ਅੰਮ੍ਰਿਤਸਰ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਰੀਬ ਢਾਈ ਤੋਂ ਤਿੰਨ ਸਾਲ ਦਾ ਸਮਾਂ ਹੋ ਚੁੱਕਾ ਹੈ ਅਤੇ ਪੰਜਾਬ ਵਿੱਚ ਨਾ ਤਾਂ ਨਗਰ ਨਿਗਮ ਦੀਆਂ ਚੋਣਾਂ ਹੋਈਆਂ ਹਨ ਅਤੇ ਨਾ ਹੀ ਪੰਜਾਬ ਦੇ ਵਿੱਚ ਮੇਅਰ ਅਤੇ ਨਾ ਹੀ ਕਾਰਪੋਰੇਸ਼ਨ ਦਾ ਕੋਈ ਅਧਿਕਾਰੀ ਮੌਜੂਦ ਹੈ। ਜਿਸ ਕਰਕੇ ਆਮ ਲੋਕਾਂ ਨੂੰ ਕਾਫੀ ਖੱਜਲ- ਖੁਆਰ ਹੋਣਾ ਪੈ ਰਿਹਾ ਹੈ। ਜਿਸ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਅੱਜ ਆਮ ਆਦਮੀ ਪਾਰਟੀ ਅਤੇ ਨਗਰ ਨਿਗਮ ਦੇ ਖਿਲਾਫ ਅੰਮ੍ਰਿਤਸਰ ਦੇ ਹਾਲ ਗੇਟ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਆਮ ਲੋਕਾਂ ਨੂੰ ਕੀਤਾ ਤੰਗ ਪ੍ਰੇਸ਼ਾਨ :ਜਿੱਥੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਪਿਟ ਸਿਆਪਾ ਕੀਤਾ ਗਿਆ। ਉੱਥੇ ਹੀ ਨਗਰ ਨਿਗਮ ਅਧਿਕਾਰੀਆਂ ਨੂੰ ਅਤੇ ਪੰਜਾਬ ਸਰਕਾਰ ਨੂੰ ਤਾੜਨਾ ਕੀਤੀ ਗਈ ਕਿ ਜੇਕਰ ਆਮ ਲੋਕਾਂ ਨੂੰ ਤੰਗ ਪਰੇਸ਼ਾਨ ਕੀਤਾ ਗਿਆ ਤਾਂ ਹਾਲਾਤ ਸਰਕਾਰ ਦੇ ਅਤੇ ਪ੍ਰਸ਼ਾਸਨ ਦੇ ਗੋਰੇ ਹੋਣਗੇ। ਉੱਥੇ ਹੀ ਇਸ ਪ੍ਰਦਰਸ਼ਨ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅਤੇ ਅੰਮ੍ਰਿਤਸਰ ਦੇ ਕਾਂਗਰਸ ਦੇ ਸੀਨੀਅਰ ਲੀਡਰ ਮੌਜੂਦ ਰਹੇ।
ਪੰਜਾਬ ਵਿੱਚ ਨਗਰ ਨਿਗਮ ਦੀਆਂ ਚੋਣਾਂ : ਲੰਮੇ ਸਮੇਂ ਤੋਂ ਅੰਮ੍ਰਿਤਸਰ ਵਿੱਚ ਨਗਰ ਨਿਗਮ ਦੀਆਂ ਚੋਣਾਂ ਨਹੀਂ ਹੋ ਪਾ ਰਹੀਆਂ। ਜਿਸ ਕਰਕੇ ਲੋਕਾਂ ਨੂੰ ਕਾਫੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਨੂੰ ਲੈ ਕੇ ਅੱਜ ਲੰਬੇ ਚਿਰ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਪੰਜਾਬ ਸਰਕਾਰ ਅਤੇ ਨਗਰ ਨਿਗਮ ਦੇ ਖਿਲਾਫ ਅੰਮ੍ਰਿਤਸਰ ਦੇ ਹਾਲ ਬਾਜ਼ਾਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਮੁੱਖ ਤੌਰ 'ਤੇ ਸ਼ਿਰਕਤ ਕਰਨ ਪਹੁੰਚੇ। ਉੱਥੇ ਹੀ ਸੋਨੀ ਨੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੀ ਲੰਮੇ ਚਿਰ ਤੋਂ ਪੰਜਾਬ ਵਿੱਚ ਨਗਰ ਨਿਗਮ ਦੀਆਂ ਚੋਣਾਂ ਨਹੀਂ ਹੋ ਪਾ ਰਹੀਆਂ। ਜਿਸ ਕਰਕੇ ਆਮ ਲੋਕਾਂ ਨੂੰ ਕਾਫੀ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।