ਬਠਿੰਡਾ:ਅਰਵਿੰਦ ਕੇਜਰੀਵਾਲ ਦੀ ਗਿਰਫਤਾਰੀ ਨੂੰ ਲੈਕੇ ਵੱਖ-ਵੱਖ ਪਾਰਟੀਆਂ ਵੱਲੋਂ ਪ੍ਰਤੀਕਰਮ ਦਿੱਤੇ ਜਾ ਰਹੇ ਹਨ। ਇਸ ਨੂੰ ਲੈਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜੋ ਲੋਕ ਆਪਣੇ ਆਪ ਨੂੰ ਕੱਟੜ ਇਮਾਨਦਾਰ ਕਹਿੰਦੇ ਸੀ ਉਹਨਾਂ ਦੀ ਇਮਾਨਦਾਰੀ ਦੇਖਣ ਨੂੰ ਮਿਲ ਗਈ ਹੈ, ਅੱਜ ਅਦਾਲਤਾਂ ਵੀ ਉਹਨਾਂ ਨੂੰ ਜਮਾਨਤ ਨਹੀਂ ਦੇ ਰਹੀਆਂ, ਅਦਾਲਤ ਨੂੰ ਵੀ ਕੁਝ ਦਿਖਾਈ ਦੇ ਰਿਹਾ ਤਾਂ ਹੀ ਉਹਨਾਂ ਨੂੰ ਜਮਾਨਤ ਨਹੀਂ ਦਿੱਤੀ ਜਾ ਰਹੀ, ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ED ਨੇ 9 ਵਾਰ ਬੁਲਾਇਆ ਪਰ ਜੇਕਰ ਸਹੀ ਸੀ ਤਾਂ ਜਾ ਕੇ ਜਵਾਬ ਦਿੰਦੇ। ਪਰ ਮੰਨ ਵਿੱਚ ਖੋਟ ਸੀ ਅਤੇ ਦੋਸ਼ੀ ਸਨ ਤਾਂ ਹੀ ਅੱਜ ED ਨੇ ਕਾਬੂ ਕੀਤਾ ਹੈ। ਜੇ ਸੱਚੇ ਹੁੰਦੇ ਤਾਂ ਈਡੀ ਤੋਂ ਭੱਜ ਕਿਉਂ ਰਹੇ ਸਨ ਤੇ ਹੁਣ ਜਵਾਬ ਦੇਣਾ ਹੀ ਪਵੇਗਾ ਜਦੋਂ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ।
ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਹਰਸਿਮਰਤ ਕੌਰ ਬਾਦਲ ਅਤੇ ਰਾਜਾ ਵੜਿੰਗ ਨੇ ਦਿੱਤਾ ਵੱਡਾ ਬਿਆਨ - Arvind Kejriwals arrest by ED - ARVIND KEJRIWALS ARREST BY ED
ਦਿੱਲੀ ਦੇ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੀਤੀ ਰਾਤ ਈਡੀ ਵੱਲੋਂ ਕਾਬੂ ਕਰ ਲਿਆ ਗਿਆ ਹੈ। ਜਿਸ ਤੋਂ ਬਾਅਦ ਵੱਖ ਵੱਖ ਪਾਰਟੀਆਂ ਦੇ ਪ੍ਰਤੀਕਰਮ ਸਾਹਮਣੇ ਆ ਰਹੇ ਹਨ।
Published : Mar 22, 2024, 5:56 PM IST
ਦਿੱਲੀ ਤੋਂ ਬਾਅਦ ਹੁਣ ਪੰਜਾਬ ਦੇ ਆਪ ਆਗੂਆਂ ਦੀ ਵਾਰੀ : ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਿਹੜਾ ਸ਼ਰਾਬ ਦਾ ਘੁਟਾਲਾ ਦਿੱਲੀ ਵਿੱਚ ਹੋਇਆ ਹੈ ਉਹੀ ਪੰਜਾਬ ਵਿੱਚ ਹੋਇਆ ਹੈ, ਉਨਾ ਹੀ ਬੰਦਿਆਂ ਨੇ ਉਹੀ ਸਕੀਮ ਲਾਗੂ ਕਰਕੇ ਕੀਤਾ ਹੈ।, ਉਹਨਾਂ ਕਿਹਾ ਕਿ ਉਹਨਾਂ ਨੇ ਮੁੱਦਾ ਪਾਰਲੀਮੈਂਟ ਵੀ ਚੁੱਕਿਆ ਸੀ ਤੇ ਏਜੰਸੀਆਂ ਨੂੰ ਪੰਜਾਬ ਵਾਲਿਆਂ ਨੂੰ ਕਿਉਂ ਨਹੀਂ ਚੁੱਕਿਆ,ਉਹਨਾਂ ਮੰਗ ਕੀਤੀ ਕਿ ਜੇਕਰ ਦਿੱਲੀ ਵਾਲਿਆਂ ਨੂੰ ਫੜਿਆ ਹੈ ਤਾਂ ਪੰਜਾਬ ਵਾਲਿਆਂ ਨੂੰ ਵੀ ਕਾਬੂ ਕੀਤਾ ਜਾਵੇ, ਇਹਨਾਂ ਵੱਲੋਂ ਲੁੱਟਿਆ ਗਿਆ ਪੈਸਾ ਫੜ ਕੇ ਪੰਜਾਬ ਦੇ ਖਜ਼ਾਨੇ ਵਿੱਚ ਵਾਪਸ ਕੀਤਾ ਜਾਵੇ। ਪੰਜਾਬ ਵਿੱਚ ਹਰ ਸਕੀਮਾਂ ਬੰਦ ਕਰ ਦਿੱਤੀਆਂ ਹਨ ਭਾਵੇਂ ਕਿ ਉਹ ਆਟੇ ਦਾਲ ਦੇ ਕਾਰਡ ਹੋਣ, ਸ਼ਗਨ ਸਕੀਮਾਂ ਹੋਣ ਜਾਂ ਫਿਰ ਪੈਨਸ਼ਨਾਂ ਹੋਣ। ਉਹਨਾਂ ਕਿਹਾ ਕਿ ਸ਼ਰਾਬ ਦੇ ਘੁਟਾਲੇ ਦੀ ਜਾਂਚ ਪੰਜਾਬ ਵਿੱਚ ਵੀ ਨਿਰਪੱਖ ਹੋਣੀ ਚਾਹੀਦੀ ਹੈ। ਹਰਸਿਮਰਤ ਕੌਰ ਬਾਦਲ ਨੇ ਕਾਂਗਰਸ 'ਤੇ ਸਵਾਲ ਚੁੱਕਦੇ ਕਿਹਾ ਕਿ ਹੁਣ ਕਾਂਗਰਸ ਕਿਉਂ ਚੁੱਪ ਹੈ ਕਿਉਂਕਿ ਕਾਂਗਰਸ ਦੇ ਰਲ ਕੇ ਲੁੱਟਣਾ ਚਾਹੁੰਦੇ ਹਨ।
- ਲੋਕ ਸਭਾ ਚੋਣਾਂ 2024: ਫੋਟੋ ਪਛਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਸਿਬਿਨ ਸੀ - Lok Sabha Elections 2024
- 'ਆਪ' ਸੁਪਰੀਮੋ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ 'ਆਪ' ਦਾ ਸੂਬੇ ਭਰ 'ਚ ਪ੍ਰਦਰਸ਼ਨ - AAP Protest In Punjab
- ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਮੀਤ ਹੇਅਰ ਦੀ ਪ੍ਰਤੀਕਿਰਿਆ - ਕਿਹਾ ਦੇਸ਼ ਦੇ ਲੋਕਤੰਤਰ ਲਈ ਕਾਲਾ ਦਿਨ - Reaction On Kejriwal Arrest
ਕਾਂਗਰਸ ਪ੍ਰਧਾਨ ਨੇ ਕਹੀ ਵੱਡੀ ਗੱਲ:ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੀਤੀ ਗਈ ਗ੍ਰਿਫਤਾਰੀ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਵਾਲ ਉਠਾਏ ਹਨ। ਉਹਨਾਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਜਿਸ ਢੰਗ ਨਾਲ ਵੱਖੋ ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਗ੍ਰਿਫਤਾਰੀ ਕੀਤੀ ਜਾ ਰਹੀ ਹੈ। ਉਸ ਤੋਂ ਸਾਫ ਜ਼ਹਿਰ ਹੈ ਕਿ ਕੇਂਦਰ ਵਿਚਲੀ ਭਾਜਪਾ ਸਰਕਾਰ ਸਿਆਸੀ ਵਿਰੋਧੀਆਂ ਨੂੰ ਕੇਂਦਰੀ ਏਜੰਸੀਆਂ ਰਾਹੀਂ ਦਬਾਉਣਾ ਚਾਹੁੰਦੀ ਹੈ। ਲੋਕ ਸਭਾਂ ਚੋਣਾਂ ਤੋਂ ਪਹਿਲਾਂ ਜਿਸ ਢੰਗ ਨਾਲ ਸੀਬੀਆਈ ਅਤੇ ਈਡੀ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਉਸ ਢੰਗ ਤਰੀਕੇ ਤੋਂ ਇੱਕ ਗੱਲ ਸਾਫ ਹੋ ਗਈ ਹੈ ਕਿ ਦੇਸ਼ ਦਾ ਲੋਕਤੰਤਰ ਖਤਰੇ ਵਿੱਚ ਹੈ ਜਿਲ ਬਠਿੰਡਾ ਦੇ ਹਲਕਾ ਮੌੜ ਮੰਡੀ ਵਿਖੇ ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸੀ ਵਰਕਰਾਂ ਅਤੇ ਅਹੁਦਾਦਾਰਾਂ ਨਾਲ ਬੈਠਕ ਕਰਨ ਪਹੁੰਚੇ । ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਸਰਕਾਰ 'ਤੇ ਕਈ ਤਰ੍ਹਾਂ ਦੇ ਸਵਾਲ ਉਠਾਏ ਹਨ। ਕੇਂਦਰੀ ਏਜੰਸੀਆਂ ਰਾਹੀਂ ਵਿਰੋਧੀਆਂ ਨੂੰ ਦਬਾ ਕੇ ਮੁੜ ਸੱਤਾ ਹਾਸਿਲ ਕਰਨਾ ਚਾਹੁੰਦੀ ਹੈ ਭਾਜਪਾ ਉਹਨਾਂ ਕਿਹਾ ਕਿ ਪਰ ਦੇਸ਼ ਦੇ ਸੂਝਵਾਨ ਲੋਕ ਹੁਣ ਲੋਕਤੰਤਰ ਦਾ ਘਾਣ ਕਰਨ ਵਾਲੇ ਭਾਜਪਾ ਖਿਲਾਫ ਇੱਕ ਮੁੱਠ ਹੋ ਕੇ ਲੜਾਈ ਲੜ ਰਹੇ ਹਨ।