ਚੰਡੀਗੜ੍ਹ:ਪੰਜਾਬ ਦੇ ਉੱਘੇ ਵਕੀਲ ਅਤੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ ਹੋ ਗਿਆ। ਮੱਤੇਵਾਲ ਦੇ ਦਿਹਾਂਤ ਦੀ ਖ਼ਬਰ ਤੋਂ ਬਾਅਦ ਕਾਨੂੰਨੀ ਭਾਈਚਾਰੇ ਅਤੇ ਸਿਆਸੀ ਗਲਿਆਰਿਆਂ 'ਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਪੁੱਤਰ ਪਵਿੱਤਰ ਸਿੰਘ ਨੇ ਨਸ਼ਰ ਕੀਤੀ। ਇਥੇ ਜ਼ਿਕਰਯੋਗ ਹੈ ਕਿ ਪੰਜਾਬ ਦੇ ਮਰਹੂਮਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਉਨ੍ਹਾਂ ਦੇ ਨੇੜਲੇ ਸਬੰਧਾਂ ਦੀ ਅਕਸਰ ਹੀ ਚਰਚਾ ਰਹਿੰਦੀ ਸੀ। ਮੱਤੇਵਾਲ ਦੇ ਸੂਬੇ ਦੀ ਕਾਨੂੰਨੀ ਪ੍ਰਣਾਲੀ ਵਿੱਚ ਯੋਗਦਾਨ ਨੂੰ ਵਿਆਪਕ ਤੌਰ 'ਤੇ ਮਾਨਤਾ ਦਿੱਤੀ ਗਈ। ਦੱਸਣਯੋਗ ਹੈ ਕਿ ਉਨ੍ਹਾਂ ਦੇ ਪੁੱਤਰ ਪਵਿੱਤਰ ਸਿੰਘ ਮੱਤੇਵਾਲ ਵੀ ਇੱਕ ਪ੍ਰਸਿੱਧ ਵਕੀਲ ਹਨ।
ਬਾਦਲਾਂ ਦੇ ਕਰੀਬੀ ਅਤੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਹੋਇਆ ਦਿਹਾਂਤ - HARDEV SINGH MATTEWAL PASSES AWAY
ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਅਤੇ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ ਹੋ ਗਿਆ।

Published : Jan 24, 2025, 10:49 AM IST
ਜ਼ਿਕਰਯੋਗ ਹੈ ਕਿ ਮੱਤੇਵਾਲ ਦੇ ਦਿਹਾਂਤ 'ਤੇ ਸੋਗ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨਾਲ ਇੱਕ ਪੂਰਾਣੀ ਤਸਵੀਰ ਸਾਂਝੀ ਕੀਤੀ ਅਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ,"ਪੰਜਾਬ ਦੇ ਕਾਨੂੰਨੀ ਖੇਤਰ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮਹੱਤਵਪੂਰਨ ਮਾਮਲਿਆਂ ਵਿੱਚ ਸੂਬੇ ਦੀ ਨੁਮਾਇੰਦਗੀ ਕਰਨ ਵਿੱਚ ਉਨ੍ਹਾਂ ਦੀ ਸਿਆਣਪ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪਵਿੱਤ ਸਿੰਘ ਮੱਤੇਵਾਲ ਅਤੇ ਸਮੁੱਚੇ ਮੱਤੇਵਾਲ ਪਰਿਵਾਰ ਨਾਲ ਮੇਰੀ ਦਿਲੀ ਸੰਵੇਦਨਾ ਹੈ। ਵਾਹਿਗੁਰੂ ਉਨ੍ਹਾਂ ਨੂੰ ਇਸ ਘਾਟੇ ਨੂੰ ਸਹਿਣ ਦੀ ਤਾਕਤ ਦੇਵੇ।"
ਸਾਬਕਾ ਏਜੀ ਦੇ ਦਿਹਾਂਤ ਨੂੰ ਲੈਕੇ ਸੰਸਦ ਮੈਂਬਰ ਹਰਸਿਮਰਤ ਕੌਰ ਨੇ ਵੀ ਦੁੱਖ ਪ੍ਰਗਟ ਕੀਤਾ । ਹਰਸਿਮਰਤ ਕੌਰ ਬਾਦਲ ਨੇ ਕਿਹਾ -ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦੇਹਾਂਤ ਸਮੁੱਚੇ ਕਾਨੂੰਨੀ ਭਾਈਚਾਰੇ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੱਤੇਵਾਲ ਸਾਹਿਬ ਨਾ ਸਿਰਫ਼ ਇੱਕ ਸ਼ਾਨਦਾਰ ਵਕੀਲ ਵਜੋਂ ਜਾਣੇ ਜਾਂਦੇ ਸਨ, ਸਗੋਂ ਇੱਕ ਬੁੱਧੀਜੀਵੀ ਅਤੇ ਇੱਕ ਹੁਨਰਮੰਦ ਰਣਨੀਤੀਕਾਰ ਵਜੋਂ ਵੀ ਜਾਣੇ ਜਾਂਦੇ ਸਨ। ਉਨ੍ਹਾਂ ਦੀ ਕਮੀ ਨੂੰ ਭਰਨਾ ਮੁਸ਼ਕਿਲ ਹੋਵੇਗਾ। ਪਵਿੱਤਰ ਸਿੰਘ ਮੱਤੇਵਾਲ ਅਤੇ ਸਮੁੱਚੇ ਮੱਤੇਵਾਲ ਪਰਿਵਾਰ ਨਾਲ ਮੇਰੀਆਂ ਦਿਲੋਂ ਸੰਵੇਦਨਾਵਾਂ। ਇਸ ਦੁੱਖ ਦੀ ਘੜੀ ਵਿੱਚ ਅਸੀਂ ਤੁਹਾਡੇ ਨਾਲ ਹਾਂ।