ਲੁਧਿਆਣਾ:ਪ੍ਰਿੰਕਲ ਉੱਤੇ ਗੋਲੀਆਂ ਚੱਲਣ ਦੇ ਮਾਮਲੇ ਵਿੱਚ ਨਵਾਂ ਅਪਡੇਟ ਸਾਹਮਣੇ ਆਇਆ ਹੈ। ਲੁਧਿਆਣਾ ਪੁਲਿਸ ਨੇ ਗੁਰਵਿੰਦਰ ਸਿੰਘ ਉਰਫ ਪ੍ਰਿੰਕਲ ਅਤੇ ਉਸ ਦੀ ਮਹਿਲਾ ਸਾਥੀ ਨਵਦੀਪ ਕੌਰ 'ਤੇ ਹੋਏ ਕਾਤਲਾਨਾ ਹਮਲੇ ਦੇ ਮਾਮਲੇ 'ਚ ਤੀਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ, ਜੋ ਫਿਲਹਾਲ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਡੀਐਮਸੀ ਹਸਪਤਾਲ ਵਿੱਚ ਮੁਲਜ਼ਮਾਂ ਦਾ ਇਲਾਜ ਚੱਲ ਰਿਹਾ ਹੈ, ਕਿਉਂਕਿ ਹਮਲੇ ਦੌਰਾਨ ਜਵਾਬੀ ਕਾਰਵਾਈ ਵਿੱਚ ਉਨ੍ਹਾਂ ਦੇ ਵੀ ਗੋਲੀਆਂ ਲੱਗੀਆਂ ਸਨ। ਦੋਵੇਂ ਹੀ ਅਪਰਾਧੀ ਪ੍ਰਵਿਰਤੀ ਵਾਲੇ ਮੁਲਜ਼ਮ ਹਨ, ਜਿਨ੍ਹਾਂ ਉੱਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ।
ਪ੍ਰਿੰਕਲ 'ਤੇ ਹੋਈ ਗੋਲੀਬਾਰੀ ਮਾਮਲੇ 'ਚ ਨਵਾਂ ਅਪਡੇਟ (Etv Bharat (ਪੱਤਰਕਾਰ, ਲੁਧਿਆਣਾ)) ਕੀ-ਕੀ ਬਰਾਮਦਗੀ ਹੋਈ, ਪੁਲਿਸ ਨੇ ਕੀਤੇ ਖੁਲਾਸੇ
ਇਸ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਏਸੀਪੀ ਅਨਿਲ ਕੁਮਾਰ ਭਨੋਟ ਨੇ ਦੱਸਿਆ ਕਿ ਇਸ ਮਾਮਲੇ ਦੇ ਮੁਲਜ਼ਮ ਆਕਾਸ਼ ਕੁਮਾਰ ਨੂੰ ਪੁਲਿਸ ਨੇ ਛਾਪੇਮਾਰੀ ਕਰ ਕੇ ਰਾਜਪੁਰਾ ਸ਼ਹਿਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਕੋਲੋਂ ਇੱਕ 30 ਬੋਰ ਦਾ ਪਿਸਤੌਲ ਅਤੇ 4 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਇਸ ਮਾਮਲੇ ਵਿੱਚ ਦੋ ਹੋਰ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ, ਜੋ ਜ਼ਖ਼ਮੀ ਹੋਣ ਕਾਰਨ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਇਸ ਮਾਮਲੇ ਦੇ ਵਿੱਚ ਉਨ੍ਹਾਂ ਨੇ 5 ਤੋਂ 6 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਸੀ। ਹੁਣ ਤੀਜੇ ਮੁਲਜ਼ਮ ਦੀ ਗ੍ਰਿਫਤਾਰੀ ਵੀ ਹੋ ਚੁੱਕੀ ਹੈ ਜਿਸ ਉੱਤੇ ਪਹਿਲਾਂ ਕੋਈ ਮਾਮਲਾ ਦਰਜ ਨਹੀ ਹੈ। ਪ੍ਰਿੰਕਲ ਅਤੇ ਉਸ ਦੀ ਮਹਿਲਾ ਸਾਥੀ ਦੋਵੇਂ ਹੀ ਹਸਪਤਾਲ ਵਿੱਚ ਜੇਰੇ ਇਲਾਜ ਹਨ। ਉਹਨਾਂ ਨੂੰ ਗੋਲੀਆਂ ਲੱਗੀਆਂ ਸਨ ਉੱਥੇ ਹੀ ਜਿਹੜੇ ਮੁਲਜ਼ਮ ਪੁਲਿਸ ਨੇ ਗ੍ਰਿਫਤਾਰ ਕੀਤੇ ਹਨ, ਉਨ੍ਹਾਂ ਦਾ ਵੀ ਇਲਾਜ ਡੀਐਮਸੀ ਹਸਪਤਾਲ ਵਿੱਚ ਚੱਲ ਰਿਹਾ ਹੈ।
- ਅਨਿਲ ਕੁਮਾਰ ਭਨੋਟ, ਏਸੀਪੀ
ਬੈਨੀਪਾਲ ਦੇ ਨਾਲ ਰੈਲੀਆਂ ਉੱਤੇ ਜਾਂਦਾ ਸੀ ਮੁਲਜ਼ਮ
ਏਸੀਪੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਿਸ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ਉੱਤੇ ਪਹਿਲਾਂ ਕੋਈ ਮੁਕਦਮਾ ਦਰਜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਨੇ ਅਜੇ ਅਪਰਾਧ ਦੀ ਦੁਨੀਆਂ ਵਿੱਚ ਸ਼ੁਰੂਆਤ ਹੀ ਕੀਤੀ ਸੀ ਉਨ੍ਹਾਂ ਕਿਹਾ ਕਿ ਇਹ ਰਿਸ਼ਭ ਬੈਨੀਪਾਲ ਦੇ ਨਾਲ ਰੈਲੀਆਂ ਉੱਤੇ ਜਾਂਦਾ ਸੀ ਅਤੇ ਉੱਥੋਂ ਹੀ ਇਹ ਇਸ ਦੇ ਨਾਲ ਇਸ ਵਾਰਦਾਤ ਵਿੱਚ ਸ਼ਾਮਿਲ ਹੋਣ ਲਈ ਆਇਆ ਸੀ। ਉਨ੍ਹਾਂ ਕਿਹਾ ਕਿ ਇਸ ਦਾ ਕੋਈ ਪੁਰਾਣਾ ਅਪਰਾਧਿਕ ਰਿਕਾਰਡ ਨਹੀਂ ਹੈ, ਪਰ ਅਸੀਂ ਲਗਾਤਾਰ ਰਿਸ਼ਭ ਤੋਂ ਹੋਰ ਪੁੱਛਕਿਛ ਕਰ ਰਹੇ ਹਨ ਅਤੇ ਕੇਸ ਦੇ ਵਿੱਚ ਹੋਰ ਲੋੜੀਂਦਾ ਮੁਲਜ਼ਮਾਂ ਦੀ ਗ੍ਰਿਫਤਾਰੀ ਲਗਾਤਾਰ ਜਾਰੀ ਹੈ।
ਕਾਬਿਲੇ ਗੌਰ ਹੈ ਕਿ ਬੀਤੇ ਦਿਨ ਸਰੇ ਬਾਜ਼ਾਰ ਡਿਵੀਜ਼ਨ ਨੰਬਰ ਤਿੰਨ ਦੇ ਅਧੀਨ ਆਉਂਦੇ ਇਲਾਕੇ ਦੇ ਵਿੱਚ ਪ੍ਰਿੰਕਲ ਤੇ ਉਸ ਦੀ ਮਹਿਲਾ ਸਾਥੀ ਦੇ ਗੋਲੀਬਾਰੀ ਕਰ ਦਿੱਤੀ ਸੀ।