ਡੀਸੀ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਵੀ ਪਾਈ ਵੋਟ (ਸ੍ਰੀ ਮੁਕਸਤਰ ਸਾਹਿਬ, ਹੁਸ਼ਿਆਰਪੁਰ ਰਿਪੋਟਰ) ਸ੍ਰੀ ਮੁਕਸਤਰ ਸਾਹਿਬ,ਹੁਸ਼ਿਆਰਪੁਰ: 7ਵੇਂ ਗੇੜ ਦੀਆਂ ਚੋਣਾਂ ਦੌਰਾਨ ਅੱਜ ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦਾ ਤਿਉਹਾਰ ਮਨਾਇਆ ਜਾ ਰਿਹਾ। ਇਸ ਦਿਨ ਹਰ ਆਮ ਅਤੇ ਖਾਸ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਪਹੁੰਚ ਰਿਹਾ ਹੈ। ਜਿੱਥੇ ਸ੍ਰੀ ਮੁਕਤਸਰ ਸਾਹਿਬ ਵਿੱਚ ਗੀਤਾਨਿਯਾ ਨਾਮ ਦੀ ਵੋਟਰ ਨੇ ਪਹਿਲੀ ਵਾਰ ਆਪਣੇ ਜ਼ਮੂਹਰੀ ਹੱਕ ਦਾ ਇਸਤੇਮਾਲ ਕੀਤਾ ਉੱਥੇ ਹੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਅੱਜ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਵਿਖੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
ਵੋਟਰਾਂ ਨੂੰ ਅਪੀਲ:ਸ੍ਰੀ ਮੁਕਤਸਰ ਸਾਹਿਬ ਵਿੱਚ ਪਹਿਲੀ ਵਾਰ ਵੋਟ ਪਾਉਣ ਪਹੁੰਚੀ ਵੋਟਰ ਗੀਤਾਨਿਯਾ ਨੇ ਕਿਹਾ ਕਿ ਅੱਜ ਦਾ ਦਿਨ ਸਾਰੇ ਪੰਜਾਬ ਵਾਸੀਆਂ ਲਈ ਅਗਲੇ ਪੰਜ ਸਾਲ ਤੈਅ ਕਰੇਗਾ। ਇਸ ਲਈ ਕਿਸੇ ਵੀ ਵੋਟਰ ਨੂੰ ਘਰ ਵਿੱਚ ਨਹੀਂ ਬੈਠਣਾ ਚਾਹੀਦਾ ਅਤੇ ਆਪਣੇ ਹੱਕ ਦੇ ਇਸਤੇਮਾਲ ਲਈ ਪੋਲਿੰਗ ਬੂਥ ਤੱਕ ਪਹੁੰਚਣਾ ਚਾਹੀਦਾ ਹੈ। ਇਸ ਤੋਂ ਇਲਾਵਾ ਹੁਸ਼ਿਆਰਪੁਰ ਵਿੱਚ ਡੀਸੀ ਕੋਮਲ ਮਿੱਤਲ ਨੇ ਵੀ ਆਪਣੇ ਜ਼ਮੂਹਰੀ ਹੱਕ ਦਾ ਇਸਤੇਮਾਲ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ।
ਵਿਆਪਕ ਨਿਰਦੇਸ਼ ਜਾਰੀ: ਦੱਸ ਦਈਏ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਅੱਜ ਵੋਟਾਂ ਪੈ ਰਹੀਆਂ ਹਨ। ਪੰਜਾਬ ਵਿੱਚ ਕੁੱਲ 2.14 ਕਰੋੜ ਵੋਟਰ ਹਨ। ਇੱਥੇ 1.12 ਕਰੋੜ ਪੁਰਸ਼ ਅਤੇ 1.1 ਕਰੋੜ ਮਹਿਲਾ ਵੋਟਰ ਹਨ। 18 ਤੋਂ 19 ਸਾਲ ਦੇ 5.38 ਲੱਖ ਵੋਟਰ ਪਹਿਲੀ ਵਾਰ ਵੋਟ ਪਾਉਣਗੇ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਪਾਰਦਰਸ਼ੀ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਦੇ ਨਾਲ-ਨਾਲ ਵੱਧ ਤੋਂ ਵੱਧ ਵੋਟਿੰਗ ਫੀਸਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ (ਡੀਸੀਜ਼) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀਜ਼) ਨੂੰ ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ।
ਪੰਜਾਬ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਸਾਡੇ ਤਰਫੋਂ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਫੋਰਸਾਂ ਨੂੰ ਤਾਇਨਾਤ ਕੀਤਾ ਗਿਆ ਹੈ ਜਿਸ ਵਿੱਚ ਜ਼ਿਲ੍ਹੇ ਭਰ ਵਿੱਚ ਰਿਜ਼ਰਵ ਟੀਮਾਂ ਰੱਖੀਆਂ ਗਈਆਂ ਹਨ। 12 ਹਜ਼ਾਰ ਵਾਇਰਲੈੱਸ ਸੈੱਟ ਲਗਾਏ ਗਏ ਹਨ, ਹਰ ਖੇਤਰ 'ਚ ਵਾਇਰਲੈੱਸ ਜੁੜਿਆ ਹੈ, ਪਹਾੜੀ ਇਲਾਕਿਆਂ 'ਚ ਹੋਰ ਪ੍ਰਬੰਧ ਕੀਤੇ ਗਏ ਹਨ, 205 ਰਾਜਾਂ 'ਚ ਚੌਕੀਆਂ ਲਗਾਈਆਂ ਗਈਆਂ ਹਨ, ਸਰਹੱਦਾਂ 'ਤੇ ਨਾਕੇ ਵੀ ਲਗਾਏ ਗਏ ਹਨ। ਦੂਜੇ ਰਾਜਾਂ ਨੇ ਵੀ ਨਾਕਾਬੰਦੀ ਕੀਤੀ ਹੋਈ ਹੈ। ਥਾਣੇ ਵਿੱਚ 3 ਪੈਟਰੋਲਿੰਗ ਪਾਰਟੀਆਂ ਹਨ ਜਿਨ੍ਹਾਂ ਨੂੰ ਨੈੱਟ ਨਾਲ ਜੋੜਿਆ ਜਾਵੇਗਾ।