ਪੰਜਾਬ

punjab

ETV Bharat / state

ਕਾਂਗਰਸ ਨੇ ਪੰਜਾਬ ਵਿੱਚ ਆਖਰੀ ਬਚਦੇ ਉਮੀਦਵਾਰ ਦਾ ਕੀਤਾ ਐਲਾਨ, ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਉਤਾਰਿਆ ਮੈਦਾਨ 'ਚ - Lok Sabha Election 2024 - LOK SABHA ELECTION 2024

Lok Sabha Election 2024: ਕਾਂਗਰਸ ਹਾਈਕਮਾਂਡ ਨੇ ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜ਼ਪੁਰ ਤੋਂ ਲੋਕ ਸਭਾ ਦੀ ਟਿਕਟ ਦੇਕੇ ਮੈਦਾਨ ਵਿੱਚ ਉਤਾਰਿਆ ਹੈ। ਦੱਸ ਦਈਏ ਹੁਣ ਪੰਜਾਬ ਵਿੱਚ ਕਾਂਗਰਸ ਨੇ ਸਾਰੀਆਂ 13 ਲੋਕ ਸਭਾ ਸੀਟਾਂ ਉੱਤੇ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ।

GHUBAYA CANDIDATE FOR LOK SABHA
ਕਾਂਗਰਸ ਨੇ ਪੰਜਾਬ ਵਿੱਚ ਆਖਰੀ ਬਚਦੇ ਉਮੀਦਵਾਰ ਦਾ ਕੀਤਾ ਐਲਾਨ (ਈਟੀਵੀ ਭਾਰਤ ਪੰਜਾਬ ਡੈਸਕ)

By ETV Bharat Punjabi Team

Published : May 7, 2024, 2:18 PM IST

ਚੰਡੀਗੜ੍ਹ:ਪੰਜਾਬ ਦੀ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਉਮੀਦਵਾਰ ਬਣਾਇਆ ਹੈ। ਫਿਰੋਜ਼ਪੁਰ ਸੀਟ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਗੜ੍ਹ ਹੈ ਪਰ ਇਸ ਵਾਰ ਉਨ੍ਹਾਂ ਨੇ ਆਪ ਚੋਣ ਲੜਨ ਦੀ ਬਜਾਏ ਆਪਣੇ ਕਰੀਬੀ ਸਾਥੀ ਨਰਦੇਵ ਸਿੰਘ ਬੌਬੀ ਮਾਨ ਨੂੰ ਮੈਦਾਨ ਵਿੱਚ ਉਤਾਰਿਆ ਸੀ। ਦੂਜੇ ਪਾਸੇ ਸ਼ੇਰ ਸਿੰਘ ਘੁਬਾਇਆ ਦੀ ਗੱਲ ਕਰੀਏ ਤਾਂ ਉਹ ਪੁਰਾਣੇ ਅਕਾਲੀ ਹਨ। 2021 ਤੋਂ ਬਾਅਦ ਉਹ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ ਅਤੇ ਹੁਣ ਕਾਂਗਰਸ ਨੇ ਉਨ੍ਹਾਂ ਨੂੰ ਹੀ ਲੋਕ ਸਭਾ ਟਿਕਟ ਦਿੱਤੀ ਹੈ।

ਸਾਰੀਆਂ 13 ਸੀਟਾਂ ਉੱਤੇ ਕਾਂਗਰਸ ਨੇ ਐਲਾਨੇ ਉਮੀਦਵਾਰ:ਦੱਸ ਦਈਏ ਇਸ ਤੋਂ ਪਹਿਲਾਂ ਕਾਂਗਰਸ ਨੇ ਵੱਖ-ਵੱਖ ਲਿਸਟਾਂ ਜਾਰੀ ਕਰਕੇ ਆਪਣੇ ਉਮੀਦਵਾਰਾਂ ਦੇ ਨਾਮ ਐਲਾਨੇ ਸਨ ਅਤੇ ਫਿਰਜ਼ੋਪੁਰ ਲੋਕ ਸਭਾ ਹਲਕੇ ਤੋਂ ਫਿਲਹਾਲ ਕਿਸੇ ਉਮੀਦਵਾਰ ਦਾ ਨਾਂਮ ਸਾਹਮਣੇ ਨਹੀਂ ਆਇਆ ਸੀ। ਹੁਣ ਕਾਂਗਰਸ ਹਾਈਕਮਾਂਡ ਨੇ ਇਸ ਤੋਂ ਪਰਦਾ ਚੁੱਕਦਿਆਂ ਉਮੀਦਵਾਰ ਦਾ ਨਾਂਵ ਐਲਾਨ ਦਿੱਤਾ ਹੈ ਅਤੇ ਫਿਰਜ਼ੋਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਲੋਕ ਸਭਾ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਹੈ।

ਪਹਿਲਾਂ ਹੀ ਪ੍ਰਚਾਰ ਕਰ ਦਿੱਤੀ ਸੀ ਸ਼ੁਰੂ: ਦੱਸ ਦਈਏ ਇਸ ਤੋਂ ਪਹਿਲਾਂ ਫਿਰੋਜ਼ਪੁਰ ਵਿੱਚ ਸਾਬਕਾ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਬਿਆਨ ਵੀ ਦਿੱਤਾ ਸੀ ਕਿ ਕਾਂਗਰਸ ਹਾਈਕਮਾਂਡ ਤੋਂ ਉਹਨਾਂ ਨੂੰ ਫੋਨ ਆਇਆ ਹੈ ਅਤੇ ਚੋਣ ਪ੍ਰਚਾਰ ਸ਼ੁਰੂ ਕਰਨ ਲਈ ਕਿਹਾ ਗਿਆ ਹੈ। ਟਿਕਟ ਅਨਾਊਂਸ ਹੋਣ ਤੋਂ ਪਹਿਲਾਂ ਹੀ ਸ਼ੇਰ ਸਿੰਘ ਘੁਬਾਇਆ ਵੱਲੋਂ ਚੋਣ ਪ੍ਰਚਾਰ ਸ਼ੁਰੂ ਕੀਤਾ ਗਿਆ ਸੀ। ਫਿਰੋਜ਼ਪੁਰ ਪਾਰਲੀਮੈਂਟ ਤੋਂ ਕਾਂਗਰਸ ਅਤੇ ਬੀਜੇਪੀ ਦੇ ਵੱਲੋਂ ਅਜੇ ਆਪਣੇ ਉਮੀਦਵਾਰ ਮੈਦਾਨ ਵਿੱਚ ਨਹੀਂ ਉਤਾਰੇ ਗਏ। ਇਸ ਦੇ ਚੱਲਦਿਆਂ ਕਾਂਗਰਸ ਪਾਰਟੀ ਵੱਲੋਂ ਸ਼ੇਰ ਸਿੰਘ ਘੁਬਾਇਆ ਨੂੰ ਮੈਦਾਨ ਵਿੱਚ ਉਤਾਰ ਦਿੱਤਾ ਗਿਆ ਹੈ। ਹੁਣ ਸਭ ਦੀ ਨਜ਼ਰ ਭਾਜਪਾ ਦੇ ਉਮੀਦਵਾਰ ਉੱਤੇ ਬਣੀ ਰਹੇਗੀ। ਇਸ ਤੋਂ ਇਲਾਵਾ ਇਹ ਵੀ ਦੇਖਣ ਯੋਗ ਹੋਵੇਗਾ ਕਿ ਲੋਕ ਸਭਾ ਹਲਕਾ ਫਿਰੋਜ਼ਪੁਰ ਦੇ ਲੋਕ ਕਿਸ ਪਾਰਟੀ ਦੇ ਉਮੀਦਵਾਰ ਨੂੰ ਨਵਾਜ਼ ਕੇ ਸੰਸਦ ਵਿੱਚ ਭੇਜਦੇ ਹਨ।

ABOUT THE AUTHOR

...view details