ਪੰਜਾਬ ਸਰਕਾਰ ਖਿਲਾਫ ਧਰਨੇ 'ਤੇ ਬੈਠੇ ਸਾਬਕਾ ਡਿਪਟੀ ਸੀਐਮ ਓਪੀ ਸੋਨੀ (ਅੰਮ੍ਰਿਤਸਰ ਪਤੱਰਕਾਰ) ਅੰਮ੍ਰਿਤਸਰ: ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈਕੇ ਅੱਜ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅੰਮ੍ਰਿਤਸਰ ਦੇ ਲਹੋਰੀ ਗੇਟ ਅੱਗੇ ਧਰਨੇ 'ਤੇ ਬੈਠੇ ਅਤੇ ਉਹਨਾਂ ਪੰਜਾਬ ਸਰਕਾਰ ਨੂੰ ਜਮ ਕੇ ਕੋਸਿਆ। ਕਾਂਗਰਸ ਦੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਦੇ ਨਾਲ ਹਜ਼ਾਰਾਂ ਦੀ ਗਿਣਤੀ ਵਿੱਚ ਕਾਂਗਰਸੀ ਵਰਕਰ ਤੇ ਨੇਤਾ ਇਕੱਠੇ ਹੋਏ। ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਓਪੀ ਸੋਨੀ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਲਾ ਐਂਡ ਆਰਡਰ ਦਾ ਬੁਰਾ ਹਾਲ ਹੋਇਆ ਪਿਆ ਹੈ। ਹਰ ਪਾਸੇ ਤਰਾਹੀ ਤਰਾਹੀ ਹੋ ਰਹੀ ਹੈ।
ਪੰਜਾਬ ਦੀ ਜਨਤਾ ਨਹੀਂ ਸੁਰੱਖਿਅਤ
ਉਹਨਾਂ ਕਿਹਾ ਕਿ ਕੋਈ ਵੀ ਪੰਜਾਬ ਵਿੱਚ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਪੰਜਾਬ ਦੇ ਨੌਜਵਾਨ ਵਿਦੇਸ਼ਾਂ ਦਾ ਰੁੱਖ ਕਰ ਰਹੇ ਹਨ ਤੇ ਪੰਜਾਬ ਖਾਲੀ ਹੋ ਰਿਹਾ ਹੈ ਉਹਨਾਂ ਕਿਹਾ ਕਿ ਪੰਜਾਬ ਵਿੱਚ ਇੰਡਸਟਰੀ ਅਤੇ ਵਪਾਰੀ ਪੰਜਾਬ ਨੂੰ ਛੱਡ ਕੇ ਬਾਹਰ ਜਾ ਰਹੇ ਹਨ। ਉਹਨਾਂ ਕਿਹਾ ਕਿ ਬਾਜ਼ਾਰਾਂ ਵਿੱਚ ਧੀਆਂ ਭੈਣਾਂ ਸ਼ਰੇਆਮ ਨਹੀਂ ਘੁੰਮ ਸਕਦੀਆਂ। ਨਾ ਹੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦੀਆਂ ਹਨ। ਇਥੇ ਕੋਈ ਪਤਾ ਨਹੀਂ ਕਦੋਂ ਕੋਈ ਉਹਨਾਂ ਨੂੰ ਲੁੱਟ ਕੇ ਫਰਾਰ ਹੋ ਜਾਵੇ ।
ਕਾਨੂੰਨ ਵਿਵਸਥਾ 'ਚ ਸੁਧਾਰ ਦੀ ਲੋੜ
ਅੱਜ ਦਿਨ ਦਿਹਾੜੇ ਕਤਲੋਗਾਰਤ ਹੋ ਰਹੇ ਹਨ, ਇਸਦਾ ਜਿੰਮੇਵਾਰ ਕੌਣ ਹੈ ? ਉਹਨਾਂ ਕਿਹਾ ਕਿ ਸਰਕਾਰ ਨੂੰ ਪੋਲਸੀਆਂ ਬਣਾਉਣੀਆਂ ਚਾਹੀਦੀਆਂ ਹਨ ਸਰਕਾਰਾਂ ਪੋਲਸੀਆਂ ਬਣਾਉਂਦੀਆਂ ਹਨ ਤਾਂ ਹੀ ਕ੍ਰਾਈਮ ਤੇ ਠੱਲ ਪੈਂਦੀ ਹੈ। ਉਹਨਾਂ ਕਿਹਾ ਕਿ ਅੱਤਵਾਦ ਦੇ ਸਮੇਂ ਬੇਅੰਤ ਸਿੰਘ ਦੀ ਕਾਂਗਰਸ ਦੀ ਸਰਕਾਰ ਵੇਲੇ ਮੁੱਖ ਮੰਤਰੀ ਬੇਅੰਤ ਸਿੰਘ ਨੇ ਆਪਣੀ ਕੁਰਬਾਨੀ ਦੇ ਕੇ ਪੰਜਾਬ ਵਿੱਚੋਂ ਅੱਤਵਾਦ ਨੂੰ ਖਤਮ ਕੀਤਾ ਸੀ। ਉਹਨਾਂ ਕਿਹਾ ਕਿ 2022 ਤੋਂ ਹੁਣ ਤੱਕ 74 ਆਈਪੀਐਸ ਦੀਆਂ ਘਟਨਾਵਾਂ, ਜਿਹੜੀਆਂ ਪੰਜਾਬ ਵਿੱਚ ਹੋਈਆਂ ਹਨ। ਤੁਸੀਂ ਡਾਟਾ ਕਢਾ ਕੇ ਵੇਖ ਸਕਦੇ ਹੋ। ਉਹਨਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਕਿ ਸਭ ਕੁਝ ਛੱਡ ਕੇ ਪਹਿਲੋਂ ਪੰਜਾਬ ਦੇ ਹਾਲਾਤਾਂ ਵੱਲ ਵੇਖਣਾ ਚਾਹੀਦਾ ਹੈ ਲਾਅ ਐਂਡ ਆਰਡਰ ਦੀ ਸਥਿਤੀ ਸੁਧਾਰਨੀ ਚਾਹੀਦੀ ਹੈ।