ਚੰਡੀਗੜ੍ਹ :ਚੰਡੀਗੜ੍ਹ ਸੈਕਟਰ 43 ਜ਼ਿਲ੍ਹਾ ਅਦਾਲਤ ਦੇ ਸਰਵਿਸ ਬਲਾਕ ਦੀ ਦੂਜੀ ਮੰਜ਼ਿਲ 'ਤੇ ਸਥਿਤ ਵਿਚੋਲਗੀ ਕੇਂਦਰ 'ਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਉਥੇ ਗੋਲੀਆਂ ਚੱਲਣ ਦੀ ਆਵਾਜ਼ ਗੂੰਜਣ ਲੱਗੀ। ਦਰਅਸਲ, ਵਿਚੋਲਗੀ ਕੇਂਦਰ ਵਿਚ ਪਰਿਵਾਰਕ ਝਗੜੇ ਦੀ ਸੁਣਵਾਈ ਹੋ ਰਹੀ ਸੀ। ਇਸ ਦੌਰਾਨ ਝਗੜੇ ਦੌਰਾਨ ਸਹੁਰੇ ਨੇ ਜਵਾਈ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਜ਼ਖ਼ਮੀ ਜਵਾਈ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਤਲਾਕ ਦੇ ਮਾਮਲੇ ਨੂੰ ਲੈ ਕੇ ਵਿਚੋਲਗੀ ਕੇਂਦਰ ਪਹੁੰਚੀਆਂ ਹੋਈਆਂ ਸਨ ਦੋਵੇਂ ਧਿਰਾਂ :ਜਾਣਕਾਰੀ ਮੁਤਾਬਿਕ ਦੋਵੇਂ ਧਿਰਾਂ ਤਲਾਕ ਦੇ ਮਾਮਲੇ ਨੂੰ ਲੈ ਕੇ ਵਿਚੋਲਗੀ ਕੇਂਦਰ ਪਹੁੰਚੀਆਂ ਹੋਈਆਂ ਸਨ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਖੇਤੀਬਾੜੀ ਵਿਭਾਗ ਵਿੱਚ ਆਈਆਰਐਸ ਦਾ ਅਧਿਕਾਰੀ ਸੀ। ਉਸ ਦੀ ਪਤਨੀ ਨਾਲ ਤਲਾਕ ਦਾ ਕੇਸ ਚੱਲ ਰਿਹਾ ਸੀ। ਜਿਸ ਕਰਕੇ ਉਹ ਜ਼ਿਲ੍ਹਾ ਅਦਾਲਤ ਦੇ ਵਿਚੋਲਗੀ ਕੇਂਦਰ ਵਿਚ ਪਹੁੰਚ ਗਿਆ। ਦੋਵਾਂ ਧਿਰਾਂ ਵਿੱਚ ਝਗੜਾ ਹੋਣ ’ਤੇ ਪੰਜਾਬ ਪੁਲਿਸ ਦੇ ਸਾਬਕਾ ਏਆਈਜੀ ਨੇ ਆਪਣੇ ਜਵਾਈ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮੁਲਜ਼ਮ ਦੀ ਪਛਾਣ ਸਾਬਕਾ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਵਜੋਂ ਹੋਈ ਹੈ। ਜਦੋਂਕਿ ਮਰਨ ਵਾਲਾ ਜਵਾਈ ਖੇਤੀਬਾੜੀ ਵਿਭਾਗ ਵਿੱਚ ਆਈ.ਆਰ.ਐਸ. ਸੀ।