ਪਠਾਨਕੋਟ :ਪੰਜਾਬ ਦੀਆਂ ਅਗਾਮੀ ਲੋਕ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਚਿਆ ਹੈ। ਅਜਿਹੇ ਵਿੱਚ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾ ਰਹੇ ਹਨ। ਆਮ ਆਦਮੀ ਪਾਰਟੀ ਅਤੇ ਭਾਜਪਾ ਵੱਲੋਂ ਹਾਲ ਹੀ 'ਚ 6 ਸੀਟਾਂ ਤੋਂ ਉਮੀਦਵਾਰ ਐਲਾਨੇ ਹਨ। ਉਥੇ ਹੀ ਕੁਝ ਉਮੀਦਵਾਰ ਆਜ਼ਾਦ ਚੋਣ ਵੀ ਲੜਨ ਦੀ ਇੱਛਾ ਜ਼ਾਹਿਰ ਕਰ ਚੁੱਕੇ ਹਨ। ਇਨ੍ਹਾਂ ਸਭ ਦੇ ਦਰਮਿਆਨ ਅਦਾਕਾਰ ਵਿਨੋਦ ਖੰਨਾ ਦੀ ਪਤਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਗੁਰਦਾਸਪੁਰ ਤੋਂ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਨੋਦ ਖੰਨਾ ਨੂੰ ਗੁਰਦਾਸਪੁਰ ਦੀ ਬਹੁਤ ਚਿੰਤਾ ਸੀ ਤੇ ਆਪਣੇ ਆਖਰੀ ਪਲਾਂ ਵਿੱਚ ਵੀ ਉਹ ਗੁਰਦਾਸਪੁਰ ਬਾਰੇ ਹੀ ਸੋਚ ਰਹੇ ਸੀ। ਵਿਨੋਦ ਖੰਨਾ ਦੀ ਪਤਨੀ ਸੁਨੀਤਾ ਖੰਨਾ ਨੇ ਕਿਹਾ ਸਾਡੇ ਕੋਲ ਪ੍ਰਮਾਤਮਾ ਦਾ ਦਿੱਤਾ ਸਭ ਕੁਝ ਹੈ ਪਰ ਮੈਂ ਗੁਰਦਾਸਪੁਰ ਦੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੀ ਹਾਂ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਗੁਰਦਾਸਪੁਰ ਆਏ ਤਾਂ ਲੋਕਾਂ ਨੇ ਸਾਨੂੰ ਬਹੁਤ ਪਿਆਰ ਦਿਤਾ। ਉਹਨਾਂ ਕਿਹਾ ਕਿ ਮੈਂ ਪਿਛਲੇ 26 ਸਾਲ ਤੋਂ ਗੁਰਦਾਸਪੁਰ ਵਿੱਚ ਰਹਿ ਰਹੀ ਹਾਂ।
ਭਾਜਪਾ ਲਈ ਖਤਰਾ ! ਸਾਬਕਾ ਸੰਸਦ ਮੈਂਬਰ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ਚੋਣ ਲੜਣ ਦੇ ਦਿੱਤੇ ਸੰਕੇਤ - Lok Sabha elections 2024 - LOK SABHA ELECTIONS 2024
Lok Sabha elections 2024: ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦੀਆਂ ਮੁਸ਼ਕਲਾਂ ਵਧ ਸਕਦੀਆਂ, ਭਾਜਪਾ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਮਰਹੂਮ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ਗੁਰਦਾਸਪੁਰ ਲੋਕ ਸਭਾ ਚੋਣ ਲੜਨ ਦੇ ਸੰਕੇਤ ਦਿੱਤੇ।
![ਭਾਜਪਾ ਲਈ ਖਤਰਾ ! ਸਾਬਕਾ ਸੰਸਦ ਮੈਂਬਰ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ਚੋਣ ਲੜਣ ਦੇ ਦਿੱਤੇ ਸੰਕੇਤ - Lok Sabha elections 2024 Kavita Khanna, wife of the late actor and former MP from Gurdaspur, Vinod Khanna, contemplates entering politics for Lok Sabha elections 2024](https://etvbharatimages.akamaized.net/etvbharat/prod-images/02-04-2024/1200-675-21124921-217-21124921-1712025301629.jpg)
Published : Apr 2, 2024, 8:17 AM IST
ਦਿਨੇਸ਼ ਸਿੰਘ ਬੱਬੂ ਦੇ ਨਾਂ ਦੇ ਐਲਾਨ ਤੋਂ ਬਾਅਦ ਲਿਆ ਫੈਸਲਾ : ਦੱਸਣਯੋਗ ਹੈ ਕਿ ਭਾਜਪਾ ਨੇ ਹਾਲ ਹੀ 'ਚ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਦਿਨੇਸ਼ ਸਿੰਘ ਬੱਬੂ ਨੂੰ ਮੈਦਾਨ ਵਿਚ ਉਤਾਰਿਆ ਹੈ, ਜਦਕਿ ਗੁਰਦਾਸਪੁਰ ਲੋਕ ਸਭਾ ਹਲਕੇ ਤੋਂਕਿਵਿਤਾ ਖੰਨਾ ਦੀ ਮਜ਼ਬੂਤ ਦਾਅਵੇਦਾਰੀ ਮੰਨੀ ਜਾ ਰਹੀ ਸੀ। ਮਰਹੂਮ ਅਦਾਕਾਰ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਜੋ ਕਿ ਵਿਨੋਦ ਖੰਨਾ ਦੇ ਚਲੇ ਜਾਣ ਤੋਂ ਬਾਅਦ ਪਿਛਲੇ ਕਈ ਸਾਲਾਂ ਤੋਂ ਲੋਕਾਂ ਦੀ ਸੇਵਾ ਕਰ ਰਹੀ ਸੀ ਅਤੇ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਲੋਕਾਂ ਨੂੰ ਪੂਰੀ ਉਮੀਦ ਸੀ ਕਿ ਪਾਰਟੀ ਕਵਿਤਾ ਖੰਨਾ ਨੂੰ ਹੀ ਮੈਦਾਨ ਵਿੱਚ ਉਤਾਰੇਗੀ। ਪਰ ਦਿਨੇਸ਼ ਸਿੰਘ ਬੱਬੂ ਦੇ ਨਾਂ ਦੇ ਐਲਾਨ ਤੋਂ ਬਾਅਦ ਹੁਣ ਕਵਿਤਾ ਖੰਨਾ ਨੇ ਐਲਾਨ ਕੀਤਾ ਹੈ ਕਿ ਉਹ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਲਈ ਸਿਆਸਤ ਵਿੱਚ ਜ਼ਰੂਰ ਆਵੇਗੀ । ਇੰਨਾ ਹੀ ਨਹੀਂ ਉਨ੍ਹਾਂ ਗੁਰਦਾਸਪੁਰ ਲੋਕ ਸਭਾ ਤੋਂ ਚੋਣ ਲੜਨ ਦਾ ਵੀ ਸੰਕੇਤ ਦਿੱਤਾ ਹੈ। ਜਿਸ ਕਾਰਨ ਭਾਜਪਾ ਦੇ ਸਿਆਸੀ ਖੇਮੇ ਵਿੱਚ ਹਲਚਲ ਮਚ ਗਈ ਹੈ।
- ਭਾਰਤੀ ਚੋਣ ਕਮਿਸ਼ਨ ਦੀ ਪੰਜ ਮੈਂਬਰੀ ਟੀਮ ਨੇ ਪੰਜਾਬ ਵਿੱਚ ਚੋਣ ਤਿਆਰੀਆਂ ਦਾ ਲਿਆ ਜਾਇਜ਼ਾ, ਪੁਲਿਸ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ - election preparations in Punjab
- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਨੇ ਕੀਤਾ ਫਲੈਗ ਮਾਰਚ, ਸ਼ਰਾਰਤੀ ਅਨਸਰਾਂ ਨੂੰ ਵੀ ਦਿੱਤੀ ਚਿਤਾਵਨੀ - Bathinda Police conduct flag march
- ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਸੂਬਾ ਸਰਕਾਰ 'ਤੇ ਚੁੱਕੇ ਵੱਡੇ ਸਵਾਲ - Sukhbir Singh badal on aap
ਚੋਣ ਮੈਦਾਨ 'ਚ ਉਤਰਨ ਦੇ ਦਿੱਤੇ ਸੰਕੇਤ: ਇਸ ਸਬੰਧੀ ਗੱਲਬਾਤ ਕਰਦਿਆਂ ਕਵਿਤਾ ਖੰਨਾ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਵਿਨੋਦ ਖੰਨਾ ਜੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਲੋਕਾਂ ਦੀ ਸੇਵਾ ਕਰਦੀ ਰਹੀ ਹੈ।ਉਨ੍ਹਾਂ ਕਿਹਾ ਕਿ ਵਿਨੋਦ ਖੰਨਾ ਜੀ ਦੇ ਚਲੇ ਜਾਣ ਤੋਂ ਬਾਅਦ ਲੋਕਾਂ ਨੇ ਉਸ ਨੂੰ ਬਹੁਤ ਪਿਆਰ ਦਿੱਤਾ ਹੈ। ਉਹਨਾਂ ਕਿਹਾ ਕਿ ਗੁਰਦਾਸਪੁਰ ਹਲਕਾ ਮੇਰਾ ਪਰਿਵਾਰ ਹੈ। ਮੈਂ ਇੱਥੇ ਕਵਿਤਾ ਅਤੇ ਵਿਨੋਦ ਖੰਨਾ ਫਾਊਂਡੇਸ਼ਨ ਦੀ ਸਥਾਪਨਾ ਵੀ ਕੀਤੀ ਹੈ। ਉਸ ਨੇ ਕਿਹਾ ਕਿ ਮੈਂ ਸਿਰਫ ਇਹ ਕਹਿਣਾ ਚਾਹੁੰਦੀ ਹਾਂ ਕਿ ਰਾਜਨੀਤੀ ਤੋਂ ਜੋ ਪਲੇਟਫਾਰਮ ਮਿਲਦਾ ਹੈ, ਉਸ ਦੀ ਵਰਤੋਂ ਸੇਵਾ ਲਈ ਕੀਤੀ ਜਾ ਸਕਦੀ ਹੈ। ਇਸ ਲਈ ਮੈਂ ਫੈਸਲਾ ਕੀਤਾ ਹੈ ਕਿ ਵਿਨੋਦ ਜੀ ਨੇ ਜਿਸ ਤਰ੍ਹਾਂ ਸੇਵਾ ਕੀਤੀ ਹੈ, ਉਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੀ ਰਹਾਂਗੀ। ਹਲਾਂਕਿ ਅਜੇ ਉਹਨਾਂ ਨੇ ਕਿਸੀ ਪਾਰਟੀ ਦਾ ਨਾਮ ਨਹੀਂ ਲਿਆ ਕਿ ਉਹ ਕਿਹੜੀ ਪਾਰਟੀ ਤੋਂ ਚੋਣ ਲੜ ਸਕਦੇ ਹਨ। ਪਰ ਇਸ ਗੱਲ ਦਾ ਸੰਕੇਤ ਜ਼ਰੂਰ ਦਿੱਤਾ ਕਿ ਉਹ ਚੋਣ ਜ਼ਰੂਰ ਲੜਨਗੇ।