ਪੰਜਾਬ

punjab

ETV Bharat / state

ਸਾਬਕਾ ਸੀਐੱਮ ਚਰਨਜੀਤ ਚੰਨੀ ਨੇ ਸੰਤ ਸੀਚੇਵਾਲ ਨਾਲ ਕੀਤੀ ਮੁਲਾਕਾਤ, ਵਾਤਾਵਰਣ ਦੇ ਮੁੱਦੇ ਲਈ ਰਾਜਨੀਤੀ ਤੋਂ ਉੱਪਰ ਉੱਠ ਕੇ ਕੰਮ ਕਰਨ ਦਾ ਲਿਆ ਅਹਿਦ - Charanjit Channi met Seecheval - CHARANJIT CHANNI MET SEECHEVAL

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਕੇ ਲੋਕਸਭਾ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਸੀਚੇਵਾਲ ਨਾਲ ਕਪੂਰਥਲਾ ਵਿਖੇ ਪਹੁੰਚ ਕੇ ਮੁਲਾਕਾਤ ਕੀਤੀ ਅਤੇ ਵਾਤਾਵਰਣ ਸੁਧਾਰ ਸਬੰਧੀ ਗੱਲਬਾਤ ਕੀਤੀ।

RAJYA SABHA MEMBER
ਸਾਬਕਾ ਸੀਐੱਮ ਚਰਨਜੀਤ ਚੰਨੀ ਨੇ ਸੰਤ ਸੀਚੇਵਾਲ ਨਾਲ ਕੀਤੀ ਮੁਲਾਕਾਤ (ਕਪੂਰਥਲਾ ਰਿਪੋਟਰ)

By ETV Bharat Punjabi Team

Published : May 4, 2024, 6:41 AM IST

ਚਰਨਜੀਤ ਚੰਨੀ ਦੀ ਸੰਤ ਸੀਚੇਵਾਲ ਨਾਲ ਮੁਲਾਕਾਤ (ਕਪੂਰਥਲਾ ਰਿਪੋਟਰ)

ਕਪੂਰਥਲਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਿਰਮਲ ਕੁਟੀਆ ਸੀਚੇਵਾਲ ਵਿਖੇ ਨਤਮਸਤਕ ਹੋਏ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਅਸ਼ੀਰਵਾਦ ਲਿਆ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੀ ਵਿਗੜ ਰਹੀ ਵਾਤਾਵਰਣ ਦੀ ਸਥਿਤੀ ਤੋਂ ਜਾਣੂ ਕਰਵਾਇਆ ਕਿ ਕਿਵੇਂ ਧਰਤੀ ਹੇਠਲਾਂ ਪਾਣੀ ਡੂੰਘਾ ਹੁੰਦਾ ਜਾ ਰਿਹਾ ਹੈ ਅਤੇ ਦਰਿਆਵਾਂ ਦੇ ਪਾਣੀ ਪਲੀਤ ਹੋ ਗਏ ਹਨ। ਪੰਜਾਬ ਵਿੱਚ ਜੰਗਲਾਤ ਹੇਠਾਂ ਰਕਬਾ ਤੇਜ਼ੀ ਨਾਲ ਘਟ ਰਿਹਾ ਹੈ।

ਵਾਤਾਵਰਣ ਦਾ ਏਜੰਡਾ ਸੌਂਪਿਆ: ਸੰਤ ਸੀਚੇਵਾਲ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੁੰ ਲੋਕ ਸਭਾ ਚੋਣਾਂ ਦੌਰਾਨ ਵਾਤਾਵਰਣ ਦਾ ਏਜੰਡਾ ਸੌਂਪਿਆ। ਉਨ੍ਹਾਂ ਚੰਨੀ ਨੂੰ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਹ ਲੋਕਾਂ ਦੇ ਇਸ ਏਜੰਡੇ ਨੂੰ ਆਪਣੀ ਚੋਣ ਮੁਹਿੰਮ ਦਾ ਹਿੱਸਾ ਬਣਾਉਣ। ਸੰਤ ਸੀਚੇਵਾਲ ਨੇ ਦੱਸਿਆ ਕਿ ਜਲੰਧਰ ਜਲਵਾਯੂ ਤਬਦੀਲੀ ਦੀ ਮਾਰ ਹੇਠ ਆਉਣ ਵਾਲੇ ਜਿਲ੍ਹਿਆਂ ਵਿੱਚੋਂ ਸਭ ਤੋਂ ਵੱਧ ਸੰਵੇਦਨਸ਼ੀਲ ਹੈ। ਵਰਲਡ ਵਾਇਡ ਫੰਡ ਫਾਰ ਨੇਚਰ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਸੰਤ ਸੀਚੇਵਾਲ ਨੇ ਦੱਸਿਆ ਕਿ ਜਲੰਧਰ,ਲੁਧਿਆਣਾ ਤੇ ਅੰਮ੍ਰਿਤਸਰ ਸਮੇਤ ਦੇਸ਼ ਦੇ 30 ਸ਼ਹਿਰਾਂ ਵਿੱਚ 2050 ਤੱਕ ਪੀਣ ਵਾਲੇ ਪਾਣੀ ਦਾ ਸੰਕਟ ਖੜਾ ਹੋ ਜਾਵੇਗਾ।


ਪੰਜਾਬ ਦੀ ਸੇਵਾ ਜਾਰੀ:ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਤ ਸੀਚੇਵਾਲ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਪੰਜਾਬ ਨੂੰ ਤੁਹਾਡੀ ਵੱਡੀ ਦੇਣ ਹੈ। ਚੰਨੀ ਨੇ ਸੰਤ ਸੀਚੇਵਾਲ ਨੂੰ ਰਾਜਨੀਤੀ ਤੋਂ ਉੱਪਰ ਦੱਸਦਿਆ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਭਲੇ ਲਈ ਜਨੂੰਨੀ ਹੋ ਕੇ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲ ਮੌਕੇ ਕਰਵਾਏ ਸਮਾਗਮਾਂ ਵਿੱਚ ਸੰਤ ਸੀਚੇਵਾਲ ਦੇ ਕੰਮਾਂ ਦੀ ਵੀ ਪ੍ਰਸੰਸ਼ਾ ਕੀਤੀ।ਚੰਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਤੌਰ 'ਤੇ ਥੋੜ੍ਹਾ ਸਮਾਂ ਮਿਲਿਆ ਸੀ । ਉਨ੍ਹਾਂ ਨੇ ਪੰਜਾਬ ਦੇ ਦਰਿਆਵਾਂ ਨੂੰ ਸਾਫ ਕਰਨ ਲਈ ਪੂਰਾ ਰੋਡ ਮੈਪ ਤਿਆਰ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਸੰਦੇਸ਼ ਅਨੁਸਾਰ ਹੀ ਸੰਤ ਸੀਚੇਵਾਲ ਪੰਜਾਬ ਦੀ ਸੇਵਾ ਕਰ ਰਹੇ ਹਨ ।


ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੇ ਹੱਥ ਸੱਤਾ ਆਈ ਤਾਂ ਪੰਜਾਬ ਦੇ ਵਿਕਾਸ ਦੀਆਂ ਚਾਬੀਆਂ ਸੰਤ ਸੀਚੇਵਾਲ ਦੇ ਹੱਥਾਂ ਵਿੱਚ ਫੜਾ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵਾਤਾਵਰਣ ਸਾਫ ਸੁਥਰਾ ਰਹੇਗਾ ਤਾਂ ਹੀ ਲੋਕ ਤੰਦਰੁਸਤ ਰਹਿਣਗੇ। ਇਸ ਮੌਕੇ ਸ਼ਾਹਕੋਟ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਤੇ ਹੋਰ ਕਾਂਗਰਸੀ ਆਗੂ ਵੀ ਵੱਡੀ ਗਿਣਤੀ ਵਿੱਚ ਹਾਜਰ ਸਨ।

ABOUT THE AUTHOR

...view details