ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਬਦਨਾਮ ਗੈਂਗਸਟਰ ਸਾਗਰ ਨਿਊਟਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਹ ਉੱਤਰ ਪ੍ਰਦੇਸ਼ 'ਚ ਹੈ। ਇਸ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਅਤੇ ਸੀਆਈਏ ਦੀ ਟੀਮ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਨਿਊਟਨ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ। ਪੁਲਿਸ ਦਾ ਕਹਿਣਾ ਹੈ ਕਿ ਏ ਦਰਜੇ ਦੇ ਗੈਂਗਸਟਰ ਸਾਗਰ ਨਿਊਟਨ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਗੈਂਗਸਟਰ ਉੱਤੇ 18 ਤੋਂ ਵੱਧ ਮਾਮਲੇ ਦਰਜ ਹਨ। ਮਾਰਚ ਮਹੀਨੇ ਤੇ ਇਹ ਬੇਲ ਉੱਤੇ ਬਾਹਰ ਆਇਆ ਸੀ।
ਰਿਸ਼ਤੇਦਾਰ ਦੇ ਘਰ ਲੁਕਿਆ ਸੀ ਮੁਲਜ਼ਮ: ਲੁਧਿਆਣਾ ਪੁਲਿਸ ਸੀਨੀਅਰ ਅਫਸਰ ਜਸਕਰਨਜੀਤ ਸਿੰਘ ਤੇਜਾ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਬਿਜਨੋਰ ਤੋਂ ਇਸ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਜਿੱਥੇ ਇਹ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਲੁਕਿਆ ਹੋਇਆ ਸੀ। ਉਸ ਤੋਂ ਬਾਅਦ ਸੀਨੀਅਰ ਪੁਲਿਸ ਦੇ ਅਫਸਰਾਂ ਵੱਲੋਂ ਟੀਮ ਬਣਾਈ ਗਈ ਜਿਸ ਵਿੱਚ ਕਾਊਂਟਰ ਇੰਟੈਲੀਜਂਸ ਸੈੱਲ ਅਤੇ ਨਾਲ ਲੁਧਿਆਣਾ ਪੁਲਿਸ ਵੱਲੋਂ ਕਾਫੀ ਮਿਹਨਤ ਦੇ ਨਾਲ ਇਸ ਨੂੰ ਕਾਬੂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਅਸੀਂ ਹੋਰ ਇਸ ਤੋਂ ਬਰਾਮਦਗੀਆਂ ਕਰ ਰਹੇ ਹਾਂ। ਲੁਧਿਆਣਾ ਦੇ ਦੁਗਰੀ ਇਲਾਕੇ ਦੇ ਵਿੱਚ ਪੈਂਦੇ ਇਲਾਕੇ ਦੇ ਅੰਦਰ ਮੁਲਜ਼ਮਾਂ ਵੱਲੋਂ ਵਾਰਦਾਤ ਕੀਤੀ ਗਈ ਸੀ, ਜਿਸ ਤੋਂ ਬਾਅਦ ਲਗਾਤਾਰ ਲੁਧਿਆਣਾ ਪੁਲਿਸ ਇਸ ਦੀ ਭਾਲ ਕਰ ਰਹੀ ਸੀ।
ਭਗੋੜਾ ਕਰਾਰ:ਜਸਕਿਰਨ ਤੇਜਾ ਨੇ ਕਿਹਾ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਜਿਹੜੀਆਂ ਮੁਲਜ਼ਮ ਨੇ ਵਾਰਦਾਤਾਂ ਕੀਤੀਆਂ ਹਨ ਉਹ ਮਲੇਰਕੋਟਲਾ ਦੇ ਇੱਕ ਗੈਂਗਸਟਰ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਹੀ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਉਹਨਾਂ ਕਿਹਾ ਕਿ ਅਸੀਂ ਇਸ ਨੂੰ ਅੱਜ ਅਦਾਲਤ ਦੇ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰ ਰਹੇ ਹਾਂ ਅਤੇ ਫਿਰ ਉਸ ਤੋਂ ਬਾਅਦ ਜੋ ਕੁਝ ਵੀ ਕੁਝ ਵੀ ਖੁਲਾਸੇ ਹੋਣਗੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇੱਕ ਦੋ ਮਾਮਲਿਆਂ ਦੇ ਵਿੱਚ ਇਹ ਭਗੋੜਾ ਕਰਾਰ ਸੀ ਉਸ ਦੀ ਵੀ ਅਸੀਂ ਤਹਿਕੀਕਾਤ ਕਰ ਰਹੇ ਹਾਂ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਦੀ ਧਰਮ ਪਤਨੀ ਪਹਿਲਾਂ ਹੀ ਜੇਲ੍ਹ ਦੇ ਵਿੱਚ ਹੈ।
- ਈ ਰਿਕਸ਼ਾ ਉੱਤੇ ਆਏ ਚਾਰ ਲੁਟੇਰੇ, ਦੁਕਾਨਦਾਰ ਤੋਂ ਨਕਦੀ ਲੁੱਟ ਹੋਏ ਫ਼ਰਾਰ, ਵੇਖੋ ਵੀਡੀਓ - looting cash from a shopkeeper
- ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਤੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਕੀਤੀ ਸਿਆਸੀ ਸਟੇਜ - political stage
- ਡਾਕਟਰ ਭਾਈਚਾਰੇ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹੋਏ ਪੰਜਾਬ ਦੇ ਸਿਹਤ ਮੰਤਰੀ, ਕੇਂਦਰ ਸਰਕਾਰ ਤੋਂ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਕੀਤੀ ਮੰਗ - Balbir Sidhu stood with doctors