ਬਠਿੰਡਾ: ਮਾੜੇ ਅਨਸਰਾਂ 'ਤੇ ਨਕੇਲ ਕੱਸਣ ਲਈ ਵਿੱਢੀ ਗਈ ਮੁਹਿੰਮ ਤਹਿਤ ਬਠਿੰਡਾ ਪੁਲਿਸ ਦੇ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਪਾਰਟੀ ਵੱਲੋਂ ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਨਵਦੀਪ ਚੱਠਾ ਨੂੰ ਗ੍ਰਿਫਤਾਰ ਕੀਤਾ ਗਿਆ। ਨਵਦੀਪ ਚੱਠਾ ਬਾਹਰੋਂ ਅਸਲਾ ਮੰਗਵਾ ਕੇ ਅੱਗੇ ਸਪਲਾਈ ਕਰਦਾ ਸੀ। ਪੁਲਿਸ ਨੂੰ ਉਸਦੇ ਕਬਜੇ ਵਿੱਚੋਂ ਇੱਕ ਪਿਸਤੌਲ, 9 ਐੱਮ.ਐੱਮ ਸਮੇਤ 10 ਕਾਰਤੂਸ ਅਤੇ 4 ਮੋਬਾਈਲ ਫੋਨ ਬਰਾਮਦ ਕਰਕੇ ਸਫਲਤਾ ਹਾਸਿਲ ਕੀਤੀ।
ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਨਵਦੀਪ ਚੱਠਾ ਸਾਥੀ ਅਸਲੇ ਸਮੇਤ ਕਾਬੂ - Gangster Navdeep Chatha arrested
ਪੰਜਾਬ ਪੁਲਿਸ ਵੱਲੋਂ ਲਗਾਤਾਰ ਗੈਂਗਸਟਰਾਂ 'ਤੇ ਨਕੇਲ ਕੱਸੀ ਜਾ ਰਹੀ ਹੈ। ਇਸੇ ਕੜੀ ਤਹਿਤ ਪੁਲਿਸ ਨੇ ਏ ਕੈਟਾਗਿਰੀ ਦੇ ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਕਾਬੂ ਕਰ ਲਿਆ ਹੈ।
Published : Feb 27, 2024, 10:55 PM IST
ਬੀ ਕੈਟਾਗਿਰੀ ਦਾ ਗੈਂਗਸਟਰ :ਪੰਜਾਬ ਪੁਲਿਸ ਵੱਲੋਂ ਲਗਾਤਾਰ ਗੈਂਗਸਟਰਾਂ 'ਤੇ ਨਕੇਲ ਕੱਸੀ ਜਾ ਰਹੀ ਹੈ। ਇਸੇ ਕੜੀ ਤਹਿਤ ਪੁਲਿਸ ਨੇ ਏ ਕੈਟਾਗਿਰੀ ਦੇ ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਕਾਬੂ ਕਰ ਲਿਆ ਹੈ। ਐੱਸ.ਪੀ.ਡੀ ਅਜੈ ਗਾਂਧੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਪਾਰਟੀ ਨੂੰ ਮੁਖਬਰੀ ਦੇ ਅਧਾਰ ਪਰ ਸੂਚਨਾ ਮਿਲੀ ਕਿ ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਨਵਦੀਪ ਚੱਠਾ ਨਜਾਇਜ ਅਸਲੇ ਸਮੇਤ ਕਿਸੇ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਤਲਵੰਡੀ ਸਾਬੋ ਦੇ ਏਰੀਏ ਰਾਮਾਂ ਰੋਡ ਉੱਤੇ ਘੁੰਮ ਰਿਹਾ ਹੈ।ਚੱਠਾ ਨੈਸ਼ਨਲ ਕਲੋਨੀ ਬਠਿੰਡਾ ਦਾ ਵਾਸੀ ਹੈ ਅਤੇ ਬੀ ਕੈਟਾਗਰੀ ਦਾ ਗੈਂਗਸਟਰ ਹੈ।
ਚੱਠਾ ਕਰੇਗਾ ਅਹਿਮ ਖੁਲਾਸੇ: ਗੈਂਗਸਟਰ ਨਵਦੀਪ 'ਤੇ ਮੁੱਕਦਮਾ ਨੰਬਰ 116 ਮਿਤੀ 22.6.2023 ਅ/ਧ 22ਸੀ/61/85 ਐੱਨ.ਡੀ.ਪੀ.ਐੱਕਟ, 25/54/59 ਅਸਲਾ ਐਕਟ ਥਾਣਾ ਤਲਵੰਡੀ ਸਾਬੋ ਵਿੱਚ ਦੋਸ਼ੀ ਹੈ। ਪੁਲਿਸ ਅਧਿਾਕਰੀ ਨੇ ਦੱਸਿਆ ਕਿ ਚੱਠੇ ਦੇ ਕੋਲੋਂ ਇੱਕ ਪਿਸਤੌਲ 9 ਐੱਮ.ਐੱਮ ਸਮੇਤ 10 ਕਾਰਤੂਸ ਅਤੇ 4 ਮੋਬਾਈਲ ਫੋਨ ਬਰਾਮਦ ਹੋਏ ਹਨ।ਉਨਾਂ੍ਹ ਆਖਿਆ ਕਿ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਜਿਸਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।