ਚੰਡੀਗੜ੍ਹ:ਲੋਕ ਸਭਾ ਚੋਣਾਂ ਦੇ ਚੱਲਦੇ ਜਿਥੇ ਪੰਜਾਬ 'ਚ ਨਾਮਜ਼ਦਗੀਆਂ ਦਾ ਦੌਰ ਚੱਲ ਰਿਹਾ ਹੈ ਤਾਂ ਉਥੇ ਹੀ ਪੰਜਾਬ ਕਾਂਗਰਸ ਲਈ ਰਾਹਤ ਭਰੀ ਖ਼ਬਰ ਆਈ ਹੈ। ਜਿਥੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਾਂਗਰਸ ਸਰਕਾਰ ਵਿੱਚ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸਾਧੂ ਸਿੰਘ ਧਰਮਸੋਤ ਨੂੰ 5 ਜੂਨ ਤੱਕ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਨੂੰ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲੇ ਵਿੱਚ 6 ਜੂਨ ਨੂੰ ਮੁੜ ਆਤਮ ਸਮਰਪਣ ਕਰਨਾ ਹੋਵੇਗਾ। ਇਸ ਦੇ ਨਾਲ ਹੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਦਾਲਤ ਨੇ ਉਨ੍ਹਾਂ ਨੂੰ ਇਹ ਰਾਹਤ ਦਿੱਤੀ ਹੈ ਕਿ ਉਹ ਚੋਣ ਪ੍ਰਚਾਰ ਵੀ ਕਰ ਸਕਣਗੇ।
ਕਾਂਗਰਸ ਲਈ ਰਾਹਤ ਦੀ ਖ਼ਬਰ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ - Dharamsot got interim bail - DHARAMSOT GOT INTERIM BAIL
ਲੋਕ ਸਭਾ ਚੋਣਾਂ ਦੇ ਚੱਲਦੇ ਜਿਥੇ ਲੀਡਰ ਸਿਆਸੀ ਪ੍ਰਚਾਰ 'ਚ ਰੁਝੇ ਹੋਏ ਹਨ ਤਾਂ ਉਥੇ ਹੀ ਕਾਂਗਰਸ ਲਈ ਰਾਹਤ ਦੀ ਖ਼ਬਰ ਹੈ। ਜਿਥੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ।
Published : May 14, 2024, 8:17 PM IST
ਵਿਜੀਲੈਂਸ ਨੇ 900 ਪੰਨਿਆਂ ਦਾ ਚਲਾਨ ਕੀਤਾ ਸੀ ਪੇਸ਼: ਕਾਬਿਲੇਗੌਰ ਹੈ ਕਿ ਸਾਧੂ ਸਿੰਘ ਧਰਮਸੋਤ 'ਤੇ ਜੰਗਲਾਤ ਮੰਤਰੀ ਹੁੰਦਿਆਂ ਦਰੱਖਤ ਕੱਟਣ ਦੇ ਮਾਮਲੇ 'ਚ ਰਿਸ਼ਵਤ ਲੈਣ ਦਾ ਦੋਸ਼ ਹੈ। ਇਸ ਮਾਮਲੇ 'ਚ ਵਿਜੀਲੈਂਸ ਬਿਊਰੋ ਨੇ 6 ਜੂਨ 2023 ਨੂੰ ਮੋਹਾਲੀ 'ਚ ਧਰਮਸੋਤ ਖਿਲਾਫ ਐੱਫ.ਆਈ.ਆਰ ਦਰਜ ਕੀਤੀ ਸੀ ਅਤੇ ਬਾਅਦ 'ਚ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਵਿਜੀਲੈਂਸ ਨੇ ਸਾਧੂ ਸਿੰਘ ਖਿਲਾਫ 900 ਪੰਨਿਆਂ ਦਾ ਚਲਾਨ ਪੇਸ਼ ਕੀਤਾ ਹੈ।
ਜੰਗਲਾਤ ਘੁਟਾਲੇ 'ਚ ਹੋਈ ਸੀ ਕਾਰਵਾਈ: ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ ਖੈਰ ਦੇ ਦਰੱਖਤ ਦੀ ਕਟਾਈ ਲਈ ਪਰਮਿਟ ਜਾਰੀ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਸਾਬਕਾ ਮੰਤਰੀ 'ਤੇ ਪਰਮਿਟ ਜਾਰੀ ਕਰਨ 'ਚ ਬੇਨਿਯਮੀਆਂ ਕਰਨ ਅਤੇ ਅਧਿਕਾਰੀਆਂ ਦੇ ਤਬਾਦਲਿਆਂ, ਖਰੀਦ ਅਤੇ ਐਨਓਸੀ 'ਚ ਧਾਂਦਲੀ ਕਰਨ ਦਾ ਦੋਸ਼ ਹੈ। ਇਲਜ਼ਾਮ ਹੈ ਕਿ ਜੰਗਲਾਤ ਮੰਤਰੀ ਵਜੋਂ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਧਰਮਸੋਤ ਨੇ ਖੈਰ ਦੇ ਦਰੱਖਤ ਕੱਟਣ ਦੇ ਪਰਮਿਟ ਜਾਰੀ ਕਰਨ ਦੇ ਬਦਲੇ ਆਪਣੇ ਓਐਸਡੀ ਰਾਹੀਂ ਇੱਕ ਕਰੋੜ ਰੁਪਏ ਇਕੱਠੇ ਕੀਤੇ ਸਨ। ਇਹ ਸਾਰਾ ਮਾਮਲਾ ਸਟਿੰਗ ਆਪ੍ਰੇਸ਼ਨ ਰਾਹੀਂ ਸਾਹਮਣੇ ਆਇਆ। ਵੀਡੀਓ ਵਿੱਚ ਡੀਐਫਓ ਮੁਹਾਲੀ ਗੁਰਮਨਪ੍ਰੀਤ ਸਿੰਘ ਅਤੇ ਠੇਕੇਦਾਰ ਹਰਮੋਹਿੰਦਰ ਸਿੰਘ ਤੋਂ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਦਵਿੰਦਰ ਸਿੰਘ ਸੰਧੂ ਦੀ ਸ਼ਿਕਾਇਤ ’ਤੇ ਹੀ ਕੇਸ ਦਰਜ ਕੀਤਾ ਗਿਆ ਸੀ।