ਪਟਿਆਲਾ:ਸਾਬਕਾ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਟਿਆਲਾ ਦੇ ਹਲਕਾ ਸਨੌਰ ਦੇ ਪਿੰਡ ਭੁਨਰਹੇੜੀ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਨੂੰ ਪੰਥਕ ਸਿਆਸਤ ’ਚ ਕੁੱਦਣ ਦਾ ਹੋਕਾ ਦਿੱਤਾ ਹੈ। ਦੱਸ ਦਈਏ ਕਿ ਉਹ ਪਿੰਡ ਭੁਨਰਹੇੜੀ ਦੇ ਗੁਰਦੁਆਰਾ ਸਾਹਿਬ ਵਿਖੇ ਹਲਕੇ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਯਤਨਾਂ ਨਾਲ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਸ਼ਮਿਲ ਹੋਏ ਹਨ, ਇਸ ਮੌਕੇ ਉਨ੍ਹਾਂ ਨਾਲ ਬੀਬੀ ਜਗੀਰ ਕੌਰ ਵੀ ਸਨ।
ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ’ਤੇ ਬੋਲੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Etv Bharat) ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਬਾਰੇ ਬੋਲੇ ਗਿਆਨੀ ਹਰਪ੍ਰੀਤ ਸਿੰਘ
ਗਿਆਨੀ ਹਰਪ੍ਰੀਤ ਸਿੰਘ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਗਈ ਮੈਂਬਰਸ਼ਿਪ ਮੁਹਿੰਮ ਬਾਰੇ ਬੋਲਦੇ ਹੋਏ ਕਿਹਾ ਕਿ ਇੱਕ ਪਿੰਡ ਵਿੱਚੋਂ ਉਨ੍ਹਾਂ ਨੂੰ 20 ਤੋਂ 25 ਵੋਟਾਂ ਪਈਆਂ ਹਨ, ਇਹ ਇੱਕ ਪਿੰਡ ਵਿੱਚੋਂ 1000 ਤੋਂ ਵੱਧ ਮੈਂਬਰ ਕਿਸ ਅਧਾਰ ਉੱਤੇ ਬਣਾ ਰਹੇ ਹਨ, ਇਸ ਬਾਰੇ ਕੁਝ ਸਮਝ ਨਹੀਂ ਆ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੂਰੇ ਪੰਜਾਬ ਤੋਂ ਉਨ੍ਹਾਂ ਨੂੰ ਬਹੁਤ ਸਾਰੇ ਫ਼ੋਨ ਆ ਰਹੇ ਹਨ ਅਤੇ ਉਹ ਉੱਥੇ ਪਹੁੰਚ ਰਹੇ ਹਨ, ਪਰ ਰਾਜਨੀਤੀ ਵਿੱਚ ਆਉਣ ਬਾਰੇ ਉਨ੍ਹਾਂ ਨੇ ਕੋਈ ਸਾਫ਼ ਜਵਾਬ ਨਹੀਂ ਦਿੱਤਾ।
ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਥਿਤੀ 'ਤੇ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰਬਾਣੀ ਵਿੱਚ ਵੀ ਲਿਖਿਆ ਹੈ ਕਿ ਸਭ ਇਕੱਠੇ ਬੈਠਕੇ ਕਿਸੇ ਵੀ ਵੱਡੀ ਤੋਂ ਵੱਡੀ ਮੁਸ਼ਕਿਲ ਦਾ ਹੱਲ ਕੱਢ ਸਕਦੇ ਹਨ। ਹੁਣ ਦੇਖਣਾ ਇਹ ਹੈ ਕਿ ਇਹ ਸਭ ਕਿਸ ਤਰ੍ਹਾਂ ਇਕੱਠੇ ਹੋਣਗੇ। ਦੱਸ ਦਈਏ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਖਤਮ ਕਰਨ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਪੰਥਕ ਇੱਕਜੁਟਤਾ ਲਈ ਮੈਦਾਨ ਵਿੱਚ ਉੱਤਰੇ ਹਨ।