ਅੰਮ੍ਰਿਤਸਰ: ਅੰਮ੍ਰਿਤਸਰ ਦੇ ਬਿਆਸ ਦਰਿਆ ਦੇ ਨਜਦੀਕ ਨੰਗਲ ਪਿੰਡ ਵਿੱਚ ਚੱਲ ਰਹੀ ਨਜਾਇਜ ਪਟਾਕਾ ਫੈਕਟਰੀ ਵਿੱਚ ਹੋਏ ਬਲਾਸਟ ਦੇ ਚਲਦੇ ਇੱਕੋ ਪਰਿਵਾਰ ਦੇ ਚਾਰ ਚਿਰਾਗ ਬੁਝਣ ਦੇ ਸਮਾਚਾਰ ਸਾਹਮਣੇ ਆਈ ਹੈ। ਜਿਸ ਨਾਲ ਪਿੰਡ ਵਿੱਚ ਮਾਤਮ ਛਾਇਆ ਹੋਇਆ ਹੈ। ਉੱਥੇ ਹੀ ਲੋਕਾਂ ਵਿੱਚ ਅਜਿਹੀਆ ਬਿਨਾਂ ਲਾਇਸੈਂਸ ਚੱਲ ਰਹੀਆਂ ਪਟਾਕਾ ਫੈਕਟਰੀਆਂ ਨੂੰ ਲੈ ਕੇ ਭਾਰੀ ਰੋਸ ਦਿਖਾਈ ਦੇ ਰਿਹਾ ਹੈ।
ਪਟਾਕਾ ਫੈਕਟਰੀ ਵਿੱਚ ਬਲਾਸਟ ਹੋਣ ਨਾਲ ਇੱਕੋ ਹੀ ਸੰਯੁਕਤ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ
ਜਿਸ ਸੰਬਧੀ ਗੱਲਬਾਤ ਕਰਦਿਆ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਬਿਆਸ ਦਰਿਆ ਨੇੜੇ ਪਿੰਡ ਨੰਗਲ ਵਿੱਚ ਪਟਾਕਾ ਫੈਕਟਰੀ ਵਿੱਚ ਬਲਾਸਟ ਹੋਣ ਕਾਰਨ ਇੱਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਚੁੱਕੀ ਹੈ। ਚੱਲ ਰਹੀ ਬਿਨਾਂ ਲਾਇਸੈਂਸ ਦੀ ਪਟਾਕਾ ਫੈਕਟਰੀ ਵਿੱਚ ਬਲਾਸਟ ਹੋਣ ਨਾਲ ਇੱਕੋ ਹੀ ਸੰਯੁਕਤ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਚੁੱਕੀ ਹੈ ਅਤੇ ਇੱਕ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋਣ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਜਿਸ ਕਾਰਨ ਸਾਰੇ ਪਿੰਡ ਵਿੱਚ ਮਾਤਮ ਦਾ ਮਹੌਲ ਬਣਾਇਆ ਹੋਇਆ ਹੈ।