੋਜ਼ਪੁਰ ਫ਼ਾਜ਼ਿਲਕਾ ਰੋਡ ‘ਤੇ ਗੈਂਗਵਾਰ ਹੋਈ ਹੈ, ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ‘ਤੇ ਇੱਕ ਕਾਰ ‘ਚ ਸਵਾਰ ਤਿੰਨ ਵਿਅਕਤੀਆਂ ‘ਤੇ ਪਿੱਛੋਂ ਆ ਰਹੀ ਇੱਕ ਹੋਰ ਕਾਰ ਵਿੱਚ ਸਵਾਰ ਅਣਪਛਾਤਿਆਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਲਵਪ੍ਰੀਤ ਸਿੰਘ ਉਰਫ਼ ਅਕਾਸ਼ ਨੂੰ ਗੋਲੀ ਲੱਗ ਗਈ ਅਤੇ ਉਸ ਦੀ ਮੌਕੇ 'ਤੇ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਅਕਾਸ਼ ਸਿੰਘ ਆਪਣੇ ਸਾਥੀਆਂ ਨਾਲ ਕੋਰਟ ਵਿੱਚ ਪੇਸ਼ੀ ਭੁਗਤ ਕੇ ਵਾਪਿਸ ਆ ਰਿਹਾ ਸੀ ਅਤੇ ਇਸ ਦੌਰਾਨ ਇਹ ਗੈਂਗਵਾਰ ਵਾਪਰ ਗਈ।

ਆਕਾਸ਼ 5 ਭੈਣਾਂ ਦਾ ਇਕਲੌਤਾ ਭਰਾ ਸੀ:ਇਸ ਫਾਇਰਿੰਗ ਦੌਰਾਨ ਕਾਰ ਚਾਲਕ ਲਵਪ੍ਰੀਤ ਸਿੰਘ ਉਰਫ਼ ਆਕਾਸ਼ ਦੀ ਗੋਲੀ ਲੱਗਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਨਾਲ ਕਾਰ 'ਚ ਸਵਾਰ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਅਕਾਸ਼ ਦੇ ਪਿਤਾ ਨੇ ਦੱਸਿਆ ਕਿ ਆਕਾਸ਼ 5 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਮਹਿਜ 18 ਦਿਨ ਪਹਿਲਾਂ ਉਸ ਦਾ ਵਿਆਹ ਹੋਇਆ ਸੀ। ਉਨ੍ਹਾਂ ਕਿਹਾ ਕਿ ਪੁਲਿਸ ਹਮਲਾਵਰਾਂ ਖਿਲਾਫ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫਤਾਰ ਕਰੇ ਅਤੇ ਸਾਨੂੰ ਇਨਸਾਫ ਦਿਵਾਇਆ ਜਾਵੇ।

ਸ਼ੂਟਰ ਹੋਏ ਫਰਾਰ: ਇਸ ਮੌਕੇ ਪੁਲਿਸ ਦਾ ਕਹਿਣਾ ਹੈ ਕਿ ਦੋਵਾਂ ਧਿਰਾਂ ਖ਼ਿਲਾਫ਼ ਕਈ ਅਪਰਾਧਿਕ ਕੇਸ ਦਰਜ ਹਨ ਅਤੇ ਇਨ੍ਹਾਂ ਦੀ ਪੁਰਾਣੀ ਦੁਸ਼ਮਣੀ ਹੈ। ਇਹ ਘਟਨਾ ਗੈਂਗਵਾਰ ਦੀ ਲੱਗ ਰਹੀ ਹੈ। ਪੁਲਿਸ ਮੁਤਾਬਿਕ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਸ਼ੂਟਰ ਫਰਾਰ ਹਨ, ਜਿਨ੍ਹਾਂ ਦੀ ਤੇਜ਼ੀ ਨਾਲ ਭਾਲ ਜਾਰੀ ਹੈ।

Last Updated : Jul 31, 2024, 9:02 PM IST

ABOUT THE AUTHOR

...view details