ਪੰਜਾਬ

punjab

ETV Bharat / state

ਸ਼੍ਰੋਮਣੀ ਅਕਾਲੀ ਦਲ 'ਚ ਸਾਬਕਾ ਮੰਤਰੀ ਜਗਦੀਸ਼ ਗਰਚਾ ਦੀ ਘਰ ਵਾਪਸੀ, ਸੁਖਬੀਰ ਬਾਦਲ ਨੇ ਕਿਹਾ- ਇੱਕ ਝੰਡੇ ਹੇਠ ਇਕੱਠੇ ਹੋਣ ਦੀ ਲੋੜ - former minister Jagdish Garcha - FORMER MINISTER JAGDISH GARCHA

ਅਕਾਲੀ ਦਲ ਦੀ ਸਰਕਾਰ 'ਚ ਮੰਤਰੀ ਰਹੇ ਜਗਦੀਸ਼ ਗਰਚਾ ਜੋ ਪਿਛਲੇ ਦਿਨਾਂ 'ਚ ਪਾਰਟੀ ਛੱਡ ਕੇ ਜਾ ਚੁੱਕੇ ਸਨ, ਉਨ੍ਹਾਂ ਨੂੰ ਮੁੜ ਤੋਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਵਾਈ ਗਈ ਹੈ।

FORMER MINISTER JAGDISH GARCHA
FORMER MINISTER JAGDISH GARCHA

By ETV Bharat Punjabi Team

Published : Apr 4, 2024, 8:02 PM IST

ਜਗਦੀਸ਼ ਗਰਚਾ ਦੀ ਸ਼੍ਰੋਮਣੀ ਅਕਾਲੀ ਦਲ ਚ ਮੁੜ ਵਾਪਸੀ

ਲੁਧਿਆਣਾ:ਲੋਕ ਸਭਾ ਚੋਣਾਂ ਨੂੰ ਲੈਕੇ ਸਿਆਸੀ ਸਰਗਰਮੀਆਂ ਤੇਜ਼ ਹਨ ਤਾਂ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਰੁੱਸੇ ਹੋਏ ਲੀਡਰਾਂ ਨੂੰ ਮਨਾਉਣ ਦੀ ਕਬਾਇਦ ਲਗਾਤਾਰ ਜਾਰੀ ਹੈ। ਇਸ ਦੇ ਚੱਲਦੇ ਕਈ ਸੁਖਬੀਰ ਬਾਦਲ ਦੀ ਅਗਵਾਈ ਨੂੰ ਛੱਡ ਕੇ ਗਏ ਕਈ ਲੀਡਰਾਂ ਦੀ ਹੁਣ ਤੱਕ ਘਰ ਵਾਪਸੀ ਸ਼੍ਰੋਮਣੀ ਅਕਾਲੀ ਦਲ 'ਚ ਹੋ ਚੁੱਕੀ ਹੈ। ਇਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਰਹਿ ਚੁੱਕੇ ਜਗਦੀਸ਼ ਗਰਚਾ ਨੇ ਆਪਣੇ ਪਰਿਵਾਰ ਸਣੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਘਰ ਵਾਪਸੀ ਕੀਤੀ ਹੈ।

ਇੱਕ ਝੰਡੇ ਹੇਠ ਇਕੱਠੇ ਹੋਣ ਦੀ ਲੋੜ :ਜਿਥੇ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਉਨ੍ਹਾਂ ਦਾ ਪਾਰਟੀ 'ਚ ਸਵਾਗਤ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ ਤੇ ਉਨ੍ਹਾਂ ਨੂੰ ਮੁੜ ਤੋਂ ਪਾਰਟੀ 'ਚ ਸ਼ਾਮਲ ਕਰਵਾਇਆ ਗਿਆ। ਇਸ 'ਤੇ ਗਰਚਾ ਪਰਿਵਾਰ ਨੇ ਵੀ ਜਿਥੇ ਖੁਸ਼ੀ ਜਾਹਿਰ ਕੀਤੀ, ਉੱਥੇ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਇੱਕ ਝੰਡੇ ਹੇਠ ਇਕੱਠੇ ਹੋਣ ਦੀ ਲੋੜ ਹੈ ਕਿਉਂਕਿ ਪੰਜਾਬ ਦੇ ਵਿੱਚ ਦਿੱਲੀ ਤੋਂ ਪਾਰਟੀਆਂ ਆ ਕੇ ਲੁੱਟ ਖਸੁੱਟ ਕਰ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਅਸੀਂ ਤੁਹਾਡੀ ਆਪਣੀ ਪਾਰਟੀ ਹਾਂ।

ਪੰਜਾਬ 'ਚ ਵੀ ਦਿੱਲੀ ਵਾਲੀ ਸ਼ਰਾਬ ਨੀਤੀ: ਇਸ ਦੌਰਾਨ ਉਹਨਾਂ ਕਿਹਾ ਕਿ ਭਗਵੰਤ ਮਾਨ ਕੇਂਦਰ ਸਰਕਾਰ ਦੇ ਇਸ਼ਾਰਿਆਂ 'ਤੇ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਜਿਹੜੀ ਸ਼ਰਾਬ ਨੀਤੀ ਦੀ ਜਾਂਚ ਦਿੱਲੀ ਦੇ ਵਿੱਚ ਹੋਈ ਹੈ, ਉਹ ਹੀ ਘੁਟਾਲਾ ਪੰਜਾਬ ਦੇ ਵਿੱਚ ਵੀ ਹੋਇਆ ਹੈ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਰਵਨੀਤ ਬਿੱਟੂ ਦੇ 1984 ਦੇ ਬਿਆਨ 'ਤੇ ਕਿਹਾ ਕਿ ਪਹਿਲਾਂ ਕੁਝ ਬੋਲਦੇ ਸੀ, ਹੁਣ ਕੁਝ ਕਹਿ ਰਹੇ ਹਨ। ਉਥੇ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਜਲਦ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਹਾਲਾਂਕਿ ਜਦੋਂ ਉਨ੍ਹਾਂ ਨੂੰ ਅਕਾਲੀ ਦਲ ਛੱਡਣ ਵਾਲਿਆਂ ਸਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਸਵਾਲ ਨੂੰ ਟਾਲ ਦਿੱਤਾ।

ਢੀਂਡਸਾ ਤੇ ਬੀਬੀ ਜਗੀਰ ਕੌਰ ਦੀ ਵਾਪਸੀ: ਕਾਬਿਲੇਗੌਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵਲੋਂ ਰੁੱਸ ਗਏ ਲੀਡਰਾਂ ਨੂੰ ਮੁੜ ਤੋਂ ਆਪਣੇ ਨਾਲ ਜੋੜਿਆ ਜਾ ਰਿਹਾ ਹੈ। ਜਿਸ ਦੇ ਚੱਲਦੇ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਮੁੜ ਵਾਪਸੀ ਕਰਵਾਈ ਤਾਂ ਉਸ ਤੋਂ ਪਾਰਟੀ ਤੋਂ ਸਸਪੈਂਡ ਕੀਤੇ ਬੀਬੀ ਜਗੀਰ ਕੌਰ ਨੂੰ ਵੀ ਪਾਰਟੀ 'ਚ ਪਿਛਲੇ ਦਿਨੀਂ ਸ਼ਾਮਲ ਕਰਵਾਇਆ ਗਿਆ ਹੈ। ਦੱਸ ਦਈਏ ਕਿ ਇਸ ਤੋਂ ਇਲਾਵਾ ਸੁਖਬੀਰ ਬਾਦਲ ਨੇ ਵੀ ਅਕਾਲੀ ਦਲ ਤੋਂ ਨਾਰਾਜ਼ ਹੋ ਕੇ ਗਏ ਲੀਡਰਾਂ ਨੂੰ ਮੁੜ ਵਾਪਸੀ ਲਈ ਅਪੀਲ ਕੀਤੀ ਸੀ।

ABOUT THE AUTHOR

...view details