ਬਠਿੰਡਾ: ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਦੀ ਦੇਖਰੇਖ ਕਰ ਰਹੇ ਪ੍ਰਬੰਧਕ ਵਾਰ ਫੇਰ ਸੁਰਖੀਆਂ 'ਚ ਬਣੇ ਹੋਏ ਹਨ ਡੇਰੇ ਨਾਲ ਜੁੜੇ ਹੋਏ ਦੇਸ਼ ਅਤੇ ਵਿਦੇਸ਼ ਤੋਂ ਪੈਰੋਕਾਰ ਨਹੀਂ ਪ੍ਰਬੰਧਕਾਂ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਏ ਹਨ ਅਤੇ ਮਾਮਲੇ ਸੀਬੀਆਈ ਦੀ ਜਾਂਚ ਦੀ ਮੰਗ ਕੀਤੀ ਗਈ ਹੈ। ਬਠਿੰਡਾ ਪ੍ਰੈੱਸ ਕਲੱਬ ਵਿਖੇ ਪਹੁੰਚੇ ਪੈਰੋਕਾਰਾਂ ਨੇ ਇਲਜ਼ਾਮ ਲਾਇਆ ਹੈ ਕਿ ਡੇਰੇ ਦਾ ਪ੍ਰਬੰਧ ਦੇਖ ਰਹੀ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਆਸ਼ੂਤੋਸ਼ ਮਹਾਰਾਜ ਦੀ ਸਮਾਧੀ ਦੇ ਦਰਸ਼ਨ ਨਹੀਂ ਕੀਤੇ ਜਾਣ ਦੇ ਰਹੇ ਅਤੇ ਨਾ ਹੀ ਇਹ ਦੱਸਿਆ ਜਾ ਰਿਹਾ ਹੈ ਕਿ ਸਮਾਧੀ ਵਿੱਚ ਪਏ ਅਸ਼ੁਤੋਸ਼ ਮਹਾਰਾਜ ਦੇ ਕੀ ਹਾਲਾਤ ਹਨ।
ਦਿਵਿਆ ਜੋਤੀ ਜਾਗਰਤੀ ਸੰਸਥਾਨ ਤੇ ਪੈਰੋਕਾਰਾਂ ਵੱਲੋਂ ਆਸ਼ੂਤੋਸ਼ ਮਹਾਰਾਜ ਦੀ ਸਮਾਧੀ ਨੂੰ ਲੈ ਕੇ ਉਠਾਏ ਸਵਾਲ, ਸੀਬੀਆਈ ਜਾਂਚ ਦੀ ਵੀ ਕੀਤੀ ਮੰਗ - BATHINDA PRESS CLUB
ਬਠਿੰਡਾ ਪ੍ਰੈੱਸ ਕਲੱਬ ਵਿਖੇ ਪੈਰੋਕਾਰਾਂ ਨੇ ਇਲਜ਼ਾਮ ਲਾਇਆ ਕਿ ਡੇਰੇ ਦੇ ਪ੍ਰਬੰਧਕਾਂ ਵੱਲੋਂ ਆਸ਼ੂਤੋਸ਼ ਮਹਾਰਾਜ ਦੀ ਸਮਾਧੀ ਦੇ ਦਰਸ਼ਨ ਕਰਨ ਤੋਂ ਰੋਕਿਆ ਜਾ ਰਿਹਾ।
Published : Dec 23, 2024, 7:41 PM IST
ਡੇਰਾ ਪੈਰੋਕਾਰਾਂ ਦਾ ਕਹਿਣਾ ਹੈ ਕਿ ਆਸ਼ੂਤੋਸ਼ ਮਹਾਰਾਜ ਦੀ ਦੇ ਸਮਾਧੀ ਤੋਂ ਜਾਣ ਤੋਂ ਬਾਅਦ ਪ੍ਰਬੰਧਕਾਂ ਵੱਲੋਂ ਕਈ ਤਰ੍ਹਾਂ ਦੀਆਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਹੈ। ਜਿੰਨਾਂ ਦੀ ਸੀਬੀਆਈ ਦੀ ਜਾਂਚ ਹੋਣੀ ਚਾਹੀਦੀ ਹੈ,
ਉਨ੍ਹਾਂ ਨੇ ਕਿਹਾ ਕਿ ਜਦੋਂ ਸਾਦ ਵੀ ਆਸ਼ੂਤੋਸ਼ ਸ਼ਾਮਵਰੀ ਵੱਲੋਂ ਆਸ਼ੂਤੋਸ਼ ਮਹਾਰਾਜ ਨੂੰ ਵਾਪਸ ਲਿਆਉਣ ਲਈ 28 ਜਨਵਰੀ 2024 ਨੂੰ ਸਮਾਧੀ ਲਈ ਸੀ ਜਦੋਂ ਉਨ੍ਹਾਂ ਦੀ ਸਮਾਧੀ ਦੇ ਦਰਸ਼ਨ ਕਰਨ ਲਈ ਕਿਸੇ ਵੀ ਪੈਰੋਕਾਰ ਨੂੰ ਨਹੀਂ ਰੋਕਿਆ ਜਾ ਰਿਹਾ।
ਪੈਰੋਕਾਰਾਂ ਨੂੰ ਸਹੀ ਜਾਣਕਾਰੀ ਉਪਲਬਧ ਕਰਾਈ ਜਾਣੀ ਚਾਹੀਦੀ ਹੈ
ਉੱਥੇ ਹੀ ਦੂਸਰੇ ਪਾਸੇ ਆਸ਼ੂਤੋਸ਼ ਮਹਾਰਾਜ ਦੀ ਸਮਾਧੀ ਦੇ ਦਰਸ਼ਨ ਕਰਨ ਤੋਂ ਡੇਰਾ ਪੈਰੋਕਾਰਾਂ ਨੂੰ ਰੋਕਿਆ ਜਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੂੰ ਸ਼ੰਕਾ ਹੈ ਕਿ ਡੇਰੇ ਦਾ ਪ੍ਰਬੰਧ ਦੇਖ ਰਹੇ ਸੀ ਪ੍ਰਬੰਧਕ ਕਮੇਟੀ ਵੱਲੋਂ ਅਜਿਹਾ ਕੁਝ ਕੀਤਾ ਗਿਆ ਹੈ ਜੋ ਪੈਰੋਕਾਰਾਂ ਤੋਂ ਛੁਪਾਇਆ ਜਾ ਰਿਹਾ ਹੈ। ਇਸ ਲਈ ਉਨ੍ਹਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਸਾਰੇ ਮਾਮਲੇ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਅਤੇ ਅਦਾਲਤਾਂ ਨੂੰ ਦਖਲ ਦੇ ਕੇ ਆਸ਼ੂਤੋਸ਼ ਮਹਾਰਾਜ ਦੀ ਸਮਾਧੀ ਸੰਬੰਧੀ ਡੇਰਾ ਪੈਰੋਕਾਰਾਂ ਨੂੰ ਸਹੀ ਜਾਣਕਾਰੀ ਉਪਲਬਧ ਕਰਾਈ ਜਾਣੀ ਚਾਹੀਦੀ ਹੈ।