ਬਠਿੰਡਾ:ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਅੱਜ ਉਨਾਂ ਦੇ ਜੱਦੀ ਪਿੰਡ ਬਾਦਲ ਵਿਖੇ ਹਾਰਟ ਅਟੈਕ ਆਇਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ ਹੈ। ਨਿੱਜੀ ਹਸਪਤਾਲ ਦੇ ਡਾਕਟਰ ਰਜੇਸ਼ ਜਿੰਦਲ ਨੇ ਦੱਸਿਆ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਸੁਬਹਾ ਉਹਨਾਂ ਨੂੰ ਫੋਨ ਤੇ ਸੰਪਰਕ ਕੀਤਾ ਗਿਆ ਅਤੇ ਦੱਸਿਆ ਸੀ ਕਿ ਉਨਾਂ ਨੂੰ ਦਰਦ ਹੋ ਰਿਹਾ ਸੀ।
'ਇੱਕ ਨਾੜ ਹੈ 100% ਬਲੋਕ':ਜਿਸ ਤੋਂ ਬਾਅਦ ਉਹਨਾਂ ਨੂੰ ਬਠਿੰਡਾ ਵਿਖੇ ਇਲਾਜ ਲਈ ਲਿਆਂਦਾ ਗਿਆ। ਜਿੱਥੇ ਇੰਜੋਗ੍ਰਾਫੀ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਹਾਰਟ ਅਟੈਕ ਹੋਇਆ ਹੈ ਅਤੇ ਉੁਨ੍ਹਾਂ ਇੱਕ ਨਾੜ 100% ਬਲੋਕ ਹੈ, ਜਿਸ ਨੂੰ ਇਲਾਜ ਦੌਰਾਨ ਦੋ ਸਟੰਟ ਪਾਉਣ ਉਪਰੰਤ ਖੋਲਿਆ ਗਿਆ ਹੈ। ਫਿਲਹਾਲ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਠੀਕ ਹਨ।