ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਵਿੱਚ ਵੱਡੀ ਖਬਰ ਸਾਹਮਣੇ ਆਈ ਹੈ। ਜਿਥੇ ਦੇਰ ਰਾਤ ਦੋ ਨਕਾਪੋਸ਼ ਸਕੂਟੀ ਸਵਾਰ ਨਕਾਪੋਸ਼ ਹਮਲਾਵਰਾਂ ਨੇ ਕਾਂਗਰਸ ਪਾਰਟੀ ਦੇ ਹਲਕਾ ਗੁਰਦਾਸਪੁਰ ਦੇ ਯੂਥ ਪ੍ਰਧਾਨ ਅਤੇ ਕੌਂਸਲਰ ਨਕੁਲ ਮਹਾਜਨ ਦੇ ਘਰ 'ਤੇ ਉੱਪਰ ਤਾਬੜਤੋੜ ਗੋਲੀਆਂ ਚਲਾਈਆਂਂ ਗਈਆਂ। ਇਸ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਂਗਰਸੀ ਆਗੂ ਨੇ ਦੱਸਿਆ ਕਿ ਘਟਨਾ ਦੇ ਕਈ ਘੰਟੇ ਬੀਤ ਜਾਣ ਦੇ ਬਾਵਜੂਦ ਵੀ ਪੁੁਲਿਸ ਨੇ ਕੋਈ ਕਾਰਵਾਈ ਨਹੀਂ ਗਈ।
ਕਾਂਗਰਸ ਕੌਂਸਲਰ ਤੇ ਯੂਥ ਪ੍ਰਧਾਨ ਨਕੁਲ ਮਹਾਜਨ ਦੇ ਘਰ 'ਤੇ ਫਾਇਰਿੰਗ (Etv Bharat) ਪਹਿਲ਼ਾਂ ਵੀ ਹੋਈ ਹਮਲੇ ਦੀ ਕੋਸ਼ਿਸ਼:ਮੌਕੇ 'ਤੇ ਪਹੁੰਚੇ ਯੂਥ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੇ ਨਾਲ ਪਰਿਵਾਰਿਕ ਮੈਂਬਰਾਂ ਅਤੇ ਮੁਹੱਲਾ ਵਾਸੀਆਂ ਨੇ ਗੁੱਸੇ ਵਿੱਚ ਆ ਕੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਦੇ ਖਿਲਾਫ ਨਾਰੇਬਾਜ਼ੀ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਇਸ ਘਟਨਾ ਤੋਂ ਪਹਿਲਾਂ ਵੀ ਕਈ ਵਾਰ ਦੋਸ਼ੀਆਂ ਵੱਲੋਂ ਹਮਲੇ ਦੀ ਕੋਸ਼ਿਸ਼ ਕੀਤੀ ਗਈ ਹੈ ਜਿਸ ਦੀ ਸੁਚਨਾ ਪੁਲਿਸ ਨੂੰ ਪਹਿਲਾਂ ਵੀ ਦਿੱਤੀ ਗਈ ਹੈ ਪਰ ਬਾਵਜੂਦ ਇਸ ਦੇ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਅਗਰ ਕੋਈ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਜਾਂ ਕੋਈ ਵੀ ਨੁਕਸਾਨ ਹੁੰਦਾ ਹੈ ਤਾਂ ਇਸ ਦਾ ਜਿੰਮੇਦਾਰ ਪੁਲਿਸ ਪ੍ਰਸ਼ਾਸਨ ਹੋਵੇਗਾ।
ਘਰ ਦੇ ਬਾਹਰ ਪਏ ਗੋਲੀਆਂ ਦੇ ਖੋਲ: ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਨਗਰ ਕੌਂਸਲ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਪਹਾੜਾ ਨੇ ਕਿਹਾ ਕਿ ਇਸ ਹਮਲੇ ਦਾ ਸਬੂਤ ਹਲਕਾ ਪ੍ਰਧਾਨ ਨਕੁਲ ਮਹਾਜਨ ਦੇ ਘਰ ਦੇ ਬਾਹਰ ਪਏ ਗੋਲੀਆਂ ਦੇ ਖੋਲ ਹਨ। ਇਨ੍ਹਾਂ ਹੀ ਨਹੀ ਮਾਮਲੇ ਦੀ ਪੂਰੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਹੈ। ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ ਕਿ ਕਿਸ ਤਰ੍ਹਾਂ ਨਕਾਬਪੋਸ਼ ਨੌਜਵਾਨ ਆਉਂਦੇ ਹਨ ਅਤੇ ਸ਼ਰੇਆਮ ਗੋਲੀਆਂ ਚਲਾ ਕੇ ਫ਼ਰਾਰ ਹੋ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ ਸਾਡੇ ਫੋਨ ਦੇ ਉੱਪਰ ਵਿਦੇਸ਼ ਵਿੱਚ ਬੈਠੇ ਉਸ ਮੁਲਜ਼ਮ ਦੀ ਕਾਲ ਆਈ ਹੋਈ ਸੀ ਜੋ ਪਹਿਲਾਂ ਵੀ ਸਾਡੀ ਉੱਪਰ ਹਮਲਾ ਕਰ ਚੁੱਕਿਆ ਹੈ ਜਿਸ ਸਬੰਧੀ ਅਸੀਂ ਸਿਟੀ ਐਸਐਚਓ ਨੂੰ ਵਾਰ-ਵਾਰ ਦੱਸ ਚੁੱਕੇ ਹਾਂ, ਉਸ ਦੇ ਸਬੂਤ ਵੀ ਦੇ ਚੁੱਕੇ ਹਾਂ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਇਹ ਵੀਡੀਓ ਦੇਖ ਕੇ ਇੰਝ ਲੱਗ ਰਿਹਾ ਸੀ ਕਿ ਹਮਲਾਵਰ ਸਾਨੂੰ ਮਾਰਨ ਦੀ ਨੀਅਤ ਵਿੱਚ ਆਏ ਸਨ, ਪਰ ਅਸੀਂ ਡਰਨ ਵਾਲੇ ਨਹੀਂ ਹਾਂ। ਉਨ੍ਹਾਂ ਕਿਹਾ ਕਿ ਇਹ ਸੋਚੀ ਸਮਝੀ ਸਾਜਿਸ਼ ਦੇ ਤਹਿਤ ਕੀਤਾ ਗਿਆ ਹੈ ਅਤੇ ਘਟਨਾ ਦੇ ਕਈ ਘੰਟੇ ਬੀਤਣ ਦੇ ਬਾਵਜੂਦ ਵੀ ਅਜੇ ਤੱਕ ਕੋਈ ਵੀ ਪੁਲਿਸ ਦਾ ਅਧਿਕਾਰੀ ਨਹੀਂ ਪਹੁੰਚਿਆ ਹੈ। ਉਹਨਾਂ ਕਿਹਾ ਕਿ ਜੇਕਰ ਕੋਈ ਨੁਕਸਾਨ ਹੋਇਆ ਤਾਂ ਇਸ ਦੀ ਜਿੰਮੇਦਾਰ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ।