ਅੰਮ੍ਰਿਤਸਰ: ਲੋਕ ਸਭਾ ਚੋਣਾਂ ਨੂੰ ਲੈ ਕੇ ਲਗਾਤਾਰ ਹੀ ਹਰ ਰਾਜਨੀਤਿਕ ਪਾਰਟੀ ਵੱਲੋਂ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾ ਰਹੇ ਹਨ। ਜਿਸ ਦੇ ਚਲਦੇ ਅਕਾਲੀ ਦਲ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਜਿਸ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੇ ਅਕਾਲੀ ਦਲ ਕੀਤਾ ਧੰਨਵਾਦ, ਅੰਮ੍ਰਿਤਪਾਲ ਦੇ ਪਰਿਵਾਰ ਬਾਰੇ ਕਹੀ ਵੱਡੀ ਗੱਲ... - MLA Virsa Singh Valtoha - MLA VIRSA SINGH VALTOHA
Lok Sabha Elections 2024 : ਅਕਾਲੀ ਦਲ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਜਿਸ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ। ਪੜ੍ਹੋ ਪੂਰੀ ਖਬਰ...
Published : Apr 28, 2024, 10:43 PM IST
|Updated : Apr 28, 2024, 10:58 PM IST
ਮੁੱਖ ਮੁੱਦਾ ਰਹੇਗਾ ਬੰਦੀ ਸਿੰਘਾਂ ਦੀ ਰਿਹਾਈ ਦਾ:ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਖਡੂਰ ਸਾਹਿਬ ਤਾਂ ਉਹ ਚੋਣ ਮੈਦਾਨ ਵਿੱਚ ਉਤਰੇ ਹਨ ਅਤੇ ਮੁੱਖ ਮੁੱਦਾ ਰਹੇਗਾ ਬੰਦੀ ਸਿੰਘਾਂ ਦੀ ਰਿਹਾਈ ਦਾ ਅਤੇ ਇਸ ਦੇ ਨਾਲ ਹੀ ਹਲਕਾ ਖਡੂਰ ਸਾਹਿਬ ਦੇ ਵਿੱਚ ਸਿਹਤ ਸੁਵਿਧਾ ਵੱਡੇ ਪੱਧਰ ਤੇ ਲਿਆਉਣ ਦਾ ਹੈ। ਉਨ੍ਹਾਂ ਨੇ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਉਨ੍ਹਾਂ ਦੀ ਇੱਛਾ ਹੈ ਕਿ ਵਾਗਾ ਬਾਰਡਰ ਵਾਲਾ ਇੰਟਰਨੈਸ਼ਨਲ ਵਪਾਰ ਖੁੱਲਣਾ ਚਾਹੀਦਾ ਹੈ, ਜਿਸ ਦੇ ਲਈ ਉਹ ਯਤਨ ਵੀ ਕਰਨਗੇ।
ਛੇ ਮਹੀਨਿਆਂ ਵਿੱਚ ਅੰਮ੍ਰਿਤਪਾਲ ਸਿੰਘ ਜ਼ੇਲ੍ਹ ਚੋਂ ਬਾਹਰ:ਅੱਗੇ ਬੋਲਦੇ ਹੋ ਉਨ੍ਹਾਂ ਨੇ ਕਿਹਾ ਕਿ ਉਹ ਇੱਕ ਪੰਥਕ ਉਮੀਦਵਾਰ ਹਨ ਪਰ ਦੂਜੇ ਪਾਸੋਂ ਅਸਾਮ ਦੇ ਜ਼ੇਲ੍ਹ ਦੇ ਵਿੱਚ ਬੰਦ ਅੰਮ੍ਰਿਤ ਪਾਲ ਸਿੰਘ ਵੀ ਚੋਣ ਮੈਦਾਨ ਵਿੱਚ ਉੱਤਰ ਰਹੇ ਹਨ। ਉਹ ਵੀ ਇੱਕ ਪੰਥਕ ਉਮੀਦਵਾਰ ਹਨ, ਜਿਸ ਨੂੰ ਲੈ ਕੇ ਉਹ ਲਗਾਤਾਰ ਹੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਦੇ ਨਾਲ ਪਹਿਲਾਂ ਤੋਂ ਵੀ ਸੰਪਰਕ ਵਿੱਚ ਸਨ ਅਤੇ ਹੁਣ ਵੀ ਗੱਲਬਾਤ ਕਰਨਗੇ ਕਿ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਉਨ੍ਹਾਂ ਨੂੰ ਸਮਰਥਨ ਕਰੇ। ਉਨ੍ਹਾਂ ਕਿਹਾ ਕਿ ਉਹ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਯਕੀਨ ਦਵਾਉਣਗੇ ਕਿ ਅਗਰ ਸਿੰਘ ਵਲਟੋਹਾ ਸਾਂਸਦ ਬਣ ਕੇ ਸੰਸਦ ਭਵਨ ਵਿੱਚ ਜਾਂਦੇ ਹਨ ਤਾਂ ਛੇ ਮਹੀਨਿਆਂ ਵਿੱਚ ਅੰਮ੍ਰਿਤਪਾਲ ਸਿੰਘ ਜ਼ੇਲ੍ਹ ਚੋਂ ਬਾਹਰ ਆਉਣਗੇ।
- ਭਾਜਪਾ ਆਗੂ ਨਿਮਿਸ਼ਾ ਮਹਿਤਾ ਨੇ ਗੜ੍ਹਸ਼ੰਕਰ ਦੇ ਲੋਕਾਂ ਦਾ ਰਾਸ਼ਨ ਹੜੱਪਣ ਦੇ ਲਾਏ ਇਲਜ਼ਾਮ - Ration issue of Garhshankar
- ਚੋਰੀ ਦੇ ਇਲਜ਼ਾਮ ਤਹਿਤ ਮੁਹੱਲਾ ਵਾਸੀਆਂ ਨੇ ਫੜ੍ਹਿਆ ਵਿਅਕਤੀ, ਪੁਲਿਸ ਨੇ ਕਿਹਾ- ਸ਼ੂਗਰ ਘੱਟ ਜਾਣ ਕਾਰਨ ਘਰ ਅੰਦਰ ਦਾਖਲ ਹੋਇਆ - Crime In Amritsar
- ਆਪ ਦੇ ਰਾਜ 'ਚ ਖੁਦ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ ਪੰਜਾਬ ਦੇ ਲੋਕ : ਹਰਸਿਮਰਤ ਕੌਰ ਬਾਦਲ - Harsimrat Kaur Badal on AAP