ਪੰਜਾਬ

punjab

ETV Bharat / state

ਸੂਬੇ ਭਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਜਾਣੋਂ ਕਿੱਥੇ ਸਭ ਤੋਂ ਵੱਧ ਮਾਮਲੇ ਆਏ ਸਾਹਮਣੇ - FURY OF STRAY DOGS

ਪਿਛਲੇ 9 ਮਹੀਨਿਆਂ ਦੌਰਾਨ ਸ੍ਰੀ ਮੁਕਤਸਰ ਜ਼ਿਲ੍ਹੇ ਵਿੱਚ ਸਭ ਤੋਂ ਜ਼ਿਆਦਾ ਕੁੱਤਿਆਂ ਦੇ ਕੱਟਣ ਦੇ 5945 ਮਾਮਲੇ ਸਾਹਮਣੇ ਆਏ ।

FURY OF STRAY DOGS
ਸੂਬੇ ਭਰ 'ਚ ਅਵਾਰਾ ਕੁੱਤਿਆਂ ਦਾ ਕਹਿਰ (ETV Bharat)

By ETV Bharat Punjabi Team

Published : Jan 22, 2025, 6:04 PM IST

ਸ਼੍ਰੀ ਮੁਕਤਸਰ ਸਾਹਿਬ : ਪੰਜਾਬ ਦੇ ਤਕਰੀਬਨ ਹਰ ਜ਼ਿਲ੍ਹੇ 'ਚ ਅਵਾਰਾ ਕੁੱਤਿਆਂ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਸਭ ਤੋਂ ਜ਼ਿਆਦਾ ਪ੍ਰੇਸ਼ਾਨ ਗਲੀ 'ਚ ਘੁੰਮਣ ਵਾਲੇ ਕੁੱਤਿਆਂ ਵੱਲੋਂ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਗਲੀ ਵਾਲੇ ਕੁੱਤਿਆਂ ਦੇ ਕੱਟਣ ਦੇ ਮਾਮਲੇ ਜਿਆਦਾ ਸਾਹਮਣੇ ਆ ਰਹੇ ਹਨ। ਪਿਛਲੇ 9 ਮਹੀਨਿਆਂ ਦੌਰਾਨ ਸ੍ਰੀ ਮੁਕਤਸਰ ਜ਼ਿਲ੍ਹੇ ਵਿੱਚ ਸਭ ਤੋਂ ਜ਼ਿਆਦਾ ਕੁੱਤਿਆਂ ਦੇ ਕੱਟਣ ਦੇ 5945 ਮਾਮਲੇ ਸਾਹਮਣੇ ਆਏ ਹਨ।

ਸੂਬੇ ਭਰ 'ਚ ਅਵਾਰਾ ਕੁੱਤਿਆਂ ਦਾ ਕਹਿਰ (ETV Bharat)

ਨੋਡਲ ਅਫ਼ਸਰ ਨੇ ਕੀ ਕਿਹਾ

ਤੁਹਾਨੂੰ ਦੱਸ ਦਈਏ ਕਿ ਸਿਹਤ ਵਿਭਾਗ ਵੱਲੋ ਪੁਖਤਾ ਪ੍ਰਬੰਧ ਕਰਨ ਦੀ ਗੱਲ ਆਖੀ ਗਈ ਹੈ। ਦੱਸ ਦਈਏ ਕਿ ਜਾਣਕਾਰੀ ਦਿੰਦਿਆਂ ਹੋਇਆਂ ਨੈਸ਼ਨਲ ਰੇਬੀਜ਼ ਕੰਟਰੋਲ ਪ੍ਰੋਗਰਾਮ ਦੇ ਨੋਡਲ ਅਫਸਰ ਹਰਕੀਰਤ ਨੇ ਦੱਸਿਆ ਕਿ ਕੁੱਤਿਆਂ ਦੇ ਕੱਟਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਉਹਨਾਂ ਕਿਹਾ ਕਿ ਇਹ ਮਾਮਲੇ ਕਦੇ ਵੱਧਦੇ ਰਹੇ ਨੇ ਅਤੇ ਕਦੇ ਘੱਟ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਕਈ ਵਾਰ ਕੁੱਤੇ ਗਰਮੀ ਦੇ ਕਾਰਨ ਚਿੜਚਿੜੇ ਹੋ ਜਾਂਦੇ ਹਨ, ਇਸ ਕਾਰਨ ਵੀ ਉਨ੍ਹਾਂ ਵੱਲੋਂ ਲੋਕਾਂ ਨੂੰ ਕੱਟਿਆ ਜਾਂਦਾ ਹੈ ਪਰ ਸਾਰੇ ਸਰਕਾਰੀ ਹਸਪਤਾਲਾਂ 'ਚ ਇਲਾਜ ਫਰੀ ਕੀਤਾ ਜਾਂਦਾ ਹੈ।

ਪਿੰਡ ਵਾਸੀ ਪ੍ਰੇਸ਼ਾਨ

ਇਸ ਬਾਰੇ ਪਿੰਡ ਵਾਸੀਆਂ ਨੇ ਆਖਿਆ ਕਿ ਇਨ੍ਹਾਂ ਅਵਾਰਾ ਕੁੱਤਿਆਂ ਕਾਰਨ ਲੋਕ ਬਹੁਤ ਪ੍ਰੇਸ਼ਾਨ ਹਨ। ਖਾਸ ਕਰ ਬੱਚੇ ਅਤੇ ਮੱਝਾਂ-ਗਾਵਾਂ ਨੂੰ ਜਿਆਦਾ ਖ਼ਤਰਾ ਹੈ। ਇਨ੍ਹਾਂ ਕੁੱਤਿਆਂ ਨੇ ਬਹੁਤ ਜ਼ਿਆਦਾ ਨੁਕਸਾਨ ਕਰ ਦਿੱਤਾ ਹੈ। ਪਿੰਡ ਵਾਸੀਆਂ ਨੇ ਸਰਕਾਰ ਅਤੇ ਪ੍ਰਸਾਸ਼ਨ ਨੂੰ ਅਪੀਲ ਕਰਦੇ ਆਖਿਆ ਕਿ ਇਨ੍ਹਾਂ ਅਵਾਰਾ ਕੱਤਿਆਂ ਵੱਲੋਂ ਜਲਦ ਤੋਂ ਜਲਦ ਧਿਆਨ ਦਿੱਤਾ ਜਾਵੇ ਤਾਂ ਜੋ ਹੋਰ ਨੁਕਸਾਨ ਤੋਂ ਬਚਾਅ ਰਹੇ।

ABOUT THE AUTHOR

...view details